ਗ੍ਰਿਫ਼ਤਾਰ ਦੋਸ਼ੀ ਪੁਲਿਸ ਪਾਰਟੀ ਨਾਲ
ਦੀਦਾਰ ਗੁਰਨਾ
ਖੰਨਾ 5 ਜੁਲਾਈ 2025 : ਖੰਨਾ ਪੁਲਿਸ ਨੇ ਚੋਰੀ ਦੀ ਇੱਕ ਵੱਡੀ ਘਟਨਾ ਨੂੰ ਸੁਲਝਾਉਂਦੇ ਹੋਏ ਤਿੰਨ ਚੋਰਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ , ਪੁਲਿਸ ਨੇ ਇਨ੍ਹਾਂ ਚੋਰਾਂ ਤੋਂ ਚੋਰੀ ਕੀਤਾ ਗਿਆ ਸਮਾਨ ਵੀ ਬਰਾਮਦ ਕਰ ਲਿਆ ਹੈ, ਜਿਸ ਵਿੱਚ ਇੱਕ LCD ਟੈਲੀਵਿਜ਼ਨ, ਇੱਕ ਕੀਂਮਤੀ ਘੜੀ ਅਤੇ ₹5,000 ਨਕਦ ਰਕਮ ਸ਼ਾਮਲ ਹੈ , ਖੰਨਾ ਪੁਲਿਸ ਨੇ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਹੈ ਕਿ ਉਹ ਆਪਣੇ ਘਰਾਂ ਦੀ ਸੁਰੱਖਿਆ ਲਈ ਹੋਰ ਸਾਵਧਾਨੀਆਂ ਵਰਤਣ, ਤੇ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਤੁਰੰਤ ਜਾਣਕਾਰੀ ਨਜ਼ਦੀਕੀ ਥਾਣੇ ਨੂੰ ਦੇਣ