ਐਮ.ਐਲ.ਏ ਸੇਖੋਂ ਨੇ ਚਾਰ ਪਿੰਡਾਂ ਦੇ ਕਲੱਬਾਂ ਨੂੰ ਖੇਡਾਂ ਲਈ ਚੈਕ ਤਕਸੀਮ ਕੀਤੇ
ਪਰਵਿੰਦਰ ਸਿੰਘ ਕੰਧਾਰੀ
ਫ਼ਰੀਦਕੋਟ , 14 ਫ਼ਰਵਰੀ 2025 :
ਪੰਜਾਬ ਸਰਕਾਰ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਐਮ.ਐਲ.ਏ ਸ.ਗੁਰਦਿੱਤ ਸਿੰਘ ਸੇਖੋਂ ਨੇ ਯੁਵਕ ਸੇਵਾਵਾਂ ਦੇ ਅਧੀਨ ਆਉਂਦੇ ਚਾਰ ਪਿੰਡਾਂ ਦੇ ਹਰੇਕ ਕਲੱਬ ਨੂੰ 41-41 ਹਜਾਰ ਦੇ ਚੈਕ ਵੰਡਣ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਇਸ ਵਿੱਚ ਨਵਾਂ ਕਿਲਾ, ਸ਼ੇਰ ਸਿੰਘ ਵਾਲਾ, ਪਿੰਡੀ ਬਲੋਚਾ, ਕਾਬਲ ਵਾਲਾ ਸ਼ਾਮਿਲ ਹਨ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਜੀ ਦਾ ਸੁਪਨਾ ਹੈ ਕਿ ਪੰਜਾਬ ਨੂੰ ਖੇਡਾਂ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਇਆ ਜਾਵੇ ਇਸ ਲਈ ਪਿੰਡਾਂ ਦੇ ਅੰਦਰ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਪਿੰਡਾਂ ਦੇ ਕਲੱਬਾਂ ਨੂੰ ਤਗੜਾ ਕੀਤਾ ਜਾ ਰਿਹਾ ਹੈ ਅਤੇ ਅੱਗੇ ਵੀ ਅਜਿਹੇ ਉਪਰਾਲੇ ਲਗਾਤਾਰ ਕੀਤੇ ਜਾਂਦੇ ਰਹਿਣਗੇ।
ਉਨ੍ਹਾਂ ਮੁੱਖ ਮੰਤਰੀ ਜੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਹੇਠਲੇ ਪੱਧਰ ਤੱਕ ਖਿਡਾਰੀਆਂ ਨੂੰ ਵਧੀਆ ਮੌਕੇ ਪ੍ਰਦਾਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ’ ਸ਼ੁਰੂ ਕਰਵਾ ਕੇ ਪੰਜਾਬ ਵਿਚ ਖੇਡ ਸਭਿਆਚਾਰ ਨੂੰ ਹੋਰ ਪ੍ਰਫੁਲਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਉਪਰਾਲੇ ਸਦਕਾ ਹਰ ਵਰਗ ਦਾ ਵਿਅਕਤੀ ਆਪਣੀ ਮਨਪਸੰਦ ਖੇਡ ਨਾਲ ਜੁੜਿਆ ਹੈ।
ਇਸ ਮੌਕੇ ਵਰਿੰਦਰਦੀਪ ਸਿੰਘ ਸਰਪੰਚ ਪਿੰਡੀ ਬਲੋਚਾ, ਗੁਰਸ਼ਰਨ ਸਿੰਘ ਬਰਾੜ ਸਰਪੰਚ ਕਾਬਲਵਾਲਾ, ਕੰਵਲਜੀਤ ਸਿੰਘ ਸਰਪੰਚ ਕਿਲ੍ਹਾ ਨੌ ਤੋਂ ਇਲਾਵਾ ਕਲੱਬ ਦੇ ਮੈਂਬਰ ਹਾਜ਼ਰ ਸਨ।