ਔਰਤਾਂ ਨੂੰ ਗਰਭ ਅਵਸਥਾ ਵਿੱਚ ਵਿਸ਼ੇਸ਼ ਧਿਆਨ ਦੇਣ ਦੀ ਲੋੜ: SMO ਡਾ: ਧੀਰਾ ਗੁਪਤਾ
ਅਸ਼ੋਕ ਵਰਮਾ
ਗੋਨਿਆਣਾ,9 ਜੂਨ 2026 : ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰਤਵ ਯੋਜਨਾ ਦੇ 10 ਸਾਲ ਪੂਰੇ ਹੋਣ *ਤੇ ਸਿਹਤ ਵਿਭਾਗ ਵੱਲੋਂ ਵਿਸੇਸ਼ ਪ੍ਰੋਗਰਾਮ ਕਰਵਾਏ ਗਏ। ਸਿਵਲ ਸਰਜਨ ਬਠਿੰਡਾ ਡਾ: ਤਪਿੰਦਰਜੋਤ ਕੌਸ਼ਲ ਦੀਆਂ ਹਦਾਇਤਾਂ ਤਹਿਤ ਬਲਾਕ ਪੱਧਰ ਦਾ ਪ੍ਰੋਗਰਾਮ ਸੀ.ਐਚ.ਸੀ. ਦੇ ਜੱਚਾ—ਬੱਚਾ ਵਿੰਗ ਵਿੱਚ ਕਰਵਾਇਆ ਗਿਆ। ਜਿਸ ਨੂੰ ਸੰਬੋਧਨ ਕਰਦਿਆਂ ਐਸ.ਐਮ.ਓ. ਡਾ: ਧੀਰਾ ਗੁਪਤਾ ਨੇ ਕਿਹਾ ਕਿ ਗਰਭ ਅਵਸਥਾ ਦੌਰਾਨ ਔਰਤ ਦਾ ਵਿਸੇਸ਼ ਧਿਆਨ ਰੱਖਣਾ ਜਰੂਰੀ ਹੁੰਦਾ ਹੈ। ਉਨ੍ਹਾਂ ਕਿਹਾ ਕਿ ਗਰਭ ਅਵਸਥਾ ਦੌਰਾਨ ਦਵਾਈਆਂ ਦੇ ਨਾਲ—ਨਾਲ ਚੰਗੀ ਖੁਰਾਕ ਖਾਣੀ ਜਰੂਰੀ ਹੁੰਦੀ ਹੈ। ਉਨ੍ਹਾਂ ਔਰਤਾਂ ਨੂੰ ਇਹ ਵੀ ਅਪੀਲ ਕੀਤੀ ਕਿ ਲੜਕਾ—ਲੜਕੀ ਦਾ ਫਰਕ ਵੀ ਖਤਮ ਕਰਨਾ ਜਰੂਰੀ ਹੈ। ਉਨ੍ਹਾਂ ਕਿਹਾ ਕਿ ਮਾਂ ਬਨਣਾ ਮਹੱਤਵਪੂਰਨ ਹੈ।
ਇਸ ਮੌਕੇ ਬੋਲਦਿਆਂ ਬਲਾਕ ਐਜੂਕੇਟਰ ਮਹੇਸ਼ ਸ਼ਰਮਾ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਹਰ ਮਹੀਨੇ ਦੀ 9 ਅਤੇ 23 ਤਰੀਕ ਨੂੰ ਗਰਭਵਤੀ ਔਰਤਾਂ ਦੀ ਵਿਸੇਸ਼ ਜਾਂਚ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਇਹ ਦਿਨ ਨਿਰਧਾਰਤ ਕਰਨ ਦਾ ਮਕਸਦ ਇਹ ਹੈ ਕਿ ਗਰਭਵਤੀ ਔਰਤਾਂ ਦੀ ਨਿਰੰਤਰ ਜਾਂਚ ਹੋ ਸਕੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ: ਮੋਨੀਸ਼ਾ ਗਰਗ, ਡਾ: ਰਵਨੀਤ ਕੌਰ, ਬੀ.ਐਸ.ਏ. ਬਲਜਿੰਦਰਜੀਤ ਸਿੰਘ, ਮੋਹਣ ਸਿੰਘ, ਰਵਿੰਦਰ ਸਿੰਘ, ਜੀਵਨ ਕੁਮਾਰ, ਨਿਸ਼ਾ ਆਦਿ ਸਮੇਤ ਹੋਰ ਸਟਾਫ਼ ਮੈਂਬਰ ਮੌਜੂਦ ਸਨ।
- Download Babushahi App
-
-