ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਰਈਆ ਦੀ ਮੰਗਾਂ ਸਬੰਧੀ ਮੀਟਿੰਗ ਹੋਈ
ਅਸ਼ੋਕ ਵਰਮਾ
ਰਈਆ, 20 ਮਾਰਚ 2026 : ਅੱਜ ਇੱਥੇ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਰਈਆ ਦੀ ਮੀਟਿੰਗ ਰਾਜਵਿੰਦਰ ਕੌਰ ਦੀ ਪ੍ਰਧਾਨਗੀ ਹੇਠ ਹੋਈ ।ਮੀਟਿੰਗ ਨੂੰ ਸੰਬੋਧਨ ਕਰਨ ਲਈ ਹਰਗੋਬਿੰਦ ਕੌਰ ਕੌਮੀ ਪ੍ਰਧਾਨ ਵਿਸ਼ੇਸ਼ ਤੌਰ ਤੇ ਪਹੁੰਚੇ। ਉਹਨਾਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਝਾੜੂ ਦੀ ਸਰਕਾਰ ਨੇ ਵੋਟਾਂ ਵੇਲੇ ਆਗਣਵਾੜੀ ਵਰਕਰਾਂ ਹੈਲਪਰਾਂ ਨਾਲ ਵਾਅਦਾ ਕੀਤਾ ਸੀ ਕਿ ਸਾਡੀ ਸਰਕਾਰ ਆਉਣ ਤੇ ਆਂਗਣਵਾੜੀ ਵਰਕਰ ਹੈਲਪਰ ਦਾ ਮਾਣ ਭੱਤਾ ਦੁਗਣਾ ਕੀਤਾ ਜਾਵੇਗਾ। ਪਰੰਤੂ ਆਗਣਵਾੜੀ ਵਰਕਰ ਹੈਲਪਰ ਦਾ ਮਾਣ ਭੱਤਾ ਦੁੱਗਣਾ ਕਰਨ ਦੀ ਥਾਂ ਤੇ ਸਰਕਾਰ ਆਂਗਣਵਾੜੀ ਵਰਕਰਾਂ ਹੈਲਪਰਾਂ ਨੂੰ ਮਾਣ ਭੱਤਾ ਟਾਈਮ ਸਿਰ ਦੇਣ ਵਿੱਚ ਵੀ ਅਸਫਲ ਰਹੀ ਹੈ। ਆਗਣਵਾੜੀ ਵਰਕਰਾਂ ਹੈਲਪਰਾਂ ਨੂੰ ਅੱਜ ਤੱਕ ਸਮਾਰਟ ਫੋਨ ਨਹੀਂ ਦਿੱਤੇ ਗਏ ਜਿਨ੍ਹਾਂ ਦੀ ਇਸ ਵੇਲੇ ਕੰਮਕਾਜ ਲਈ ਵਰਕਰਾਂ ਤੇ ਹੈਲਪਰਾਂ ਨੂੰ ਸਖਤ ਜਰੂਰਤ ਹੈ।
ਉਹਨਾਂ ਨੇ ਮੰਗ ਕੀਤੀ ਕਿ ਆਂਗਣਵਾੜੀ ਵਰਕਰਾਂ ਹੈਲਪਰਾਂ ਨੂੰ ਸਮਾਰਟ ਫੋਨ ਦਿੱਤੇ ਜਾਣ, ਆਂਗਣਵਾੜੀ ਕੇਂਦਰਾਂ ਦੇ ਵਿੱਚ ਆ ਰਿਹਾ ਖਰਾਬ ਰਾਸ਼ਨ ਪ੍ਰਾਈਵੇਟ ਕੰਪਨੀਆਂ ਤੋਂ ਬੰਦ ਕਰਕੇ ਵੇਰਕਾ ਰਾਹੀਂ ਸਪਲਾਈ ਕੀਤਾ ਜਾਵੇ ।ਐਨਜੀਓ ਨੂੰ ਦਿੱਤੇ ਬਲਾਕ ਵਾਪਸ ਲਏ ਜਾਣ। ਆਂਗਣਵਾੜੀ ਵਰਕਰ ਹੈਲਪਰ ਨੂੰ ਪ੍ਰੀ ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ। ਅੱਜ ਦੀ ਮੀਟਿੰਗ ਵਿੱਚ ਜਥੇਬੰਦੀ ਦੇ ਉਲੀਕੇ ਪ੍ਰੋਗਰਾਮਾਂ ਅਨੁਸਾਰ ਮਈ ਮਹੀਨੇ ਵਿੱਚ ਹਲਕਾ ਰਈਆ ਦੇ ਐਮਐਲਏ ਦੇ ਘਰ ਦੇ ਸਾਹਮਣੇ ਰੋਸ ਪ੍ਰਦਰਸ਼ਨ ਕਰਨ ਦਾ ਫੈਸਲਾ ਕੀਤਾ ਗਿਆ ਤੇ ਉਸ ਦੀ ਤਿਆਰੀ ਕੀਤੀ ਗਈ। ਅੱਜ ਦੀ ਮੀਟਿੰਗ ਵਿੱਚ ਅੰਮ੍ਰਿਤਪਾਲ ਕੌਰ ਮਹਿਤਾ, ਰਣਜੀਤ ਕੌਰ ਬਤਾਲਾ, ਦਵਿੰਦਰ ਕੌਰ ਮਹਿਤਾ ,ਸੁਖਵਿੰਦਰ ਕੌਰ ਬਾਬਾ ਬਕਾਲਾ ,ਵੀਰਾਂ ਕੌਰ ਬਾਬਾ ਬਕਾਲਾ, ਚਮਨਦੀਪ ਕੌਰ ਮਹਿਤਾ, ਰਜਵੰਤ ਕੌਰ ਰਈਆ ,ਬਲਜੀਤ ਕੌਰ ਰਈਆ, ਰਾਜਵਿੰਦਰ ਕੌਰ ਰਈਆ, ਹਰਵੀਰ ਕੌਰ ਬਾਬਾ ਬਕਾਲਾ, ਸਿਮਰਨ ਕੌਰ ਖਿਲਚੀਆਂ ਅਕਵਿੰਦਰ ਕੌਰ ਖਿਲਚੀਆਂ ਆਦਿ ਆਗੂ ਹਾਜ਼ਰ ਸਨ।
Click to Follow Babushahi Facebook page →