ਗ੍ਰਾਮ ਪੰਚਾਇਤ ਕਾਲੋਮਾਜਰਾ ਆਪ ਚ ਸ਼ਾਮਿਲ
ਆਮ ਆਦਮੀ ਪਾਰਟੀ ਦੇ ਪਰਿਵਾਰ ਵਿਚ ਲਗਾਤਾਰ ਵਾਧਾ ਜਾਰੀ ਗ੍ਰਾਮ ਪੰਚਾਇਤ ਕਾਲੋਮਾਜਰਾ ਆਪ ਚ ਸ਼ਾਮਿਲ
ਕੁਲਵੰਤ ਸਿੰਘ ਬੱਬੂ
ਰਾਜਪੁਰਾ, 14 ਜੁਲਾਈ (: ਹਲਕਾ ਰਾਜਪੁਰਾ ’ਚ ਆਮ ਆਦਮੀ ਪਾਰਟੀ ਦਾ ਪਰਿਵਾਰ ਦਿਨੋਂ-ਦਿਨ ਵੱਡਾ ਹੁੰਦਾ ਜਾ ਰਿਹਾ ਹੈ। ਵਿਧਾਇਕਾ ਮੈਡਮ ਨੀਨਾ ਮਿੱਤਲ ਦੀ ਅਗਵਾਈ ਹੇਠ ਹਰ ਦਿਨ ਰਾਜਪੁਰਾ ਦੇ ਲੋਕ ਵੱਡੀ ਗਿਣਤੀ ਵਿੱਚ 'ਆਪ' ਨਾਲ ਜੁੜ ਰਹੇ ਹਨ। ਇਸੀ ਕੜੀ ਵਿੱਚ ਨੇੜਲੇ ਪਿੰਡ ਕਾਲੋ ਮਾਜਰਾ ਵਿਖੇ ਹੋਏ ਇਕ ਸਾਦੇ ਸਮਾਗਮ ਦੌਰਾਨ ਗ੍ਰਾਮ ਪੰਚਾਇਤ ਕਾਲੋਮਾਜਰਾ ਸਮੇਤ ਕਈ ਕਾਂਗਰਸੀ ਪਰਿਵਾਰ ਅਤੇ ਬੀਜੇਪੀ ਪੰਚ ਨੇ ਆਪਣੀਆਂ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ ਹੈ।ਇਸ ਸਮਾਗਮ ਦੌਰਾਨ ਕਾਂਗਰਸੀ ਸਰਪੰਚ ਸੁਰਿੰਦਰ ਸਿੰਘ, ਕਾਂਗਰਸੀ ਪੰਚ ਰਣਧੀਰ ਸਿੰਘ, ਸਾਬਕਾ ਕਾਂਗਰਸੀ ਪੰਚ ਅਸ਼ੋਕ ਕੁਮਾਰ, ਮਾ ਜੈਵੰਤੀ ਕਾਂਗਰਸੀ ਪੰਚ, ਬੀਜੇਪੀ ਪੰਚ ਪਰਮਜੀਤ ਸਿੰਘ ਅਤੇ ਕਾਂਗਰਸੀ ਆਗੂ ਗੁਰਪ੍ਰੀਤ ਸਿੰਘ, ਪਰਮਿੰਦਰ ਸਿੰਘ ਸਮੇਤ ਕਈ ਹੋਰ ਨੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਵਿਧਾਇਕਾ ਮੈਡਮ ਨੀਨਾ ਮਿੱਤਲ ਨੇ ਉਨ੍ਹਾਂ ਨੂੰ ਪਾਰਟੀ ਦਾ ਚਿੰਨ੍ਹ ਪਾ ਕੇ ਸਨਮਾਨਿਤ ਕੀਤਾ।ਇਸ ਮੌਕੇ ਵਿਧਾਇਕਾ ਮੈਡਮ ਨੀਨਾ ਮਿੱਤਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕਪੱਖੀ ਨੀਤੀਆਂ ਅਤੇ ਸੂਬੇ ਦੇ ਹਿੱਤਾਂ ਲਈ ਕੀਤੇ ਜਾ ਰਹੇ ਵਿਕਾਸ ਕਾਰਜਾਂ ਨੇ ਲੋਕਾਂ ਦਾ ਦਿਲ ਜਿੱਤਿਆ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਸੂਬੇ ਦੇ ਹਰ ਘਰ ਤੱਕ ਬੁਨਿਆਦੀ ਸਹੂਲਤਾਂ ਪਹੁੰਚਾ ਕੇ ਲੋਕਾਂ ਵਿੱਚ ਆਪਣਾ ਵਿਸ਼ਵਾਸ ਬਰਕਰਾਰ ਰੱਖਿਆ ਹੈ। ਵਿਧਾਇਕਾ ਮੈਡਮ ਨੀਨਾ ਮਿੱਤਲ ਨੇ ਕਿਹਾ ਰਵਾਇਤੀ ਪਾਰਟੀਆਂ ਨੇ ਪੰਜਾਬੀਆਂ ਨੂੰ ਸਿਰਫ਼ ਵੋਟ ਬੈਂਕ ਵਜੋਂ ਵਰਤ ਕੇ ਛੱਡ ਦਿੱਤਾ ਸੀ, ਪਰ ਮਾਨ ਸਰਕਾਰ ਨੇ ਘਰੇਲੂ ਬਿਜਲੀ ਦੇ 600 ਯੂਨਿਟ ਮੁਫ਼ਤ, ਮਹੱਲਾ ਕਲੀਨਿਕਾਂ, ਦਸ ਲੱਖ ਤੱਕ ਫ੍ਰੀ ਇਲਾਜ, ਨਹਿਰੀ ਪਾਣੀ ਅਤੇ ਟਿਊਬਵੈੱਲਾਂ ਲਈ ਲਗਾਤਾਰ ਪਾਵਰ ਸਪਲਾਈ ਜਿਹੀਆਂ ਸਹੂਲਤਾਂ ਮੁਹੱਈਆ ਕਰਵਾਕੇ ਲੋਕ ਹਿਤੈਸ਼ੀ ਹੋਣ ਦਾ ਪ੍ਰਮਾਣ ਦਿੱਤਾ ਹੈ।ਉਨ੍ਹਾਂ ਦਾਅਵਾ ਕੀਤਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਪੰਜਾਬ ’ਚ ਪੂਰਨ ਬਹੁਮਤ ਨਾਲ ਸਰਕਾਰ ਬਣਾਏਗੀ ਅਤੇ ਇਕ ਵਾਰ ਫਿਰ ਲੋਕਾਂ ਦੀਆਂ ਉਮੀਦਾਂ ਤੇ ਖਰੀ ਉਤਰੇਗੀ।ਇਸ ਮੌਕੇ ਆਪ ਚ ਸ਼ਾਮਿਲ ਹੋਏ ਵਿਅਕਤੀਆਂ ਅਤੇ ਆਗੂਆਂ ਨੇ ਕਿਹਾ ਕਿ ਉਹ ਮਾਨ ਸਰਕਾਰ ਦੀਆਂ ਲੋਕਹਿੱਤ ਨੀਤੀਆਂ ਅਤੇ ਹਲਕਾ ਰਾਜਪੁਰਾ ਵਿੱਚ ਵਿਧਾਇਕਾ ਨੀਨਾ ਮਿੱਤਲ ਦੇ ਅਧੀਨ ਹੋ ਰਹੇ ਤੇਜ਼ੀ ਨਾਲ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਨਾਲ ਜੁੜੇ ਹਨ। ਉਨ੍ਹਾਂ ਕਿਹਾ ਕਿ ਹੁਣ ਉਹ ਪਾਰਟੀ ਦੇ ਸਿਧਾਂਤਾਂ ਨੂੰ ਘਰ-ਘਰ ਪਹੁੰਚਾਉਣ ਅਤੇ ਲੋਕਾਂ ਦੀ ਸੇਵਾ ਕਰਨ ਲਈ ਕਮਰ ਕੱਸ ਲੈਣਗੇ।ਇਸ ਮੌਕੇ ਬਲਾਕ ਪ੍ਰਧਾਨ ਸੰਦੀਪ ਸਿੰਘ ਲਵਲੀ,ਨਿਰਵੈਰ ਸਿੰਘ, ਬਲਕਾਰ ਸਿੰਘ ਸਮੇਤ ਹੋਰ ਵੀ ਪਾਰਟੀ ਵਰਕਰ ਅਤੇ ਅਹੁਦੇਦਾਰ ਮੌਜੂਦ ਸਨ।