'ਰੰਗਲਾ ਪੰਜਾਬ' ਵੱਲ ਵੱਡਾ ਕਦਮ: ਮੋਹਾਲੀ 'ਚ 'ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ' 13 ਤੋਂ 15 ਮਾਰਚ ਤੱਕ
ਮੋਹਾਲੀ: 13 ਮਾਰਚ, 2026
ਪੰਜਾਬ ਨੂੰ ਉਦਯੋਗਿਕ ਅਤੇ ਆਰਥਿਕ ਪੱਖੋਂ 'ਰੰਗਲਾ ਪੰਜਾਬ' ਬਣਾਉਣ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਭਗਵੰਤ ਮਾਨ ਸਰਕਾਰ ਨੇ ਇੱਕ ਅਹਿਮ ਪਹਿਲ ਕੀਤੀ ਹੈ। ਅੱਜ, 13 ਮਾਰਚ ਤੋਂ ਮੋਹਾਲੀ ਵਿਖੇ ਤਿੰਨ ਦਿਨਾਂ 'ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ' (Progressive Punjab Investors Summit) ਦਾ ਸ਼ੁਰੂਆਤ ਹੋ ਰਹੀ ਹੈ, ਜੋ 15 ਮਾਰਚ ਤੱਕ ਚੱਲੇਗਾ।
ਇਸ ਵਿਸ਼ਾਲ ਨਿਵੇਸ਼ ਸੰਮੇਲਨ ਦਾ ਉਦਘਾਟਨ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਸੰਯੋਜਕ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਾਂਝੇ ਤੌਰ 'ਤੇ ਕੀਤਾ ਜਾਵੇਗਾ।
ਇਸ ਸੰਮੇਲਨ ਵਿੱਚ ਨਾ ਸਿਰਫ ਦੇਸ਼ ਦੇ ਪ੍ਰਮੁੱਖ ਉਦਯੋਗਪਤੀ ਹਿੱਸਾ ਲੈ ਰਹੇ ਹਨ, ਸਗੋਂ ਯੂਨਾਈਟਿਡ ਕਿੰਗਡਮ (UK), ਜਾਪਾਨ, ਦੱਖਣੀ ਕੋਰੀਆ ਸਮੇਤ ਕਈ ਹੋਰ ਦੇਸ਼ਾਂ ਦੇ ਉੱਚ-ਪੱਧਰੀ ਨੁਮਾਇੰਦੇ ਵੀ ਸ਼ਾਮਲ ਹੋਣਗੇ।
ਇਸ ਸੰਮੇਲਨ ਦਾ ਮੁੱਖ ਮਕਸਦ ਪੰਜਾਬ ਵਿੱਚ ਵੱਧ ਤੋਂ ਵੱਧ ਨਿਵੇਸ਼ ਨੂੰ ਆਕਰਸ਼ਿਤ ਕਰਨਾ ਹੈ ਤਾਂ ਜੋ ਸੂਬੇ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕੀਤੇ ਜਾ ਸਕਣ ਅਤੇ ਪੰਜਾਬ ਦੀ ਆਰਥਿਕਤਾ ਨੂੰ ਮਜ਼ਬੂਤ ਕੀਤਾ ਜਾ ਸਕੇ।
Click to Follow Babushahi Facebook page →