← ਪਿਛੇ ਪਰਤੋ
ਕਿਸਾਨ ਅੱਜ 14 ਫ਼ਰਵਰੀ ਨੂੰ ਕੇਂਦਰ ਨਾਲ ਪੰਜਵੇਂ ਦੌਰ ਦੀ ਗੱਲਬਾਤ ਕਰਨਗੇ
ਚੰਡੀਗੜ੍ਹ : ਹਰਿਆਣਾ-ਪੰਜਾਬ ਦੀਆਂ ਸ਼ੰਭੂ ਅਤੇ ਖਨੌਰੀ ਸਰਹੱਦਾਂ 'ਤੇ ਪ੍ਰਦਰਸ਼ਨ ਕਰ ਰਹੇ ਕਿਸਾਨ ਅੱਜ (14 ਫਰਵਰੀ) ਨੂੰ ਚੰਡੀਗੜ੍ਹ ਵਿੱਚ ਕੇਂਦਰ ਨਾਲ ਪੰਜਵੇਂ ਦੌਰ ਦੀ ਗੱਲਬਾਤ ਕਰਨਗੇ। ਕਿਸਾਨਾਂ ਵੱਲੋਂ ਇਸ ਵਿੱਚ 28 ਕਿਸਾਨ ਆਗੂ ਹਿੱਸਾ ਲੈਣਗੇ। ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਤੋਂ ਜਗਜੀਤ ਡੱਲੇਵਾਲ ਅਤੇ ਕਿਸਾਨ ਮਜ਼ਦੂਰ ਮੋਰਚਾ ਤੋਂ ਸਰਵਣ ਪੰਧੇਰ ਉਨ੍ਹਾਂ ਦੀ ਅਗਵਾਈ ਕਰਨਗੇ। ਕਿਸਾਨ ਫਸਲਾਂ 'ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਰੰਟੀ ਦੀ ਮੰਗ ਕਰ ਰਹੇ ਹਨ।
Total Responses : 62