ਕਾਨੂੰਨੀ ਸੇਵਾਵਾਂ ਅਥਾਰਟੀ ਬਠਿੰਡਾ ਵੱਲੋਂ ਨਸ਼ਿਆਂ ਖਿਲਾਫ ਮੁਹਿੰਮ 6 ਦਸੰਬਰ ਤੋਂ 6 ਜਨਵਰੀ ਤੱਕ
ਅਸ਼ੋਕ ਵਰਮਾ
ਬਠਿੰਡਾ, 2 ਦਸੰਬਰ 2025 : ਪੰਜਾਬ ਲੀਗਲ ਸਰਵਿਸਜ਼ ਅਥਾਰਟੀ ਬਠਿੰਡਾ ਵੱਲੋਂ ਨਸ਼ਿਆਂ ਖਿਲਾਫ ਮੁਹਿੰਮ 6 ਦਸੰਬਰ ਤੋਂ 6 ਜਨਵਰੀ 2026 ਤੱਕ ਚਲਾਈ ਜਾ ਰਹੀ ਹੈ। ਇਹ ਜਾਣਕਾਰੀ ਨੇ ਜ਼ਿਲ੍ਹਾ ਅਤੇ ਸੈਸ਼ਨ ਜੱਜ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਠਿੰਡਾ ਸ਼੍ਰੀ ਕਰੁਨੇਸ਼ ਕੁਮਾਰ ਨੇ ਮੀਟਿੰਗ ਦੌਰਾਨ ਸਾਂਝੀ ਕੀਤੀ। ਇਸ ਮੌਕੇ ਸਿਵਲ ਜੱਜ (ਸੀਨੀਅਰ ਡਿਵੀਜ਼ਨ)-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਠਿੰਡਾ ਬਲਜਿੰਦਰ ਕੌਰ, ਜ਼ਿਲ੍ਹਾ ਲੋਕ ਸੰਪਰਕ ਅਫਸਰ ਸ ਗੁਰਦਾਸ ਸਿੰਘ ਅਤੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ਼੍ਰੀ ਪੰਕਜ ਕੁਮਾਰ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ਼੍ਰੀ ਕਰੁਨੇਸ਼ ਕੁਮਾਰ ਨੇ ਦੱਸਿਆ ਕਿ ਪੰਜਾਬ ਲੀਗਲ ਸਰਵਿਸਜ਼ ਅਥਾਰਟੀ ਵਲੋਂ ਲਗਾਤਾਰ 1 ਮਹੀਨਾ ਚਲਾਈ ਜਾਣ ਵਾਲੀ ਇਸ ਮੁਹਿੰਮ ਦੇ ਤਹਿਤ ਆਮ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵ ਬਾਰੇ ਜਾਣੂ ਕਰਵਾਇਆ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਇਸ ਮੁਹਿੰਮ ਦੇ ਤਹਿਤ ਲਗਾਤਾਰ ਜ਼ਿਲ੍ਹੇ ਅੰਦਰ ਸਕੂਲਾਂ, ਕਾਲਜਾਂ ‘ਚ ਸੈਮੀਨਾਰ, ਨੁੱਕੜ ਨਾਟਕ, ਸਾਈਕਲ ਰੈਲੀ ਅਤੇ ਪੈਦਲ ਯਾਤਰਾ ਤੋਂ ਇਲਾਵਾ ਹੋਰ ਵੱਖ-ਵੱਖ ਗਤੀਵਿਧੀਆਂ ਰਾਹੀਂ ਆਮ ਲੋਕਾਂ ਨੂੰ ਜਾਣੂ ਕਰਵਾਇਆ ਜਾਵੇਗਾ।
ਇਸ ਦੌਰਾਨ ਉਨ੍ਹਾਂ ਜ਼ਿਲ੍ਹੇ ਦੇ ਆਮ ਲੋਕਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਮੁਹਿੰਮ ਵਿੱਚ ਵੱਧ ਚੜ ਕੇ ਹਿੱਸਾ ਲੈਣ ਤਾਂ ਜੋ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਬਾਰੇ ਆਉਣ ਵਾਲੀ ਪੀੜੀ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾ ਸਕੇ।