ਆਕਸਫ਼ੋਰਡ ਸਕੂਲ ਦੇ ਵਿਦਿਆਰਥੀਆਂ ਨੇ ‘ਸਾਇੰਸ ਪ੍ਰਦਰਸ਼ਨੀ’ ਵਿੱਚ ਜਿੱਤਿਆ 5 ਹਜ਼ਾਰ ਦਾ ਨਗਦ ਇਨਾਮ
ਅਸ਼ੋਕ ਵਰਮਾ
ਭਗਤਾ ਭਾਈ, 21 ਫਰਵਰੀ 2026 : ‘ਦ ਆਕਸਫ਼ੋਰਡ ਸਕੂਲ ਆਫ਼ ਐਜ਼ੂਕੇਸ਼ਨ, ਭਗਤਾ ਭਾਈ ਕਾ’ ਇਲਾਕੇ ਦੀ ਇੱਕ ਅਜਿਹੀ ਮਾਣਮੱਤੀ ਵਿੱਦਿਅਕ ਸੰਸਥਾ ਹੈ, ਜੋ ਹਰ ਖੇਤਰ ਵਿੱਚ ਲੰਮੀਆਂ ਪੁਲਾਘਾਂ ਪੁੱਟਦੀ ਹੋਈ ਅੱਗੇ ਵੱਧ ਰਹੀ ਹੈ।ਇਸ ਸੰਸਥਾ ਦੇ ਵਿਦਿਆਰਥੀ ਸਿਰਫ਼ ਵਿੱਦਿਅਕ ਖੇਤਰ ਵਿੱਚ ਹੀ ਅੱਗੇ ਨਹੀਂ ਸਗੋਂ ਹਰ ਮੁਕਾਬਲੇ, ਹਰ ਐਕਟੀਵਿਟੀ ਦਾ ਹਿੱਸਾ ਵੀ ਬਣਦੇ ਹਨ ਅਤੇ ਪ੍ਰਾਪਤੀਆਂ ਕਰਦੇ ਹਨ।
‘ਚੰਡੀਗੜ੍ਹ ਯੂਨੀਵਰਸਿਟੀ ਅਤੇ ਡਿਪਾਰਟਮੈਂਟ ਆਫ਼ ਸਾਇੰਸ ਐਂਡ ਤਕਨਾਲੌਜੀ ਵੱਲੋਂ ਇੱਕ ਸਾਂਝੀ ਸਾਇੰਸ ਪ੍ਰਦਰਸ਼ਨੀ ਦੌਰਾਨ ਅਕਸਫੋਰਡ ਸਕੂਲ ਦੇ ਵਿਦਿਆਰਥੀਆਂ ਨੇ 5 ਹਜਾਰ ਰੁਪਏ ਦਾ ਨਗਦ ਇਨਾਮ ਜਿੱਤਿਆ ਹੈ। ਇਸ ਪ੍ਰਦਰਸ਼ਨੀ ਵਿੱਚ 19 ਸਕੂਲਾਂ ਦੇ ਤਕਰੀਬਨ 700 ਵਿਦਿਆਰਥੀਆਂ ਨੇ ਹਿੱਸਾ ਲਿਆ ਸੀ। ਪ੍ਰਦਰਸ਼ਨੀ ਵਿੱਚ ਸਾਰੇ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਬਹੁਤ ਹੀ ਵਧੀਆ ਪ੍ਰੋਜੈਕਟ ਪੇਸ਼ ਕੀਤੇ ਗਏ। ਆਕਸਫ਼ੋਰਡ ਸੰਸਥਾ ਦੇ ਵਿਦਿਆਰਥੀਆਂ ਨੇ ਵੀ “ਪਿਉਰ ਵਾਟਰ ਸਿੰਕ ਟੇਕ’ , ‘ਸਕਿੱਲ ਡਿਸ’ , ‘ਥਿਫ੍ਹਟ ਸਕਿਊਰਟੀ ਸਿਸਟਮ’ ਅਤੇ ਏ. ਆਈ ਅਧਾਰਿਤ ਫਰੂਟ ਹਾਊਸ ਪ੍ਰੋਜੈਕਟ ਬਣਾ ਕੇ ਪ੍ਰਦਰਸ਼ਿਤ ਕੀਤੇ ਗਏ।ਇਹ ਬੜੇ ਮਾਣ ਵਾਲੀ ਗੱਲ ਹੈ ਕਿ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀ ਪ੍ਰਿਆਂਸ਼ ਬਾਂਸਲ, ਨਵਜਨਮਿਤ, ਸਮਦਿਸ਼ਾ, ਜਸਨੂਰ ਕੌਰ, ਏਕਮਪ੍ਰੀਤ ਕੌਰ, ਮਹਿਕਦੀਪ ਕੌਰ, ਧੀਰਵੀ ਅਤੇ ਨੌਵੀਂ ਜਮਾਤ ਦੀ ਵਿਦਿਆਰਥੀ ਹਰਕੀਰਤ ਵੱਲੋਂ ਬਣਾਏ ਗਏ ਇਨ੍ਹਾਂ ਪ੍ਰੋਜੈਕਟਾਂ ਕਾਰਨ ਆਕਸਫ਼ੋਰਡ ਸੰਸਥਾ ਨੇ ਤੀਸਰੀ ਪੁਜ਼ੀਸ਼ਨ ਪ੍ਰਾਪਤ ਕਰਦੇ ਹੋਏ 5000 ਰੁਪਏ ਦਾ ਨਗਦ ਇਨਾਮ ਹਾਸਲ ਕੀਤਾ।
ਸਕੂਲ ਦੇ ਪ੍ਰਧਾਨ ਗੁਰਮੀਤ ਸਿੰਘ ਗਿੱਲ ਅਤੇ ਪ੍ਰਿੰਸੀਪਲ ਰੂਪ ਲਾਲ ਬਾਂਸਲ਼ ਨੇ ਇੰਨ੍ਹਾਂ ਸਾਇੰਸਦਾਨਾਂ ਦੀ ਤਾਰੀਫ਼ ਕਰਦੇ ਹੋਏ ਇਨ੍ਹਾਂ ਨੂੰ ਵਧਾਈ ਦਿੱਤੀ।ਉਨ੍ਹਾਂ ਨੇ ਅਟਲ ਲੈਬ ਦੇ ਇੰਚਾਰਜ਼ ਅਧਿਆਪਕ ਇੰਜੀ:ਹਰੀਸ਼ਰਨ ਦੀ ਵੀ ਯੋਗ ਅਗਵਾਈ ਲਈ ਸ਼ਲਾਘਾ ਕੀਤੀ।ਇਨ੍ਹਾਂ ਵਿਦਿਆਰਥੀਆਂ ਨੂੰ ਸਵੇਰ ਦੀ ਸਭਾ ਦੌਰਾਨ ਸਨਮਾਨਿਤ ਕਰਦੇ ਹੋਏ ਸ੍ਰੀ ਬਾਂਸਲ ਨੇ ਕਿਹਾ ਕਿ ਹਰ ਵਿਦਿਆਰਥੀ ਨੂੰ ਆਪਣੇ ਅੰਦਰ ਛੁਪੀ ਬੌਧਿਕਤਾ ਅਤੇ ਕਲਾ ਨੂੰ ਉਜਾਗਰ ਕਰਨਾ ਚਾਹੀਦਾ ਹੈ।
ਇਸ ਸਮੇਂ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਮੈਂਬਰ ਸ. ਹਰਦੇਵ ਸਿੰਘ ਬਰਾੜ (ਸਾਬਕਾ ਚੇਅਰਮੈਨ), ਹਰਗੁਰਪ੍ਰੀਤ ਸਿੰਘ ਗਗਨ ਬਰਾੜ (ਚੇਅਰਮੈਨ), ਪਰਮਪਾਲ ਸਿੰਘ ‘ਸ਼ੈਰੀ ਢਿੱਲੋਂ’ (ਵਾਈਸ ਚੇਅਰਮੈਨ), ਗੁਰਮੀਤ ਸਿੰਘ ਗਿੱਲ ਸਰਪੰਚ (ਵਿੱਤ-ਸਕੱਤਰ) ਜੀ ਨੇ ਵੀ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਹੋਰ ਅੱਗੇ ਵੱਧਣ ਲਈ ਪ੍ਰੇਰਿਤ ਕੀਤਾ।
Click to Follow Babushahi Facebook page →