ਅੰਗਦ ਦੀਪ ਸੋਹਲ ਸਰਬ ਸੰਮਤੀ ਨਾਲ ਬਣੇ ਤਰਨ ਤਾਰਨ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ
ਚੇਅਰਮੈਨ ਸੋਹਲ ਨੇ ਮਾਨ ਸਰਕਾਰ ਦਾ ਜਤਾਇਆ ਧੰਨਵਾਦ
ਬਾਬੂਸ਼ਾਹੀ ਬਿਊਰੋ
ਤਰਨ ਤਾਰਨ, 14 ਮਈ
ਆਮ ਆਦਮੀ ਪਾਰਟੀ (ਆਪ) ਦੇ ਆਗੂ ਅੰਗਦ ਦੀਪ ਸਿੰਘ ਸੋਹਲ ਨੂੰ ਸਰਬ ਸੰਮਤੀ ਨਾਲ ਤਰਨ ਤਾਰਨ ਦਾ ਜ਼ਿਲ੍ਹਾ ਪ੍ਰੀਸ਼ਦ ਦਾ ਚੇਅਰਮੈਨ ਚੁਣਿਆ ਗਿਆ ਹੈ। ਇਸ ਇਤਿਹਾਸਕ ਚੋਣ ਮੌਕੇ ਹਲਕਾ ਖੇਮਕਰਨ ਤੋਂ ਵਿਧਾਇਕ ਸਰਵਨ ਸਿੰਘ ਧੁਨ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ।
ਇਸ ਮੌਕੇ ਚੇਅਰਮੈਨ ਸੋਹਲ ਨੇ ਭਗਵੰਤ ਮਾਨ ਸਰਕਾਰ ਦੀ ਵਿਕਾਸ ਨੀਤੀ 'ਤੇ ਭਰੋਸਾ ਜਤਾਉਂਦਿਆਂ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਵਿੱਚ ਪ੍ਰੀਸ਼ਦ ਦੇ ਸਾਰੇ ਮੈਂਬਰਾਂ ਨੇ ਆਮ ਆਦਮੀ ਪਾਰਟੀ ਨੂੰ ਜਿਤਾ ਕੇ ਸਰਕਾਰ ਦੇ ਕੀਤੇ ਜਾ ਰਹੇ ਕੰਮਾਂ 'ਤੇ ਮੋਹਰ ਲਾਈ ਹੈ। ਇਸ ਜਿਤ ਲਈ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਲਾਕੇ ਦੇ ਵਿਕਾਸ ਲਈ ਉਹ ਦਿਨ-ਰਾਤ ਮਿਹਨਤ ਕਰਨਗੇ।
ਸੋਹਲ ਨੇ ਕਿਹਾ ਕਿ ਉਨ੍ਹਾਂ ਦੀ ਪਹਿਲੀ ਤਰਜੀਹ ਪਿੰਡਾਂ ਵਿੱਚ ਵਿਕਾਸ ਕਾਰਜਾਂ ਨੂੰ ਹੋਰ ਗਤੀਸ਼ੀਲ ਕਰਨਾ ਅਤੇ ਪੇਂਡੂ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਹੋਵੇਗੀ। ਇਸ ਮੌਕੇ ਹੋਰ ਪਾਰਟੀ ਆਗੂ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਨਵੇਂ ਚੁਣੇ ਗਏ ਮੈਂਬਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ।
- Download Babushahi App
-
-