ਆਕਸਫੋਰਡ ਸਕੂਲ ਭਗਤਾ ਭਾਈ ਦੇ ਵਿਦਿਆਰਥੀਆਂ ਨੇ ਦਿੱਤਾ ਹਰੀ-ਭਰੀ ਦਿਵਾਲੀ ਮਨਾਉਣ ਦਾ ਸੁਨੇਹਾ
ਅਸ਼ੋਕ ਵਰਮਾ
ਭਗਤਾ ਭਾਈ, 30 ਅਕਤੂਬਰ 2024: ‘ਦ ਆਕਸਫੋਰਡ ਸਕੂਲ ਆਫ਼ ਐਜ਼ੂਕੇਸ਼ਨ, ਭਗਤਾ ਭਾਈ ਵੱਲੋਂ ਹਰ ਖਾਸ ਦਿਵਸ ਅਤੇ ਤਿਉਹਾਰ ਧੂਮਧਾਮ ਅਤੇ ਸ਼ਰਧਾ ਨਾਲ ਮਨਾਉਣ ਦੇ ਪ੍ਰੋਗਰਾਮ ਤਹਿਤ ਅੱਜ ਦਿਵਾਲੀ ਦੇ ਤਿਹਾਰ ਨੂੰ ਮੁੱਖ ਰੱਖਦਿਆਂ ਕਈ ਤਰ੍ਹਾਂ ਦੀਆਂ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਵਿੱਚ ਪਹਿਲੀ ਜਮਾਤ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਦੀਵਾ, ਮੋਮਬੱਤੀ ਦੀ ਸਜਾਵਟ, ਕਲਾਸ ਰੰਗੋਲੀ, ਗਰੀਟਿੰਗ ਕਾਰਡ, ਮੋਮਬੱਤੀ ਸਟੈਂਡ ਦੀ ਸਜਾਵਟ, ਪੂਜਾ-ਥਾਲੀ ਦੀ ਸਜਾਵਟ, ਅਖਬਾਰਾਂ ਦੇ ਲਿਫ਼ਾਫੇ ਬਣਾਉਣ ਅਤੇ ਪੈੱਨ ਹੋਲਡਰ ਬਣਾਉਣ ਦੇ ਮੁਕਾਬਲੇ ਕਰਵਾਏ ਗਏ। ਇਸ ਤੋਂ ਇਲਾਵਾ “ਹਰੀ-ਭਰੀ ਦਿਵਾਲੀ” ਅਤੇ “ਪਟਾਕਿਆਂ ਨੂੰ ਨਾਂਹ” ਦੇ ਵੀ ਸਲੋਗਨ ਮੁਕਾਬਲੇ ਕਰਵਾਏ ਗਏ।
ਇਸ ਮੌਕੇ ਛੇਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਵਿਚਕਾਰ ਰੰਗੋਲੀ, ਕਾਰਡ ਅਤੇ ਹਾਊਸ ਡਿਸਪਲੇਅ ਬੋਰਡ ਦੀ ਸਜਾਵਟ ਕਰਨੀ ਆਦਿ ਦਾ ਇੰਟਰ ਹਾਊਸ ਮੁਕਾਬਲਾ ਹੋਇਆ। ਸਾਰੇ ਵਿਦਿਆਰਥੀਆਂ ਨੇ ਜੀਅ-ਜਾਨ ਲਗਾ ਕੇ ਆਪਣੇ-ਆਪਣੇ ਹੁਨਰ ਦਾ ਪ੍ਰਗਟਾਵਾ ਕੀਤਾ।ਰੰਗੋਲੀ ਮੁਲਾਬਲੇ ਵਿੱਚ ਛੋਹੀਆਂ ਗਈਆਂ ਵੱਖ-ਵੱਖ ਕਲਾਕ੍ਰਿਤੀਆਂ ਸਭ ਦਾ ਮਨ ਮੋਹ ਰਹੀਆਂ ਸਨ।ਜ਼ਿਕਰਯੋਗ ਹੈ ਕਿ ਪਿੰਡ ਭਗਤਾ ਭਾਈ ਕਾ ਅਤੇ ਜਲਾਲ ਵਿਖੇ ਅੇਨ.ਸੀ.ਸੀ. ਅਤੇ ਨੇਵੀ ਕੈਡਿਟਸ ਵੱਲੋਂ ਹਰੀ-ਭਰੀ ਦਿਵਾਲੀ ਦਾ ਸੁਨੇਹਾ ਦੇਣ ਲਈ ਇੱਕ ਜਾਗਰੁਕਤਾ ਰੈਲੀ ਵੀ ਕੱਢੀ ਗਈ ਅਤੇ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ “ਰਨ ਫਾਰ ਯੂਨਿਟੀ” ਲਈ ਮੈਰਾਥਨ ਦਾ ਆਯੋਜਨ ਵੀ ਕੀਤਾ ਗਿਆ।
ਸਕੂਲ ਦੇ ਪ੍ਰਿੰਸੀਪਲ ਰੂਪ ਲਾਲ ਬਾਂਸਲ਼ ਨੇ ਕਿਹਾ ਕਿ ਇਹ ਤਿਉਹਾਰ ਸਾਡੀ ਪੂੰਜੀ, ਸਾਡਾ ਸਰਮਾਇਆ ਹਨ, ਜੋ ਸਾਨੂੰ ਵਿਰਾਸਤ ਵਿੱਚ ਮਿਲੇ ਹਨ। ਸਾਨੂੰ ਸਭ ਨੂੰ ਰਲ ਕੇ ਇਹ ਤਿਉਹਾਰ ਮਨਾਉਣੇ ਚਾਹੀਦੇ ਹਨ। ਉਨ੍ਹਾਂ ਨੇ ਇਸ ਗੱਲ ਤੇ ਜ਼ੋਰ ਦਿੱਤਾ ਕਿ ਦਿਵਾਲੀ ਪ੍ਰਦੂਸ਼ਣ ਰਹਿਤ ਹੀ ਮਨਾਉਣੀ ਚਾਹੀਦੀ ਹੈ ਤਾਂ ਕਿ ਸਾਡਾ ਵਾਤਾਵਰਨ ਪ੍ਰਦੂਸ਼ਣ ਰਹਿਤ ਰਹੇ ਅਤੇ ਸਾਨੂੰ , ਜੀਵ-ਜੰਤੂਆਂ ਨੂੰ ਸਾਹ ਲੈਣ ਵਿੱਚ ਔਖ ਨਾ ਆਵੇ।ਉਨ੍ਹਾਂ ਵਿਸ਼ਲੇਸ਼ਣ ਕਰਦੇ ਹੋਏ ਦੱਸਿਆ ਕਿ ਅਸੀਂ ਕਰੋੜਾਂ ਰੁਪਏ ਪਟਾਕਿਆਂ ਦੇ ਰੂਪ ਵਿੱਚ ਜਲਾ ਦਿੰਦੇ ਹਾਂ ਜੋ ਕਿ ਬਹੁਤ ਗਲਤ ਗੱਲ ਹੈ।ਸਾਨੂੰ ਇਹ ਦਿਵਸ ਬਿਨ੍ਹਾਂ ਸ਼ੋਰ-ਸ਼ਰਾਬੇ ਤੋਂ ਸਦ-ਭਾਵਨਾ ਸਹਿਤ ਮਨਾਉਣਾ ਚਾਹੀਦਾ ਹੈ।
ਇਸ ਮੌਕੇ ਸਕੂਲ ਦੀ ਮੈਨੇਜਮੈਂਟ ਕਮੇਟੀ ਦੇ ਮੈਂਬਰ ਸ. ਹਰਦੇਵ ਸਿੰਘ ਬਰਾੜ (ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਭਗਤਾ ਭਾਈ ਕਾ), ਹਰਗੁਰਪ੍ਰੀਤ ਸਿੰਘ ਗਗਨ ਬਰਾੜ (ਚੇਅਰਮੈਨ), ਗੁਰਮੀਤ ਸਿੰਘ ਗਿੱਲ (ਪ੍ਰਧਾਨ), ਪਰਮਪਾਲ ਸਿੰਘ ‘ਸ਼ੈਰੀ ਢਿੱਲੋਂ’ (ਵਾਈਸ ਚੇਅਰਮੈਨ), ਗੁਰਮੀਤ ਸਿੰਘ ਗਿੱਲ ਸਰਪੰਚ (ਵਿੱਤ-ਸਕੱਤਰ), ਨੇ ਅਧਿਆਪਕ ਸਹਿਬਾਨਾਂ, ਹੈਲਪਰਜ਼ ਅਤੇ ਡਰਾਈਵਰ ਵੀਰਾਂ ਨੂੰ ਤੋਹਫੇ ਦੇ ਕੇ ਦਿਵਾਲੀ ਦੀ ਵਧਾਈ ਦਿੱਤੀ।ਪ੍ਰਬੰਧਕ ਸਹਿਬਾਨਾਂ ਨੇ ਵਿਦਿਆਰਥੀਆਂ ਨੂੰ ਵੀ ਸੁਨੇਹਾ ਦਿੱਤਾ ਕਿ ਦਿਵਾਲੀ ਰੌਸ਼ਨੀ ਦਾ ਤਿਉਹਾਰ ਹੈ ਨਾ ਕਿ ਸ਼ੋਰ ਸ਼ਰਾਬੇ ਦਾ।ਇਸ ਲਈ ਦਿਵਾਲੀ ਹਰੀ-ਭਰੀ ਹੀ ਮਨਾਈ ਜਾਵੇ ਤਾਂ ਕਿ ਕੁਦਰਤ ਦਾ ਸੁੰਤਲਨ ਨਾ ਵਿਗੜੇ।