19 ਫਰਵਰੀ ਨੂੰ ਜ਼ਿਲ੍ਹਾ ਰੋਜ਼ਗਾਰ ਬਿਊਰੋ ’ਚ ਹੋਵੇਗਾ ਪਲੇਸਮੈਂਟ ਕੈਂਪ
ਹੁਸ਼ਿਆਰਪੁਰ, 18 ਫਰਵਰੀ 2025: ਜ਼ਿਲ੍ਹਾ ਰੋਜ਼ਗਾਰ ਜਨਰੇਸ਼ਨ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਰਮਨਦੀਪ ਕੌਰ ਨੇ ਦੱਸਿਆ ਕਿ 19 ਫਰਵਰੀ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ/ਮਾਡਲ ਕੈਰੀਅਰ ਸੈਂਟਰ, ਹੁਸ਼ਿਆਰਪੁਰ ਵੱਲੋਂ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਵਿੱਚ ਆਈ.ਸੀ.ਐਸ. ਫੂਡਜ਼ ਕੰਪਨੀ (ਜੋ ਕਿ ਸੋਨਾਲੀਕਾ ਕੰਪਨੀ ਹੁਸ਼ਿਆਰਪੁਰ ਲਈ ਭਰਤੀ ਕਰੇਗੀ) ਦੁਆਰਾ ਹਿੱਸਾ ਲਿਆ ਜਾਵੇਗਾ ਅਤੇ ਕੰਪਨੀ ਵੱਲੋਂ ਕੁੱਕ ਹੈਲਪਰਾਂ ਦੇ ਜਾਬ ਰੋਲ ਲਈ ਬੱਚਿਆਂ ਦੀ ਚੋਣ ਕੀਤੀ ਜਾਵੇਗੀ।ਕੰਪਨੀ ਵਲੋਂ ਇਸ ਜਾਬ ਰੋਲ ਲਈ 10ਵੀਂ ਅਤੇ 12ਵੀਂ ਵਿਦਿਅਕ ਯੋਗਤਾ ਵਾਲੇ ਉਮੀਦਵਾਰਾਂ (ਕੇਵਲ ਲੜਕੇ) ਦੀ 11 ਹਜ਼ਾਰ ਰੁਪਏ ਪ੍ਰਤੀ ਮਹੀਨਾ ਤਨਖਾਹ ’ਤੇ ਭਰਤੀ ਕੀਤੀ ਜਾਵੇਗੀ, ਜਿਸ ਵਿਚ ਉਮੀਦਵਾਰਾਂ ਦੇ ਰਹਿਣ ਅਤੇ ਖਾਣ-ਪੀਣ ਦੀ ਸੁਵਿਧਾ ਕੰਪਨੀ ਵਲੋਂ ਕੀਤੀ ਜਾਵੇਗੀ।ਉਮੀਦਵਾਰਾਂ ਦੀ ਉਮਰ ਘੱਟ ਤੋਂ ਘੱਟ 18 ਸਾਲ ਤੋਂ 26 ਸਾਲ ਦੇ ਵਿਚ ਹੋਣੀ ਚਾਹੀਦੀ ਹੈ।
ਜ਼ਿਲ੍ਹਾ ਰੋਜ਼ਗਾਰ ਅਫ਼ਸਰ ਨੇ ਦੱਸਿਆ ਕਿ ਚਾਹਵਾਨ ਉਮੀਦਵਾਰ 19 ਫਰਵਰੀ ਨੂੰ ਸਵੇਰੇ 10 ਵਜੇ ਜ਼ਿਲ੍ਹਾ ਰੋਜ਼ਗਾਰ ਜਨਰੇਸ਼ਨ, ਹੁਨਰ ਵਿਕਾਸ ਅਤੇ ਸਿਖਲਾਈ ਬਿਊਰੋ, ਐਮ.ਐਸ.ਡੀ.ਸੀ. ਬਿਲਡਿੰਗ, ਪਹਿਲੀ ਮੰਜ਼ਿਲ, ਸਰਕਾਰੀ ਆਈ.ਟੀ.ਆਈ. ਕੰਪਲੈਕਸ, ਜਲੰਧਰ ਰੋਡ, ਹੁਸ਼ਿਆਰਪੁਰ ਵਿਖੇ ਪਹੁੰਚ ਕੇ ਇਸ ਪਲੇਸਮੈਂਟ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾ ਸਕਦੇ ਹੋ। ਜ਼ਿਲ੍ਹਾ ਰੋਜ਼ਗਾਰ ਅਫ਼ਸਰ ਰਮਨਦੀਪ ਕੌਰ ਨੇ ਦੱਸਿਆ ਕਿ ਡੀ.ਬੀ.ਈ.ਈ. ਇਸ ਤਰ੍ਹਾਂ ਦੇ ਪਲੇਸਮੈਂਟ ਕੈਂਪ ਭਵਿੱਖ ਵਿੱਚ ਵੀ ਲਗਾਏ ਜਾਣਗੇ, ਜਿਸ ਦਾ ਲਾਭ ਲੈਣ ਲਈ ਉਮੀਦਵਾਰ ਇਸ ਦਫ਼ਤਰ ਵਿੱਚ ਆਪਣਾ ਨਾਮ ਦਰਜ ਕਰਵਾ ਸਕਦੇ ਹਨ।