ਗੁਰਦਾਸਪੁਰ: DC ਵਲੋਂ ਦੀਵਾਲੀ ਤੇ ਬੰਦੀ ਛੋੜ ਦਿਵਸ ਦੀ ਜ਼ਿਲ੍ਹਾ ਵਾਸੀਆਂ ਨੂੰ ਮੁਬਾਰਕਬਾਦ
ਡਿਪਟੀ ਕਮਿਸ਼ਨਰ ਵਲੋਂ ਜਿਲ੍ਹਾ ਵਾਸੀਆਂ ਨੂੰ ਸੁਰੱਖਿਅਤ ਅਤੇ ਪ੍ਰਦੂਸ਼ਣ ਰਹਿਤ ਗਰੀਨ ਦਿਵਾਲੀ ਮਨਾਉਣ ਦੀ ਅਪੀਲ
ਰੋਹਿਤ ਗੁਪਤਾ
ਗੁਰਦਾਸਪੁਰ, 19 ਅਕਤੂਬਰ 2025- ਦਲਵਿੰਦਰਜੀਤ ਸਿੰਘ, ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਜਿਲ੍ਹਾ ਵਾਸੀਆਂ ਨੂੰ ਰੌਸ਼ਨੀਆਂ ਦੇ ਤਿਉਹਾਰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਵਧਾਈ ਦਿੰਦਿਆਂ ਸਾਰਿਆਂ ਦੀ ਖੁਸ਼ਹਾਲੀ, ਤਰੱਕੀ ਅਤੇ ਤੰਦਰੁਸਤੀ ਦੀ ਅਰਦਾਸ ਕੀਤੀ ਹੈ।
ਡਿਪਟੀ ਕਮਿਸ਼ਨਰ ਨੇ ਜਿਲ੍ਹਾ ਵਾਸੀਆਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਤਿਉਹਾਰਾਂ ਨੂੰ ਹਰਿਆ-ਭਰਿਆ ਅਤੇ ਵਾਤਾਵਰਣ ਪੱਖੀ ਮਨਾਉਣ ਦੀ ਅਪੀਲ ਕੀਤੀ।
ਡਿਪਟੀ ਕਮਿਸ਼ਨਰ ਨੇ ਅਰਦਾਸ ਕੀਤੀ ਕਿ ਦੀਵਾਲੀ ਦਾ ਤਿਉਹਾਰ ਲੋਕਾਂ ਲਈ ਸ਼ਾਂਤੀ, ਖੁਸ਼ਹਾਲੀ ਅਤੇ ਖੁਸ਼ੀਆਂ ਲੈ ਕੇ ਆਵੇ ਅਤੇ ਆਪਸੀ ਮੇਲ-ਜੋਲ, ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਕਰੇ।
ਉਨ੍ਹਾਂ ਕਿਹਾ ਕਿ ਗਰੀਨ, ਕਲੀਨ ਅਤੇ ਸੇਫ ਦੀਵਾਲੀ ਮਨਾਈ ਜਾਵੇ। ਉਨ੍ਹਾਂ ਜਿਲ੍ਹਾ ਵਾਸੀਆਂ ਨੂੰ ਸੁਰੱਖਿਅਤ ਅਤੇ ਪ੍ਰਦੂਸ਼ਣ ਰਹਿਤ ਗਰੀਨ ਦਿਵਾਲੀ ਮਨਾਉਣ ਦੀ ਅਪੀਲ ਕੀਤੀ।
ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਸ਼ੁੱਭਕਾਮਨਾਵਾਂ ਦਿੰਦੇ ਹੋਏ ਵਾਤਾਵਰਨ ਪੱਖੀ ਅਤੇ ਸੁਰੱਖਿਅਤ ਦੀਵਾਲੀ ਮਨਾਉਣ ਦੀ ਅਪੀਲ ਕੀਤੀ।