ਅੰਮ੍ਰਿਤਸਰ ਪੁਲਿਸ ਨੇ ਪੰਜ ਕਿਲੋ ਹੈਰੋਇਨ ਸਮੇਤ ਮੁਲਜ਼ਮ ਕੀਤਾ ਕਾਬੂ
ਗੁਰਪ੍ਰੀਤ ਸਿੰਘ
ਅੰਮ੍ਰਿਤਸਰ : ਅੰਮ੍ਰਿਤਸਰ ਪੁਲਿਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਜਦੋਂ ਪੁਲਿਸ ਨੇ ਪੰਜ ਕਿਲੋ 100 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਨੂੰ ਗਿਰਫਤਾਰ ਕਰਨ ਦੇ ਵਿੱਚ ਸਫਲਤਾ ਹਾਸਿਲ ਕੀਤੀ। ਇਸ ਸਬੰਧੀ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੰਮ੍ਰਿਤਸਰ ਸੀਆਈਏ ਸਟਾਫ ਪੁਲਿਸ ਵੱਲੋਂ ਲੋਹਾਰਕਾ ਰੋਡ ਤੇ ਨਾਕੇਬੰਦੀ ਕਰਕੇ ਗੁਰਵੀਰ ਸਿੰਘ ਨਾਮਕ ਵਿਅਕਤੀ ਨੂੰ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਿਲ ਕੀਤੀ ਹੈ ਜਿਸ ਦੇ ਕੋਲੋਂ ਪੰਜ ਕਿਲੋ 100 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਉਸ ਕੋਲੋਂ ਇੱਕ ਫੋਰਚੂਨਰ ਕਾਰ ਵੀ ਬਰਾਮਦ ਕੀਤੀ ਹੈ।
ਪੁਲਿਸ ਨੇ ਦੱਸਿਆ ਕਿ ਗੁਰਵੀਰ ਸਿੰਘ ਸਿਵਿਲ ਸਰਜਨ ਫਿਰੋਜ਼ਪੁਰ ਦਾ ਡਰਾਈਵਰ ਹੈ। ਪਿਛਲੇ ਤਿੰਨ ਮਹੀਨੇ ਤੋਂ ਇਹ ਨਸ਼ਾ ਵੇਚਣ ਦੇ ਮਾਮਲੇ ਚ ਸਰਗਰਮ ਸੀ। ਗੁਰਵੀਰ ਸਿੰਘ ਦਾ ਇੱਕ ਹੋਰ ਸਾਥੀ ਵੀ ਹੈ ਜਿਸ ਨੂੰ ਗ੍ਰਿਫਤਾਰ ਕਰਨਾ ਹਜੇ ਬਾਕੀ ਹੈ। ਫਿਲਹਾਲ ਪੁਲਿਸ ਨੇ ਗੁਰਵੀਰ ਸਿੰਘ ਨੂੰ ਗ੍ਰਿਫਤਾਰ ਕਰਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।