← ਪਿਛੇ ਪਰਤੋ
ਅਗਾਂਹਵਧੂ ਕਿਸਾਨ ਸੰਜੇ ਕੁਮਾਰ ਝੋਨੇ ਦੀ ਸਿੱਧੀ ਬਿਜਾਈ ਕਰਕੇ ਕਰ ਰਿਹੈ ਪਾਣੀ ਦੀ ਬਚਤ ਜ਼ਿਲ੍ਹੇ ਦੇ ਹੋਰਨਾਂ ਕਿਸਾਨਾਂ ਲਈ ਬਣਿਆ ਪ੍ਰੇਰਨਾ ਸਰੋਤ ਫਾਜ਼ਿਲਕਾ 18 ਜੂਨ 2025….. ਫਾਜ਼ਿਲਕਾ ਬਲਾਕ ਦੇ ਪਿੰਡ ਮੁੰਬੇਕੇ ਦਾ ਅਗਾਂਹਵਧੂ ਕਿਸਾਨ ਸ੍ਰੀ ਸੰਜੇ ਕੁਮਾਰ ਬਜਾਜ ਨੇ ਦੱਸਿਆ ਕਿ ਉਹ ਆਪਣੀ ਪਰਿਵਾਰਿਕ 13 ਏਕੜ ਜਮੀਨ ਵਿੱਚ ਪਿਛਲੇ ਪੰਜ ਸਾਲ ਤੋਂ ਝੋਨੇ ਦੀ ਸਿੱਧੀ ਬਿਜਾਈ ਕਰ ਰਿਹੈ ਹੈ। ਕਿਸਾਨ ਨੇ ਕਿਹਾ ਕਿ ਇਸ ਸਾਲ ਉਸਨੇ ਆਪਣੀ 11 ਏਕੜ ਜ਼ਮੀਨ ਵਿੱਚ 17 18 ਕਿਸਮ ਅਤੇ ਦੋ ਏਕੜ ਵਿੱਚ ਪੂਸਾ ਬਾਸਮਤੀ 1121 ਦੀ ਬਿਜਾਈ ਕੀਤੀ ਹੈ। ਅਗਾਂਹਵਧੂ ਕਿਸਾਨ ਸੰਜੇ ਕੁਮਾਰ ਨੇ ਦੱਸਿਆ ਕਿ ਉਹ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫਾਰਿਸ਼ ਸ਼ੁਦਾ ਕਿਸਮਾਂ ਦੀ ਹੀ ਬਿਜਾਈ ਕਰਦਾ ਹੈ। ਉਨ੍ਹਾਂ ਕਿਹਾ ਕਿ ਪਹਿਲਾ ਉਹ ਸਿੱਧੀ ਬਿਜਾਈ ਨਹੀਂ ਕਰਦੇ ਸਨ ਜਿਸ ਕਾਰਨ ਜਿੱਥੇ ਪਾਣੀ ਦੀ ਵੱਧ ਲੋੜ ਹੁੰਦੀ ਸੀ ਉੱਥੇ ਹੀ ਲੇਬਰ ਦੀ ਵੀ ਬਹੁਤ ਕਮੀ ਆਉਂਦੀ ਸੀ। ਫਿਰ ਖੇਤੀਬਾੜੀ ਦਫਤਰ ਵੱਲੋਂ ਉਸ ਨੂੰ ਸਿੱਧੀ ਬਿਜਾਈ ਦੀ ਸਿਫਾਰਿਸ਼ ਕੀਤੀ ਗਈ ਜਿਸ ਉਪਰੰਤ ਉਸਨੇ ਝੋਨੇ ਦੀ ਸਿੱਧੀ ਬਿਜਾਈ ਕੀਤੀ ਜੋ ਕਿ ਕਾਫੀ ਕਾਰਗਰ ਸਾਬਤ ਹੋਈ। ਉਨ੍ਹਾਂ ਕਿਹਾ ਕਿ ਉਸ ਦੇ ਜ਼ਮੀਨ ਵਿੱਚ ਟਿਊਬਵੈੱਲ ਦੇ ਪਾਣੀ ਨਾਲ ਝੋਨੇ ਦੀ ਬਿਜਾਈ ਕੀਤੀ ਜਾਂਦੀ ਸੀ ਤੇ ਪਹਿਲਾਂ ਪਾਣੀ ਦੀ ਬਹੁਤ ਵਰਤੋਂ ਹੁੰਦੀ ਸੀ ਪਰ ਹੁਣ ਜਿੱਥੇ ਪਾਣੀ ਦੀ ਵਰਤੋਂ ਘਟੀ ਹੈ ਉੱਥੇ ਬਿਜਲੀ ਦੀ ਵਰਤੋਂ ਵੀ ਬਹੁਤ ਘਟੀ ਹੈ। ਇਸ ਤੋਂ ਇਲਾਵਾ ਝੋਨੇ ਦੀ ਸਿੱਧੀ ਬਿਜਾਈ ਕਰਨ ਨਾਲ ਟਰੈਕਟਰ ਵਹਾਈ ਦਾ ਤੇ ਲੇਬਰ ਦਾ ਖਰਚਾ ਘਟਿਆ ਹੈ। ਉਨ੍ਹਾਂ ਕਿਹਾ ਕਿ ਹੁਣ ਉਹ ਆਪਣੀ ਸਾਰੀ 13 ਏਕੜ ਜਮੀਨ ਵਿੱਚ ਝੋਨੇ ਦੀ ਸਿੱਧੀ ਬਿਜਾਈ ਕਰ ਰਹੇ ਹਨ ਕਿਉਂਕਿ ਸਿੱਧੀ ਬਿਜਾਈ ਕਰਨ ਨਾਲ ਉਸ ਫਸਲ ਦਾ ਝਾੜ ਵੀ ਵਧਿਆ ਹੈ। । ਉਨ੍ਹਾਂ ਦੱਸਿਆ ਕਿ ਸਿੱਧੀ ਬਿਜਾਈ ਵਾਲੇ ਖੇਤ ਵਿੱਚ ਵਿੱਚ ਬੀਜੀ ਫਸਲ ਨੂੰ ਬਿਮਾਰੀਆਂ ਘੱਟ ਲੱਗਦੀਆਂ ਹਨ ਜਿਸ ਨਾਲ ਸਪਰੇਆਂ ਦਾ ਖਰਚਾ ਵੀ ਘਟਦਾ ਹੈ। ਉਨ੍ਹਾਂ ਕਿਹਾ ਕਿ ਉਹ ਖੇਤੀਬਾੜੀ ਵਿਭਾਗ ਵੱਲੋਂ ਸਮੇਂ ਸਮੇਂ ਕੀਤੀਆਂ ਗਈਆਂ ਸਿਫਾਰਸ਼ਾਂ ਨੂੰ ਆਪਣੇ ਖੇਤ ਵਿੱਚ ਲਾਗੂ ਕਰਦੇ ਹਨ ਹੈ। ਇਸ ਮੌਕੇ ਖੇਤੀਬਾੜੀ ਵਿਭਾਗ ਤੋਂ ਬੀਟੀਐਮ ਰਾਜਦਵਿੰਦਰ ਸਿੰਘ ਨੇ ਦੱਸਿਆ ਕਿ ਫਾਜਲਕਾ ਦੇ ਪਿੰਡ ਮੁੰਬੇਕੇ ਦਾ ਅਗਾਂਹਵਧੂ ਕਿਸਾਨ ਸੰਜੇ ਕੁਮਾਰ ਝੋਨੇ ਦੀ ਸਿੱਧੀ ਬਿਜਾਈ ਕਰਕੇ ਜਿੱਥੇ ਧਰਤੀ ਹੇਠਲੇ ਪਾਣੀ ਦੀ ਬਚਤ ਕਰ ਰਿਹਾ ਉਥੇ ਹੀ ਬਿਜਲੀ ਵੀ ਬਚਾ ਰਿਹਾ ਹੈ। ਉਹਨਾਂ ਕਿਹਾ ਕਿ ਇਹ ਅਗਾਂਹ ਵਧੂ ਕਿਸਾਨ ਸਮੇਂ ਸਮੇਂ ਤੇ ਖੇਤੀਬਾੜੀ ਵਿਭਾਗ ਨਾਲ ਰਾਬਤਾ ਕਾਇਮ ਕਰਕੇ ਆਪਣੇ ਖੇਤਾਂ ਵਿੱਚ ਸਿੱਧੀ ਬਿਜਾਈ ਨਾਲ ਝੋਨੇ ਦੀ ਬਿਜਾਈ ਕਰਦਾ ਹੈ ਜਿਸ ਸਦਕਾ ਇਸ ਦੀ ਝੋਨੇ ਦੀ ਫਸਲ ਦਾ ਝਾੜ ਵੀ ਵਧਦਾ ਹੈ! ਉਨ੍ਹਾਂ ਜ਼ਿਲ੍ਹੇ ਦੇ ਹੋਰਨਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਇਸ ਕਿਸਾਨ ਤੋਂ ਪ੍ਰੇਰਨਾ ਲੈ ਕੇ ਝੋਨੇ ਦੀ ਸਿੱਧੀ ਬਿਜਾਈ ਖੇਤੀਬਾੜੀ ਵਿਭਾਗ ਦੀਆਂ ਸਿਫਾਰਸ਼ਾਂ ਅਨੁਸਾਰ ਕਰਨ ਤੇ ਘੱਟ ਖਰਚੇ ਵਿੱਚ ਵੱਧ ਝਾੜ ਪ੍ਰਾਪਤ ਕਰਨ।
Total Responses : 1416