← ਪਿਛੇ ਪਰਤੋ
ਕੁਸ਼ਤੀ ਮੁਕਾਬਲੇ ਵਿੱਚ ਚੰਡੀਗੜ੍ਹ ਦੇ ਤਰੰਗ ਪਹਿਲਵਾਨ ਨੇ ਚਾਂਦੀ ਦਾ ਤਗਮਾ ਜਿੱਤਿਆ
ਰਵੀ ਜੱਖੂ
ਚੰਡੀਗੜ੍ਹ 25 ਜੂਨ 2025
ਕੁਸ਼ਤੀ ਦੇ ਖਿਡਾਰੀ ਤਰੰਗ ਪਹਿਲਵਾਨ ਨੇ ਮਹਾਰਾਸ਼ਟਰ ਦੇ ਨਾਗਪੁਰ ਵਿੱਚ ਆਯੋਜਿਤ ਅੰਡਰ 15 ਰਾਸ਼ਟਰੀ ਕੁਸ਼ਤੀ ਮੁਕਾਬਲੇ ਵਿੱਚ 52 ਕਿਲੋਗ੍ਰਾਮ ਭਾਰ ਵਰਗ ਵਿੱਚ ਚਾਂਦੀ ਦਾ ਤਗਮਾ ਜਿੱਤਿਆ ਅਤੇ ਪੂਰੇ ਦੇਸ਼ ਵਿੱਚ ਚੰਡੀਗੜ੍ਹ ਦਾ ਨਾਮ ਰੌਸ਼ਨ ਕੀਤਾ। ਤਰੰਗ ਪਹਿਲਵਾਨ ਨਾਲ ਗੱਲਬਾਤ ਵਿੱਚ ਉਨ੍ਹਾਂ ਦੱਸਿਆ ਕਿ ਉਨ੍ਹਾਂ ਦਾ ਟੀਚਾ ਓਲੰਪਿਕ ਖੇਡਾਂ ਵਿੱਚ ਪ੍ਰਵੇਸ਼ ਕਰਕੇ ਭਾਰਤ ਦਾ ਨਾਮ ਰੌਸ਼ਨ ਕਰਨਾ ਹੈ। ਇਸ ਲਈ ਉਹ ਦਿਨ-ਰਾਤ ਸਖ਼ਤ ਮਿਹਨਤ ਕਰਦੇ ਰਹਿਣਗੇ ਅਤੇ ਕੁਸ਼ਤੀ ਫੈਡਰੇਸ਼ਨ, ਸਪੋਰਟਸ ਅਥਾਰਟੀ ਆਫ਼ ਇੰਡੀਆ ਅਤੇ ਕੇਂਦਰ ਸਰਕਾਰ ਦਾ ਧੰਨਵਾਦ ਕਰਦੇ ਹਨ ਜਿਨ੍ਹਾਂ ਰਾਹੀਂ ਨੌਜਵਾਨਾਂ ਨੂੰ ਖੇਡ ਮੁਕਾਬਲਿਆਂ ਵਿੱਚ ਅੱਗੇ ਵਧਣ ਦਾ ਮੌਕਾ ਮਿਲਦਾ ਹੈ।
Total Responses : 3