ਗੁਰਦਾਸਪੁਰ: 12 ਮਈ ਤੋਂ ਸਾਰੇ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ ਸਮੇਤ ਸਮੁੱਚੇ ਵਿੱਦਿਅਕ ਅਦਾਰੇ ਆਮ ਵਾਂਗ ਖੁੱਲ੍ਹਣਗੇ
ਰੋਹਿਤ ਗੁਪਤਾ
ਗੁਰਦਾਸਪੁਰ, 11 ਮਈ 2025 - ਪੰਜਾਬ ਸਰਕਾਰ ਵੱਲੋਂ ਭਲਕੇ ਮਿਤੀ 12 ਮਈ 2025 ਤੋਂ ਰਾਜ ਦੇ ਸਾਰੇ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ ਸਮੇਤ ਸਮੁੱਚੇ ਵਿੱਦਿਅਕ ਅਦਾਰੇ ਆਮ ਵਾਂਗ ਖੁੱਲ੍ਹਣ ਦੇ ਆਦੇਸ਼ ਜਾਰੀ ਕਰ ਦਿੱਤੇ ਹਨ। ਇਨਾਂ ਹੁਕਮਾਂ ਤਹਿਤ ਮਿਤੀ 12 ਮਈ 2025 ਤੋਂ ਜ਼ਿਲ੍ਹਾ ਗੁਰਦਾਸਪੁਰ ਵਿੱਚ ਵੀ ਸਾਰੇ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ ਸਮੇਤ ਸਮੁੱਚੇ ਵਿੱਦਿਅਕ ਅਦਾਰੇ ਆਮ ਵਾਂਗ ਖੁੱਲ੍ਹਣਗੇ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਕੱਲ੍ਹ ਤੋਂ ਸਾਰੇ ਵਿੱਦਿਅਕ ਅਦਾਰਿਆਂ ਵਿੱਚ ਰੈਗੂਲਰ ਕਲਾਸਾਂ ਲੱਗਣਗੀਆਂ ਅਤੇ ਪਹਿਲਾਂ ਤੋਂ ਜਾਰੀ ਸਮਾਂ-ਸਾਰਣੀ ਅਨੁਸਾਰ ਪ੍ਰੀਖਿਆਵਾਂ ਵੀ ਹੋਣਗੀਆਂ।