ਅਹਿਮਦਾਬਾਦ ਜਹਾਜ਼ ਹਾਦਸੇ ਦੀ ਜਾਂਚ ਰਿਪੋਰਟ 'ਤੇ ਪਾਇਲਟ ਐਸੋਸੀਏਸ਼ਨ ਨੇ ਚੁੱਕੇ ਸਵਾਲ
ਨਵੀਂ ਦਿੱਲੀ: 12 ਜੂਨ ਨੂੰ ਹੋਏ ਅਹਿਮਦਾਬਾਦ AI 171 ਜਹਾਜ਼ ਹਾਦਸੇ ਦੀ ਜਾਂਚ ਬਾਰੇ ਜਾਰੀ ਹੋਈ ਸ਼ੁਰੂਆਤੀ ਰਿਪੋਰਟ 'ਤੇ ਏਅਰਲਾਈਨ ਪਾਇਲਟਸ ਐਸੋਸੀਏਸ਼ਨ ਆਫ ਇੰਡੀਆ ਨੇ ਗੰਭੀਰ ਇਤਰਾਜ਼ ਜ਼ਾਹਰ ਕੀਤਾ ਹੈ। ਐਸੋਸੀਏਸ਼ਨ ਨੇ ਕਿਹਾ ਕਿ ਜਾਂਚ ਦਾ ਰੁਖ ਅਤੇ ਲਹਿਜਾ ਪਾਇਲਟ ਦੀ ਗਲਤੀ ਵੱਲ ਝੁਕਾਅ ਦਰਸਾਉਂਦੇ ਹਨ, ਜਿਸਨੂੰ ਉਹ ਪੂਰੀ ਤਰ੍ਹਾਂ ਰੱਦ ਕਰਦੇ ਹਨ। ਉਨ੍ਹਾਂ ਨੇ ਨਿਰਪੱਖ ਅਤੇ ਤੱਥ-ਅਧਾਰਿਤ ਜਾਂਚ ਦੀ ਮੰਗ ਕੀਤੀ ਹੈ।
ਮੁੱਖ ਇਤਰਾਜ਼
ਰਿਪੋਰਟ ਲੀਕ ਹੋਣ 'ਤੇ ਸਵਾਲ:
ਐਸੋਸੀਏਸ਼ਨ ਨੇ ਦੱਸਿਆ ਕਿ ਜਾਂਚ ਰਿਪੋਰਟ ਬਿਨਾਂ ਕਿਸੇ ਜ਼ਿੰਮੇਵਾਰ ਅਧਿਕਾਰੀ ਦੇ ਹਸਤਾਖਰ ਜਾਂ ਜਾਣਕਾਰੀ ਦੇ ਮੀਡੀਆ ਵਿੱਚ ਲੀਕ ਕਰ ਦਿੱਤੀ ਗਈ।
ਐਸੋਸੀਏਸ਼ਨ ਦਾ ਕਹਿਣਾ ਹੈ ਕਿ ਅਜੇ ਵੀ ਯੋਗ ਅਤੇ ਅਨੁਭਵੀ ਪਾਇਲਟਾਂ ਨੂੰ ਜਾਂਚ ਟੀਮ ਵਿੱਚ ਸ਼ਾਮਲ ਨਹੀਂ ਕੀਤਾ ਗਿਆ। ਐਸੋਸੀਏਸ਼ਨ ਨੇ ਮਜ਼ਬੂਤੀ ਨਾਲ ਮੰਗ ਕੀਤੀ ਹੈ ਕਿ ਜਾਂਚ ਪੂਰੀ ਤਰ੍ਹਾਂ ਨਿਰਪੱਖ, ਤੱਥਾਂ 'ਤੇ ਆਧਾਰਿਤ ਅਤੇ ਪਾਰਦਰਸ਼ੀ ਹੋਣੀ ਚਾਹੀਦੀ ਹੈ, ਤਾਂ ਜੋ ਹਕੀਕਤ ਸਾਹਮਣੇ ਆ ਸਕੇ ਅਤੇ ਜਨਤਾ ਦਾ ਵਿਸ਼ਵਾਸ ਬਣਿਆ ਰਹੇ।
