'ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਕਿਸਾਨਾਂ 'ਤੇ ਪੰਜਾਬ ਪੁਲਿਸ ਵੱਲੋਂ ਕੀਤੇ ਜਬਰ ਦੀ ਨਿਖੇਧੀ
ਅਸ਼ੋਕ ਵਰਮਾ
ਬਠਿੰਡਾ,6 ਫ਼ਰਵਰੀ 2026 : ਠੇਕਾ ਮੁਲਾਜਮ ਸੰਘਰਸ਼ ਮੋਰਚਾ (ਪੰਜਾਬ) ਦੇ ਸੂਬਾਈ ਆਗੂਆਂ ਵਰਿੰਦਰ ਸਿੰਘ ਮੋਮੀ ,ਜਗਰੂਪ ਸਿੰਘ ਲਹਿਰਾ,ਗੁਰਵਿੰਦਰ ਸਿੰਘ ਪੰਨੂੰ,ਪਵਨਦੀਪ ਸਿੰਘ,ਬਲਿਹਾਰ ਸਿੰਘ ਕਟਾਰੀਆ,ਸਿਮਰਨਜੀਤ ਸਿੰਘ ਨੀਲੋਂ,ਸ਼ੇਰ ਸਿੰਘ ਖੰਨਾ,ਜਸਪ੍ਰੀਤ ਸਿੰਘ ਗਗਨ,ਜਗਸੀਰ ਸਿੰਘ ਭੰਗੂ, ਗੁਰਪ੍ਰੀਤ ਸਿੰਘ ਢਿੱਲੋਂ,ਰਮਨਦੀਪ ਸਿੰਘ,ਲਛਮਣ ਸਿੰਘ,ਜਗਦੀਪ ਸਿੰਘ ਅਤੇ ਹਰਜਿੰਦਰਪਾਲ ਸਿੰਘ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਬੀਕੇਯੂ ਏਕਤਾ ਉੱਗਰਾਹਾਂ ਦੇ ਦੋ ਬੇਕਸੂਰ ਕਿਸਾਨ ਆਗੂਆਂ ਬਲਦੇਵ ਸਿੰਘ ਚਾਉਕੇ ਅਤੇ ਸ਼ਗਨਦੀਪ ਸਿੰਘ ਜਿਓਂਦ ਨੂੰ ਰਿਹਾਅ ਕਰਵਾਉਣ ਲਈ ਵਿੱਢੇ ਸੰਘਰਸ਼ ਤਹਿਤ ਬਠਿੰਡਾ ਪੁਲਿਸ ਵੱਲੋਂ ਕਿਸਾਨਾਂ ਤੇ ਲਾਠੀਚਾਰਜ ਕਰਨ ਅਤੇ ਹੰਝੂ ਗੈਸ ਦੇ ਗੋਲੇ ਦਾਗਣ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਆਗੂਆਂ ਨੇ ਕਿਹਾ ਕਿ ਪ੍ਰਸ਼ਾਸਨ ਨੇ ਜੇਲ੍ਹਾਂ ਵਿੱਚ ਡੱਕੇ ਆਗੂਆਂ ਨੂੰ ਰਿਹਾ ਕਰਨ ਦੀ ਥਾਂ ਜਬਰ ਦਾ ਰਾਹ ਫੜ ਲਿਆ ਹੈ । ਆਗੂਆਂ ਨੇ ਲ ਵਿੱਚ ਬੰਦ ਦੋਵਾਂ ਆਗੂਆਂ ਅਤੇ ਅੱਜ ਹਿਰਾਸਤ ਵਿੱਚ ਲਏ ਕਿਸਾਨਾਂ ਨੂੰ ਫੌਰੀ ਤੌਰ ਤੇ ਰਿਹਾ ਕਰਨ ਦੀ ਮੰਗ ਕੀਤੀ ਹੈ।