POCSO ਮਾਮਲੇ 'ਚ ਘਿਰੇ ਅਕਾਲੀ ਆਗੂ 'ਤੇ ਬਲਤੇਜ ਪੰਨੂ ਦਾ ਤਿੱਖਾ ਹਮਲਾ; ਕਿਹਾ- "ਅਕਾਲੀ ਦਲ 'ਚ ਹੁਣ ਅਜਿਹੇ ਬੰਦੇ ਮੌਜੂਦ"
ਹਲਕਾ ਦਾਖਾ ਦੇ ਅਕਾਲੀ ਇੰਚਾਰਜ ਜਸਕਰਨਜੀਤ ਸਿੰਘ ਦਿਓਲ ਨੂੰ ਮੋਹਾਲੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ- AAP
ਨਾਬਾਲਗ ਬੱਚੀ ਨਾਲ ਜਿਨਸੀ ਸ਼ੋਸ਼ਣ ਦੇ ਲੱਗੇ ਹਨ ਗੰਭੀਰ ਦੋਸ਼, ਪੋਕਸੋ ਐਕਟ ਤਹਿਤ ਮਾਮਲਾ ਦਰਜ
ਅਕਾਲੀ ਦਲ 'ਚ ਹੁਣ ਅਜਿਹੇ ਬੰਦੇ ਮੌਜੂਦ, ਜੋ ਬੱਚਿਆਂ ਨੂੰ ਵੀ ਨਹੀਂ ਛੱਡ ਰਹੇ- ਬਲਤੇਜ ਪੰਨੂ ਦਾ ਤਿੱਖਾ ਹਮਲਾ
ਚੰਡੀਗੜ੍ਹ/ਮੋਹਾਲੀ, 18 ਮਈ 2026- ਆਮ ਆਦਮੀ ਪਾਰਟੀ (AAP) ਦੇ ਸੀਨੀਅਰ ਆਗੂ ਅਤੇ ਬੁਲਾਰੇ ਬਲਤੇਜ ਪੰਨੂ ਨੇ ਇੱਕ ਪ੍ਰੈਸ ਕਾਨਫਰੰਸ ਕਰਦਿਆਂ ਸ਼ਿਰੋਮਣੀ ਅਕਾਲੀ ਦਲ 'ਤੇ ਤਿੱਖੇ ਸਿਆਸੀ ਨਿਸ਼ਾਨੇ ਸਾਧੇ ਹਨ। ਪੰਨੂ ਨੇ ਅਕਾਲੀ ਦਲ ਦੇ ਹਲਕਾ ਦਾਖਾ ਦੇ ਇੰਚਾਰਜ ਜਸਕਰਨਜੀਤ ਸਿੰਘ ਦਿਓਲ ਵਿਰੁੱਧ ਮੋਹਾਲੀ ਪੁਲਿਸ ਵੱਲੋਂ ਦਰਜ ਕੀਤੇ ਗਏ ਪੋਕਸੋ (POCSO) ਐਕਟ ਦੇ ਮਾਮਲੇ ਨੂੰ ਲੈ ਕੇ ਸੁਖਬੀਰ ਸਿੰਘ ਬਾਦਲ ਅਤੇ ਪਾਰਟੀ ਹਾਈਕਮਾਂਡ ਨੂੰ ਬੁਰੀ ਤਰ੍ਹਾਂ ਘੇਰਿਆ।
ਬਲਤੇਜ ਪੰਨੂ ਨੇ ਦੱਸਿਆ ਕਿ ਜਸਕਰਨਜੀਤ ਸਿੰਘ ਦਿਓਲ ਵਿਰੁੱਧ ਇੱਕ ਨਾਬਾਲਗ ਬੱਚੀ ਦੇ ਨਾਲ ਜਿਨਸੀ ਸ਼ੋਸ਼ਣ ਕਰਨ, ਮਾਰਕੁੱਟ ਅਤੇ ਧਮਕੀਆਂ ਦੇਣ ਦੇ ਬੇਹੱਦ ਸੰਗੀਨ ਦੋਸ਼ ਲੱਗੇ ਹਨ। ਇਸ ਮਾਮਲੇ ਵਿੱਚ ਕਾਰਵਾਈ ਕਰਦਿਆਂ ਮੋਹਾਲੀ ਦੇ ਥਾਣਾ ਮਟੌਰ ਦੀ ਪੁਲਿਸ ਨੇ ਮੁਲਜ਼ਮ ਅਕਾਲੀ ਆਗੂ ਵਿਰੁੱਧ ਪਰਚਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਪ੍ਰੈਸ ਕਾਨਫਰੰਸ ਦੌਰਾਨ ਬਲਤੇਜ ਪੰਨੂ ਨੇ ਅਕਾਲੀ ਦਲ ਦੀ ਮੌਜੂਦਾ ਸਥਿਤੀ ਅਤੇ ਲੀਡਰਸ਼ਿਪ ਦੀ ਸੋਚ 'ਤੇ ਗੰਭੀਰ ਸਵਾਲ ਖੜ੍ਹੇ ਕੀਤੇ। ਉਨ੍ਹਾਂ ਬੇਹੱਦ ਸਖ਼ਤ ਸ਼ਬਦਾਂ ਵਿੱਚ ਨਿਸ਼ਾਨਾ ਸਾਧਦਿਆਂ ਕਿਹਾ, ਅਕਾਲੀ ਦਲ ਵਿੱਚ ਹੁਣ ਅਜਿਹੇ ਮਾਨਸਿਕਤਾ ਵਾਲੇ ਬੰਦੇ ਮੌਜੂਦ ਹਨ, ਜਿਹੜੇ ਮਾਸੂਮ ਬੱਚਿਆਂ ਨੂੰ ਵੀ ਆਪਣੀ ਹਵਸ ਦਾ ਸ਼ਿਕਾਰ ਬਣਾਉਣ ਤੋਂ ਨਹੀਂ ਝਿਜਕ ਰਹੇ। ਅਜਿਹੇ ਆਗੂਆਂ ਨੂੰ ਹਲਕੇ ਦੀ ਜ਼ਿੰਮੇਵਾਰੀ ਸੌਂਪਣੀ ਬੇਹੱਦ ਸ਼ਰਮਨਾਕ ਹੈ।"
ਪੰਨੂ ਨੇ ਕਿਹਾ ਕਿ ਇਹ ਮਾਮਲਾ ਬੇਹੱਦ ਸੰਵੇਦਨਸ਼ੀਲ ਹੈ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਕਾਨੂੰਨ ਮੁਤਾਬਕ ਦੋਸ਼ੀ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਅਤੇ ਕਿਸੇ ਵੀ ਸਿਆਸੀ ਦਬਾਅ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
- Download Babushahi App
-
-