ਗੁਰੂਗ੍ਰਾਮ ’ਚ ਹੋਏ ਜਾਅਲੀ ਫੋਰੈਂਸਿਕ ਰਿਪੋਰਟਾਂ ਦੇ ਪਰਚੇ ਨੂੰ ਲੈ ਕੇ ਨਾਇਬ ਸਿੰਘ ਸੈਣੀ ਦਾ ਵੱਡਾ ਬਿਆਨ
ਬਾਬੂਸ਼ਾਹੀ ਨੈਟਵਰਕ
ਸ੍ਰੀ ਮੁਕਤਸਰ ਸਾਹਿਬ, 24 ਜੂਨ, 2026: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਐਲਾਨ ਕੀਤਾ ਹੈ ਕਿ ਗੁਰੂਗ੍ਰਾਮ ਵਿਚ ਜਾਅਲੀ ਫੋਰੈਂਸਿਕ ਰਿਪੋਰਟਾਂ ਨੂੰ ਲੈ ਕੇ ਦਰਜ ਹੋਈ ਐਫ ਆਈ ਆਰ ਦੇ ਮਾਮਲੇ ਵਿਚ ਪੂਰੀ ਤਹਿ ਤੱਕ ਪੜਤਾਲ ਹੋਵੇਗੀ।
ਅੱਜ ਇਥੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਇਸ ਮਾਮਲੇ ਵਿਚ ਐਫ ਆਈ ਆਰ ਦਰਜ ਹੋ ਗਈ ਹੈ ਤੇ ਇਸ ਸੰਵੇਦਨਸ਼ੀਲ ਮਾਮਲੇ ਦੀ ਪੂਰੀ ਪੜਤਾਲ ਕਰ ਕੇ ਤਹਿ ਤੱਕ ਜਾਇਆ ਜਾਵੇਗਾ।
- Download Babushahi App
-
-