ਲੇਖਿਕਾ ਸੁਖਵਿੰਦਰ ਕੌਰ ਸਿੱਧੂ ਦਾ ਮਲਵੈਣ ਸ਼ੇਰਨੀ ਐਵਾਰਡ ਨਾਲ ਸਨਮਾਨ ਕੀਤਾ
ਬਾਬੂਸ਼ਾਹੀ ਨੈੱਟਵਰਕ
ਸੰਗਰੂਰ, 03 ਨਵੰਬਰ 2021- ਮਾਲਵਾ ਲਿਖਾਰੀ ਸਭਾ ਸੰਗਰੂਰ ਵੱਲੋਂ ਲੇਖਿਕਾ ਸੁਖਵਿੰਦਰ ਕੌਰ ਸਿੱਧੂ ਦਾ 'ਮਲਵੈਣ ਸ਼ੇਰਨੀ' ਐਵਾਰਡ ਨਾਲ ਸਨਮਾਨਿਤ ਕੀਤਾ ਗਿਆ । ਇਸ ਦੌਰਾਨ ਸੁਖਵਿੰਦਰ ਕੌਰ ਸਿੱਧੂ ਦਾ ਮੇਰਾ ਬਾਲ ਨਾਵਲ 'ਸੁਪਨਿਆਂ ਦੀ ਉਡਾਣ' ਲੋਕ ਅਰਪਣ ਕੀਤਾ ਗਿਆ। ਇਸ ਮੌਕੇ ਸਾਹਿਤ ਦੇ ਅਥਾਹ ਸਮੁੰਦਰ ਡਾ. ਦਰਸ਼ਨ ਸਿੰਘ ਆਸ਼ਟ ਅਤੇ ਡਾ. ਅਰਵਿੰਦਰ ਕੌਰ ਕਾਕੜਾ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ।