ਗੰਨੇ ਦੀ ਫਸਲ ਵਿੱਚ ਵਿਭਿੰਨਤਾ ਲਿਆਉਣ ਦੀ ਜ਼ਰੂਰਤ : ਕੇਨ ਕਮਿਸ਼ਨਰ
ਗੰਨਾ ਸ਼ਾਖਾ,ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਵੱਲੋਂ ਗੰਨਾ ਕਾਸ਼ਤਕਾਰਾਂ ਦਾ ਆਨਲਾਈਨ ਵੈਬੀਨਾਰ
ਰੋਹਿਤ ਗੁਪਤਾ
ਬਟਾਲਾ, 21 ਦਸੰਬਰ ਗੰਨਾ ਸ਼ਾਖਾ,ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਪੰਜਸਾਬ ਵਿੱਚ ਗੰਨੇ ਦੀ ਢਸਲ ਹੇਠ ਰਕਬਾ,ਪ੍ਰਤੀ ਹੈਕਟੇਅਰ ਪੈਦਾਵਾਰ ਅਤੇ ਖੰਡ ਦੀ ਰਿਕਵਰੀ ਵਧਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ ਤਹਿਤ ਖੰਡ ਮਿੱਲ ਵਾਰ 15 ਆਨਲਾਈਨ ਸੈਮੀਨਾਰ ਕਰਵਾਉਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ।ਇਸ ਮੁਹਿੰਮ ਦੀ ਸ਼ੁਰੂਆਤ ਦੀ ਬਟਾਲਾ ਸਹਿਕਾਰੀ ਖੰਡ ਮਿੱਲ ਲਿਮਟਿਡ ਦੇ ਸਹਿਯੋਗ ਨਾਲ ਮਿੱਲ ਦੇ ਅਧਿਕਾਰ ਖੇਤਰ ਦੇ ਗੰਨਾ ਕਾਸਤਕਾਰਾਂ ਨਾਲ ਨਵੀਨਤਮ ਗੰਨਾ ਕਾਸ਼ਤਕਾਰੀ ਤਕਨੀਕਾਂ ਸਾਂਝਿਆਂ ਕਰਨ ਲਈ ਆਨ ਲਾਈਨ ਸੈਮੀਨਾਰ ਕਰਵਾਇਆ ਗਿਆ।ਜਿਸ ਵਿੱਚ ਵਿੱਚ ਡਾ.ਅਮਰੀਕ ਸਿੰਘ ਕੇਨ ਕਮਿਸ਼ਨਰ ਪੰਜਾਬ, ਡਾ.ਗੁਲਜ਼ਾਰ ਸਿੰਘ ਸੰਘੇੜਾ ਡਾਇਰੈਕਟਰ ,ਖੇਤਰੀ ਖੋਜ ਕੇਂਦਰ ਕਪੂਰਥਲਾ,ਡਾ.ਮਨਧੀਰ ਸਿੰਘ ਪ੍ਰੋਜੈਕਟ ਅਫਸਰ(ਗੰਨਾ) ਨੇ ਗੰਨੇ ਦੀ ਫਸਲ ਦੀਆ ਕਾਸ਼ਤਕਾਰੀ ਤਕਨੀਕਾਂ ਬਾਰੇ ਜਾਣੂ ਕਰਵਾਇਆ ਅਤੇ ਕਿਸਾਨਾਂ ਦੇ ਸੁਆਲਾ ਦੇ ਜੁਆਬ ਦਿੱਤੇ।
ਇਸ ਤੋਂ ਇਲਾਵਾ ਅਗਾਂਹਵਧੂ ਗੰਨਾ ਕਾਸ਼ਤਕਾਰ ਹਰਿੰਦਰ ਸਿੰਘ ਰਿਆਂੜ, ਬਲਦੇਵ ਸਿੰਘ ਅਜਨਾਲਾ ਨੇ ਅੰਤਰਫਸਲੀ ਪ੍ਰਣਾਲੀ ਅਤੇ ਬਿਜਾਈ ਦੀ ਚੌੜੀ ਵਿੱਥ ਵਿਧੀ ਬਾਰੇ ਆਪਣੇ ਤਜ਼ਰਬੇ ਸਾਂਝੇ ਕੀਤੇ।
ਆਨਲਾਈਨ ਵੈਬੀਨਾਰ ਦਾ ਸੰਚਾਲਨ ਡਾ.ਰੇਨੂ ਵਿਰਦੀ ਸਹਾਇਕ ਗੰਨਾ ਵਿਕਾਸ ਅਫਸਰ,ਸ਼੍ਰੀ ਅੰਮ੍ਰਿਤਸਰ ਨੇ ਕੀਤਾ। ਵੈਬੀਨਾਰ ਵਿੱਚ ਹੋਰਨਾਂ ਤੋਂ ਇਲਾਵਾ ਡਾ.ਗੁਰਜੋਤ ਸਿੰਘ,ਜਸਵਿੰਦਰ ਸਿੰਘ,ਗੁਰਚਰਨ ਸਿੰੰਘ,ਅਸ਼ਵਿੰਦਰ ਕੁਮਾਰ ਸਮੂਹ ਸਹਾਇਕ ਗੰਨਾ ਵਿਕਾਸ ਅਫਸਰ ,ਡਾ. ਪਵਿੱਤਰ ਸਿੰਘ ਗੰਨਾ ਵਿਕਾਸ ਅਫਸਰ,ਸ੍ਰ ਸੁਖਵਿੰਦਰ ਸਿੰਘ ਕਾਹਲੋਂ ਚੇਅਰਮੈਨ ਬਟਾਲਾ ਖੰਡ ਮਿੱਲ ,ਡਾ.ਸਵਰਨਜੀਤ ਸਿੰਘ,ਡਾ.ਕਾਰਤਿਕਾ ਚਾਵਲਾ,ਡਾ. ਸਰਬਜੀਤ ਸਿੰਘ ਸਮੂਹ ਖੇਤੀ ਵਿਕਾਸ ਅਫਸਰ,ਸ੍ਰੀ ਪਲਵਿੰਦਰ ਸਿੰਘ ਸਹਾਰੀ ਸਮੇਤ ਵੱਡੀ ਗਿਣਤੀ ਵਿੱਚ ਗੰਨਾ ਕਾਸ਼ਤਕਾਰਾਂ ਅਤੇ ਮਿੱਲ ਦਾ ਤਕਨੀਕੀ ਸਟਾਫ ਹਾਜ਼ਰ ਸੀ।
ਗੰਨਾ ਕਾਸਤਕਾਰਾਂ ਨੂੰ ਸੰਬੋਧਨ ਕਰਦਿਆਂ ਡਾ.ਅਮਰੀਕ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਗੰਨਾ ਕਾਸ਼ਤਕਾਰਾਂ ਦੀ ਮੰਗ ਨੂੰ ਮੁੱਖ ਰੱਖਦਿਆਂ ਗੰਨਾ ਦੀ ਕੀਮਤ 416 /-ਪ੍ਰਤੀ ਕੁਇੰਟਲ ਮੁਕੱਰਰ ਕੀਤੀ ਗਈ ਹੈ ਜਿਸ ਨਾਲ ਗੰਨਾ ਕਾਸਤਕਾਰਾਂ ਨੂੰ ਆਰਥਿਕ ਫਾਇਦਾ ਹੋਵੇਗਾ।ਉਨਾਂ ਕਿਹਾ ਕਿ ਗੰਨਾ ਕਾਸ਼ਤਕਾਰਾਂ ਦੀ ਵੀ ਜਿੰਮੇਵਾਰੀ ਬਣਦੀ ਹੈ ਕਿ ਉਹ ਗੰਨਾ ਮਿੱਲਾਂ ਨੂੰ ਗੰਨੇ ਦੀ ਫਸਲ ਨੂੰ ਪੂਰੀ ਤਰਾਂ ਪੱਕਣ ਤੇ ਹੀ ਸਪਲਾਈ ਕਰਨ ਤਾਂ ਜੋ ਖੰਡ ਰਿਕਵਰੀ ਬੇਹਤਰ ਕੀਤੀ ਜਾ ਸਕੇ।
ਉਨਾਂ ਦੱਸਿਆ ਕ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ, ਗੁਰਮੀਤ ਸਿੰਘ ਖੁੱਡੀਆਂ ਦੇ ਆਦੇਸ਼ਾਂ ਅਤੇ ਪ੍ਰਬੰਧਕੀ ਸਕੱਤਰ ਖੇਤੀਬਾੜੀ ਪੰਜਾਬ ਅਰਸ਼ਦੀਪ ਸਿੰਘ ਥਿੰਦ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵਿਸ਼ੇਸ਼ ਯੋਜਨਾਬੰਦੀ ਕੀਤੀ ਗਈ, ਜਿਸ ਤਹਿਤ 15 ਖੰਡ ਮਿੱਲਾਂ ਵਿੱਚ ਆਨਲਾਈਨ ਸੈਮੀਨਾਰ ਕਰਨ ਤੋਂ ਇਲਾਵਾ ਜਨਵਰੀ ਫਰਵਰੀ ਮਹੀਨੇ ਦੌਰਾਨ ਪਿਡਾਂ ਵਿੱਚ ਜਾਗਰੁਕਤਾ ਕੈਂਪ ਲਗਾਏ ਜਾਣਗੇ।
ਉਨਾਂ ਦੱਸਿਆ ਸਮੂਹ ਗੰਨਾ ਵਿਕਾਸ ਅਧਿਕਾਰੀ ਹਫਤੇ ਵਿੱਚ ਦੋ ਦਿਨ ਪਿੰਡਾਂ ਵਿੱਚ ਕਿਸੇ ਸਾਂਝੀ ਥਾਂ ਤੇ ਬੈਠ ਕੇ ਗੰਨਾ ਕਾਸ਼ਤਕਾਰਾਂ ਨਾਲ ਮੀਟਿੰਗਾਂ ਕਰਿਆ ਕਰਨਗੇ।
ਡਾ. ਗੁਲਜ਼ਾਰ ਸਿੰਘ ਸੰਘੇੜਾ ਨੇ ਕਿਹਾ ਕਿ ਗੰਨਾ ਕਾਸ਼ਤਕਾਰਾਂ ਲਈ ਫਰਵਰੀ-ਮਾਰਚ ਤੱਕ ਦਾ ਸਮਾਂ ਬਹੁਤ ਹੀ ਮਹੱਤਵਪੂਰਨ ਹੁੰਦਾ ਹੈ,ਇਸ ਸਮੇਂ ਦੌਰਾਨ ਢੁਕਵੀਆਂ ਕਿਸਮਾਂ ਦਾ ਮੂਢਾ ਰੱਖਣ ਤੋਂ ਇਲਾਵਾ ਸਮੇਂ ਸਿਰ ਗੰਨੇ ਦੀ ਬਿਜਾਈ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਗੰਨੇ ਦੀ ਫਸਲ ਹੇਠ ਤਕਰੀਬਨ 95 ਲੱਖ ਰਕਬੇ ਗੰਨੇ ਦੀ ਕਾਸ਼ਤ ਕੀਤੀ ਗਈ ਹੈ । ਉਨਾਂ ਕਿਹਾ ਕਿ ਗੰਨੇ ਦੀ ਕਾਸ਼ਤ ਨੂੰ ਚਿਰਸਥਾਈ ਕਰਨ ਲਈ ਹੋਰ ਅਗੇਤੀਆ ਅਤੇ ਪਿਛੇਤੀਆਂ ਪੱਕਣ ਵਾਲੀਆਂ ਕਿਸਮਾਂ ਸੀ ਓ ਪੀ ਬੀ 95,96,92,ਸੀ ਓ 0118 ਅਤੇ ਸੀ ਉ 15023 ਤੋਂ ਇਲਾਵਾ ਸੀ ਆਰ ਵੀ ਸੀ ਦੁਆਰਾ ਸਿਫਾਰਸ਼ਸ਼ੁਦਾ ਕਿਸਮਾਂ ਹੇਠ ਰਕਬਾ ਵਧਾਉਣ ਦੀ ਜ਼ਰੂਰਤ ਹੈ।
ਅਗਾਂਹਵਧੂ ਗੰਨਾ ਕਾਸ਼ਤਕਾਰ ਹਰਿਮਦਰ ਸਿੰਘ ਰਿਆੜ ਅਤੇ ਬਲਦੇਵ ਸਿੰਘ ਨੇ ਆਪਣੇ ਤਜ਼ਰਬੇ ਸਾਂਝੇ ਕਰਦਿਆਂ ਕਿਹਾ ਕਿ ਗੰਨੇ ਦੀ ਪ੍ਰਤੀ ਹੈਕਟੇਅਰ ਆਮਦਨ ਵਧਾਉਣ ਲਈ ਅੰਤਰ ਫਸਲੀ ਪ੍ਰਣਾਲੀ ਅਪਨਾਉਣ ਦੇ ਨਾਲ ਨਾਲ ਪਨੀਰੀ ਤਿਆਰ ਕਰਕੇ ਗੰਨਾ ਦੀ ਬਿਾਜਈ ਕਰਨ ਨਾਲ ਆਮਦਨ ਵਧਾਈ ਜਾ ਸਕਦੀ ਹੈ। ਉਨਾਂ ਕਿਹਾ ਕਿ ਗੰਨੇ ਦੀ ਕਾਸ਼ਤ ਵਿੱਚ ਮਸ਼ੀਨੀਕਰਨ ਨੂੰ ਉਤਸ਼ਾਹਿਤ ਕਰਨ ਦੀ ਜ਼ਰੂਰਤ ਹੈ।
ਡਾ. ਪਵਿੱਤਰ ਸਿੰਘ ਬੱਲ ਨੇ ਅਖੀਰ ਵਿੱਚ ਗੰਨਾ ਮਾਹਿਰਾਂ ਅਤੇ ਗੰਨਾ ਕਾਸ਼ਤਕਾਰਾਂ ਦਾ ਧੰਨਵਾਦ ਕੀਤਾ।