ਐਸ.ਏ.ਐਸ.ਨਗਰ, 6 ਦਸੰਬਰ, 2016 : ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਅਸਥਾਨ ਗੁ ਸ੍ਰੀ ਅੰਬ ਸਾਹਿਬ ਪਾ:ਸੱਤਵੀਂ ਵਿਖੇ ਪ੍ਰੋ: ਕ੍ਰਿਪਾਲ ਸਿੰਘ ਬਡੂੰਗਰ ਦਾ ਸ੍ਰੋਮਣੀ ਗੁ: ਪ੍ਰ: ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਬਣਨ ਤੇ ਸਨਮਾਨ ਸਮਾਰੋਹ ਰੱਖਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਬੀਬੀ ਪਰਮਜੀਤ ਕੌਰ ਲਾਂਡਰਾ ਮੈਬਰ ਸ੍ਰੋਮਣੀ ਕਮੇਟੀ ਨੇ ਦੱਸਿਆ ਕਿ ਮਿਤੀ 07^12^2016 ਨੁੰ ਗੁ:ਸ੍ਰੀ ਅੰਬ ਸਾਹਿਬ ਮੋਹਾਲੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਸਵੇਰੇ 10.00 ਵਜੇ ਪਾਉਣ ਉਪਰੰਤ ਸਨਮਾਨ ਚਿੰਨ• ਦੇ ਕੇ ਸਨਮਾਨਿਤ ਕੀਤਾ ਜਾਵੇਗਾ ਅਤੇ ਬੀਬੀ ਮਨਜੀਤ ਕੌਰ(ਮਾਤਾ ਸੁੰਦਰ ਕੌਰ ਸੇਵਾ ਸੁਸਾਇਟੀ) ਅਤੇ ਬੀਬੀ ਹਰਬੰਸ ਕੌਰ(ਸੁਖਮਨੀ ਸਾਹਿਬ ਸੇਵਾ ਸੁਸਾਇਟੀ ਗੁ:ਸ੍ਰੀ ਅੰਬ ਸਾਹਿਬ ਮੋਹਾਲੀ) ਵੱਲੋਂ ਵੀ ਸਨਮਾਨ ਕੀਤਾ ਜਾਵੇਗਾ । ਇਸ ਦੋਰਾਨ ਬੀਬੀ ਲਾਡਰਾਂ ਵੱਲੋਂ ਸੰਗਤਾਂ ਨੂੰ ਸਮਾਗਮ ਵਿੱਚ ਪਹੁੰਚਣ ਦੀ ਬੇਨਤੀ ਕੀਤੀ।