ਗਣਤੰਤਰ ਦਿਵਸ ਸਮਾਗਮਾਂ ਲਈ ਜ਼ਿਲ੍ਹੇ ਦੇ ਸਕੂਲਾਂ ਵਿੱਚ ਸੱਭਿਆਚਾਰਕ ਰਿਹਰਸਲਾਂ ਦਾ ਆਗਾਜ਼
ਰੋਹਿਤ ਗੁਪਤਾ
ਗੁਰਦਾਸਪੁਰ, 15 ਜਨਵਰੀ ਡਿਪਟੀ ਕਮਿਸ਼ਨਰ ਆਦਿਤਿਆ ਉੱਪਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਗਣਤੰਤਰ ਦਿਵਸ ਨੂੰ ਪੂਰੇ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਉਣ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।
ਇਸ ਸਬੰਧੀ ਜਿਲਾ ਸਿੱਖਿਆ ਅਧਿਕਾਰੀ ਪਰਮਜੀਤ ਕੌਰ ਦੀ ਦੇਖ ਰੇਖ ਹੇਠ ਸੱਭਿਆਚਾਰਕ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਸ਼ੁਰੂ ਹੋ ਗਈਆਂ ਹਨ।
ਇਸੇ ਲੜੀ ਤਹਿਤ ਜ਼ਿਲ੍ਹਾ ਨੋਡਲ ਅਫ਼ਸਰ ਪਰਮਿੰਦਰ ਸਿੰਘ ਸੈਣੀ ਅਤੇ ਸਹਾਇਕ ਜ਼ਿਲ੍ਹਾ ਨੋਡਲ ਅਫ਼ਸਰ ਮੁਕੇਸ਼ ਵਰਮਾ ਦੀ ਰਹਿਨੁਮਾਈ ਹੇਠ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿੱਚ ਸੱਭਿਆਚਾਰਕ ਪ੍ਰੋਗਰਾਮਾਂ ਦੀ ਰਿਹਰਸਲ ਕਰਵਾਈ ਗਈ।
ਇਸ ਦੌਰਾਨ ਵਿਸ਼ੇਸ਼ ਤੌਰ 'ਤੇ ਲਿਟਲ ਫਲਾਵਰ ਸਕੂਲ, ਗੁਰਦਾਸਪੁਰ, ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਬੱਚਿਆਂ ਵੱਲੋਂ ਪੇਸ਼ ਕੀਤੇ ਜਾਣ ਵਾਲੇ ਪ੍ਰੋਗਰਾਮਾਂ ਦੀ ਤਿਆਰੀ ਦਾ ਜਾਇਜ਼ਾ ਲਿਆ ਗਿਆ। ਇੱਥੇ ਪ੍ਰੋਫੈਸਰ ਜਸਬੀਰ ਸਿੰਘ ਸਮਰਾ ਵੱਲੋਂ ਬੱਚਿਆਂ ਨੂੰ ਬੜੀ ਮਿਹਨਤ ਨਾਲ ਸੱਭਿਆਚਾਰਕ ਪੇਸ਼ਕਾਰੀਆਂ ਦੀ ਰਿਹਰਸਲ ਕਰਵਾਈ ਗਈ। ਬੱਚਿਆਂ ਵਿੱਚ ਦੇਸ਼ ਭਗਤੀ ਦੇ ਗੀਤਾਂ, ਲੋਕ ਨਾਚਾਂ ਅਤੇ ਹੋਰ ਗਤੀਵਿਧੀਆਂ ਨੂੰ ਲੈ ਕੇ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ।
ਪਰਮਿੰਦਰ ਸਿੰਘ ਸੈਣੀ, ਜ਼ਿਲ੍ਹਾ ਨੋਡਲ ਅਫ਼ਸਰ ਅਤੇ ਮੁਕੇਸ਼ ਵਰਮਾ, ਸਹਾਇਕ ਜ਼ਿਲ੍ਹਾ ਨੋਡਲ ਅਫ਼ਸਰ ਅਤੇ ਜਿਲ੍ਹਾ ਖੇਡ ਅਫ਼ਸਰ ਗੁਰਦਾਸਪੁਰ ਅਨੀਤਾ ਕੁਮਾਰੀ ਦੀ ਦੇਖ-ਰੇਖ ਹੇਠ ਕੰਮ ਚੱਲ ਰਿਹਾ ਇਸ ਮੌਕੇ ਪ੍ਰੋਫੈਸਰ ਜਸਬੀਰ ਸਿੰਘ ਸਮਰਾ ਵੱਲੋਂ ਬੱਚਿਆਂ ਦੀ ਕਲਾ ਨੂੰ ਨਿਖਾਰਨ ਲਈ ਵਿਸ਼ੇਸ਼ ਸਿਖਲਾਈ ਦਿੱਤੀ ਜਾ ਰਹੀ ਹੈ।
ਇਸ ਪ੍ਰੋਗਰਾਮ ਦਾ ਮਕਸਦ ਵਿਦਿਆਰਥੀਆਂ ਅੰਦਰ ਦੇਸ਼ ਭਗਤੀ ਦਾ ਜਜ਼ਬਾ ਪੈਦਾ ਕਰਨਾ ਅਤੇ ਰਾਸ਼ਟਰੀ ਤਿਉਹਾਰ ਨੂੰ ਸ਼ਾਨੋ-ਸ਼ੌਕਤ ਨਾਲ ਮਨਾਉਣਾ ਹੈ।ਉਨ੍ਹਾਂ ਨੇ ਸਕੂਲ ਪ੍ਰਬੰਧਕਾਂ ਅਤੇ ਅਧਿਆਪਕਾਂ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਵੀ ਸ਼ਲਾਘਾ ਕੀਤੀ।
ਇਸ ਮੌਕੇ ਕਰਮਜੀਤ ਕੌਰ, ਗੀਤਿਕਾ ਮੁੱਖ ਅਧਿਆਪਕਾ ਅਤੇ ਡਿੰਪਲ, ਰਾਜਦੀਪ ਸਿੰਘ ਆਦਿ ਮੌਜੂਦ ਸਨ।