ਹੁਣ ਕਾਲਜਾਂ ਵਿਚ ਸਾਲ ਵਿਚ ਦੋ ਵਾਰ ਹੋਵੇਗਾ ਦਾਖ਼ਲਾ, UGC ਨੇ ਦਿੱਤੀ ਮਨਜ਼ੂਰੀ
ਨਵੀਂ ਦਿੱਲੀ, 12 ਜੂਨ 2024 : 12ਵੀਂ ਪਾਸ ਕਰਨ ਤੋਂ ਬਾਅਦ ਦੇਸ਼ ਦੀਆਂ ਯੂਨੀਵਰਸਿਟੀਆਂ ਅਤੇ ਡਿਗਰੀ ਕਾਲਜਾਂ 'ਚ ਦਾਖਲਾ ਲੈਣ ਜਾ ਰਹੇ ਵਿਦਿਆਰਥੀਆਂ ਲਈ ਵੱਡੀ ਖੁਸ਼ਖਬਰੀ ਹੈ। ਹੁਣ ਸਾਰੇ ਵਿਦਿਆਰਥੀ ਸਾਲ ਵਿੱਚ ਦੋ ਵਾਰ ਯੂਨੀਵਰਸਿਟੀਆਂ ਅਤੇ ਕਾਲਜਾਂ ਵਿੱਚ ਦਾਖ਼ਲਾ ਲੈ ਸਕਦੇ ਹਨ। ਯੂਨੀਵਰਸਿਟੀਜ਼ ਗ੍ਰਾਂਟ ਕਮਿਸ਼ਨ (ਯੂਜੀਸੀ) ਨੇ ਇਹ ਫੈਸਲਾ ਲਿਆ ਹੈ।
ਇਸ ਫੈਸਲੇ ਤੋਂ ਬਾਅਦ ਹੁਣ ਜਿਹੜੇ ਵਿਦਿਆਰਥੀ ਨਵੇਂ ਵਿੱਦਿਅਕ ਸੈਸ਼ਨ ਵਿੱਚ ਦਾਖਲਾ ਨਹੀਂ ਲੈ ਸਕੇ, ਉਨ੍ਹਾਂ ਨੂੰ ਪੂਰਾ ਸਾਲ ਇੰਤਜ਼ਾਰ ਨਹੀਂ ਕਰਨਾ ਪਵੇਗਾ। ਯੂਜੀਸੀ ਨੇ ਉੱਚ ਸਿੱਖਿਆ ਸੰਸਥਾਵਾਂ ਨੂੰ ਰੈਗੂਲਰ ਮੋਡ ਵਿੱਚ ਵਿਦਿਆਰਥੀਆਂ ਨੂੰ ਸਾਲ ਵਿੱਚ ਦੋ ਵਾਰ ਦਾਖ਼ਲਾ ਦੇਣ ਦੀ ਇਜਾਜ਼ਤ ਦੇ ਦਿੱਤੀ ਹੈ।
ਫੈਸਲਾ 5 ਮਈ ਨੂੰ ਹੋਈ ਯੂਜੀਸੀ ਦੀ ਮੀਟਿੰਗ ਵਿੱਚ ਲਿਆ ਗਿਆ ਹੈ। ਜਿਸ ਅਨੁਸਾਰ ਯੂਜੀਸੀ ਯੂਨੀਵਰਸਿਟੀਆਂ ਨੂੰ ਹੁਣ ਸਾਲ ਵਿੱਚ ਦੋ ਵਾਰ ਦਾਖ਼ਲੇ ਲੈਣ ਦੀ ਆਜ਼ਾਦੀ ਦਿੱਤੀ ਜਾਵੇਗੀ।
ਯੂਜੀਸੀ ਨੇ ਉੱਚ ਸਿੱਖਿਆ ਸੰਸਥਾਵਾਂ ਨੂੰ ਰੈਗੂਲਰ ਮੋਡ ਵਿੱਚ ਵਿਦਿਆਰਥੀਆਂ ਨੂੰ ਸਾਲ ਵਿੱਚ ਦੋ ਵਾਰ ਦਾਖ਼ਲਾ ਦੇਣ ਦੀ ਇਜਾਜ਼ਤ ਦੇ ਦਿੱਤੀ ਹੈ। ਯੂਜੀਸੀ ਦਾ ਇਹ ਅਹਿਮ ਫੈਸਲਾ ਅਕਾਦਮਿਕ ਸੈਸ਼ਨ 2024-25 ਤੋਂ ਲਾਗੂ ਹੋਵੇਗਾ। ਜਿਸ ਤੋਂ ਬਾਅਦ ਜੁਲਾਈ-ਅਗਸਤ ਤੋਂ ਬਾਅਦ ਉੱਚ ਵਿਦਿਅਕ ਅਦਾਰੇ ਜਨਵਰੀ-ਫਰਵਰੀ ਵਿਚ ਵੀ ਵਿਦਿਆਰਥੀਆਂ ਨੂੰ ਦਾਖਲਾ ਦੇ ਸਕਣਗੇ।