ਗੁਰਦਾਸਪੁਰ ਪੁਲਿਸ ਵੱਲੋਂ ਹੈਰੋਇੰਨ ਸਮੇਤ ਦੋਸ਼ੀ ਗ੍ਰਿਫਤਾਰ
ਰੋਹਿਤ ਗੁਪਤਾ
ਗੁਰਦਾਸਪੁਰ, 21 ਦਸੰਬਰ
ਮੁੱਖ ਮੰਤਰੀ, ਪੰਜਾਬ ਜੀ ਵੱਲੋਂ ਐਲਾਨੇ “ਯੁੱਧ ਨਸ਼ੇ ਦੇ ਵਿਰੁੱਧ” ਮੁਹਿੰਮ ਤਹਿਤ ਐੱਸ ਐੱਸ ਪੀ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਥਾਣਾ ਸਿਟੀ ਗੁਰਦਾਸਪੁਰ ਵਿਖੇ ਅਜੇ ਕੁਮਾਰ ਨੂੰ ਕਾਬੂ ਕਰਕੇ ਉਸ ਪਾਸੋ 06 ਗ੍ਰਾਮ 500 ਮਿਲੀਗ੍ਰਾਮ ਹੈਰੋਇੰਨ ਬ੍ਰਾਮਦ ਕੀਤੀ ਗਈ, ਜਿਸ ਤੇ ਦੋਸ਼ੀ ਦੇ ਖਿਲਾਫ ਮੁਕੱਦਮਾ ਬਾ-ਜੁਰਮ 21-61-85 ਐਨਡੀਪੀਐਸ ਐਕਟ ਥਾਣਾ ਸਿਟੀ ਗੁਰਦਾਸਪੁਰ ਵਿਖੇ ਦਰਜ ਰਜਿਸਟਰ ਕੀਤਾ ਗਿਆ।
ਇਸੇ ਤਰ੍ਹਾਂ ਥਾਣਾ ਘੁੰਮਣ ਕਲਾਂ ਵਿਖੇ ਜੋਨ ਮਸੀਹ ਨੂੰ ਕਾਬੂ ਕਰਕੇ ਉਸ ਪਾਸੋ 07 ਗ੍ਰਾਮ 45 ਮਿਲੀਗ੍ਰਾਮ ਹੈਰੋਇੰਨ ਬ੍ਰਾਮਦ ਕੀਤੀ ਗਈ, ਜਿਸ ਤੇ ਦੋਸ਼ੀ ਦੇ ਖਿਲਾਫ ਮੁਕੱਦਮਾ ਬਾ-ਜੁਰਮ 21-61-85 ਐਨਡੀਪੀਐਸ ਐਕਟ ਥਾਣਾ ਘੁੰਮਣ ਕਲਾਂ ਵਿਖੇ ਦਰਜ ਰਜਿਸਟਰ ਕੀਤਾ ਗਿਆ।
ਸ੍ਰੀ ਆਦਿੱਤਯ, ਸੀਨੀਅਰ ਕਪਤਾਨ ਪੁਲਿਸ, ਗੁਰਦਾਸਪੁਰ ਨੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਗੈਰ-ਕਾਨੂੰਨੀ/ਨਸ਼ਿਆ ਦਾ ਕਾਰੋਬਾਰ ਕਰਨ ਵਾਲੇ ਵਿਅਕਤੀਆਂ ਦੀ ਇਤਲਾਹ ਪੁਲਿਸ ਨੂੰ ਦਿੱਤੀ ਜਾਵੇ, ਗੈਰ-ਕਾਨੂੰਨੀ/ਨਸ਼ਿਆ ਦਾ ਕਾਰੋਬਾਰ ਵਿੱਚ ਸ਼ਾਮਿਲ ਵਿਅਕਤੀਆਂ ਦੇ ਖਿਲਾਫ ਠੋਸ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਨਸ਼ਿਆ ਦੇ ਕਾਰੋਬਾਰ ਨੂੰ ਜੜ੍ਹ ਤੋਂ ਖਤਮ ਕਰਨ ਅਤੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਜਿਲ੍ਹਾ ਗੁਰਦਾਸਪੁਰ ਦੀ ਪੁਲਿਸ ਪੂਰੀ ਤਰ੍ਹਾਂ ਵਚਨਬੱਧ ਹੈ।