ਅੰਤਰਰਾਸ਼ਟਰੀ ਲੋਕਤੰਤਰ ਦਿਵਸ ਮੌਕੇ ਕਾਨੂੰਨੀ ਜਾਗਰੂਕਤਾ ਸੈਮੀਨਾਰ ਕਰਵਾਇਆ
ਪ੍ਰਮੋਦ ਭਾਰਤੀ
ਨਵਾਂਸ਼ਹਿਰ 15 ਸਤੰਬਰ,2025
ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ. ਏ. ਐਸ. ਨਗਰ ਤੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਾਣਯੋਗ ਜਿਲ੍ਹਾ ਅਤੇ ਸੈਸਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਸ੍ਰੀਮਤੀ ਪ੍ਰਿਆ ਸੂਦ ਅਤੇ ਸਿਵਲ ਜੱਜ ( ਸੀਨੀਅਰ ਡੀਵੀਜ਼ਨ)/ ਸੀ.ਜੇ.ਐੱਮ-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਡਾ.ਅਮਨਦੀਪ ਦੇ ਦਿਸ਼ਾ ਨਿਰਦੇਸ਼ਾ ਤਹਿਤ ਦਫਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋ ਬੱਬਰ ਅਕਾਲੀ ਸੀਨੀਅਰ ਸੰਕੈਡਰੀ ਸਕੂਲ ਮਜਾਰੀ ਵਿੱਖੇ ਅੰਤਰਰਾਸ਼ਟਰੀ ਲੋਕਤੰਤਰ ਦਿਵਸ ਮੌਕੇ ਕਾਨੂੰਨੀ ਜਾਗਰੂਕਤਾ ਸੈਮੀਨਾਰ ਕਰਵਾਇਆ ਅਤੇ ਵਿਦਿਆਰਥੀਆ ਨੂੰ ਲੋਕਤੰਤਰ ਬਾਰੇ ਸਿੱਖਿਅਤ ਕੀਤਾ ਗਿਆ । ਇਸ ਮੌਕੇ ਦਫਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ.ਭ.ਸ ਨਗਰ ਦੇ ਪੈਰਾ ਲੀਗਲ ਵਲੰਟੀਅਰਜ਼ ਟੀਮ ਸ੍ਰੀ ਵਿਜੇ ਰਾਣਾ, ਮਿਸ ਪਰਜੀਤ ਕੌਰ ਅਤੇ ਸਿਖਾ ਮਹਿਰਾ ਵੱਲੋ ਵਿਦਿਆਰਥੀਆ ਨੂੰ ਇਸ ਦਿਵਸ ਦੀ ਮਹੱਹਤਾ ਬਾਰੇ ਜਾਣੂ ਕਰਵਾਇਆ ਅਤੇ ਦੱਸਿਆ ਕਿ ਅੰਤਰਰਾਸ਼ਟਰੀ ਲੋਕਤੰਤਰ ਦਿਵਸ ਹਰ ਸਾਲ 15 ਸਤੰਬਰ ਨੂੰ ਦੁਨੀਆ ਭਰ ਵਿੱਚ ਮਨਾਇਆ ਜਾਂਦਾ ਹੈ। ਇਸਦੀ ਸਥਾਪਨਾ ਸੰਯੁਕਤ ਰਾਸ਼ਟਰ ਮਹਾਸਭਾ ਦੁਆਰਾ ਪਾਸ ਕੀਤੇ ਗਏ ਇੱਕ ਮਤੇ ਰਾਹੀਂ ਕੀਤੀ ਗਈ ਸੀ, ਜਿਸ ਵਿੱਚ ਸਰਕਾਰਾਂ ਨੂੰ ਲੋਕਤੰਤਰ ਨੂੰ ਮਜ਼ਬੂਤ ਅਤੇ ਇਕਜੁੱਟ ਕਰਨ ਲਈ ਉਤਸ਼ਾਹਿਤ ਕੀਤਾ ਗਿਆ ਸੀ । ਇਸ ਤੋ ਇਲਾਵਾ ਵਿਦਿਆਰਥੀਆ ਨੂੰ ਨਾਲਸਾ ਦੀਆਂ ਸਕੀਮਾ ਬਾਰੇ ਜਾਗਰੂਕਤ ਕੀਤਾ ਗਿਆ । ਇਸ ਮੌਕੇ ਸਮੂਹ ਸਕੂਲ ਸਟਾਫ ਹਾਜ਼ਰ ਸਨ ।