ਚੋਣ ਅਬਜਰਵਰ ਨੇ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ
ਮਨਪ੍ਰੀਤ ਸਿੰਘ / ਬਾਬੂਸ਼ਾਹੀ ਬਿਊਰੋ
ਰੂਪਨਗਰ, 16 ਮਈ:
ਚੋਣ ਅਬਜਰਵਰ ਸ. ਜਗਜੀਤ ਸਿੰਘ ਨੇ ਸ਼ਨੀਵਾਰ ਨੂੰ ਜ਼ਿਲ੍ਹੇ ਵਿੱਚ 26 ਮਈ, 2026 ਨੂੰ ਹੋਣ ਵਾਲੀਆਂ ਨਗਰ ਕੌਂਸਲ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ।
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇੱਕ ਮੀਟਿੰਗ ਦੌਰਾਨ ਚੋਣ ਅਮਲੇ ਨਾਲ ਗੱਲਬਾਤ ਕਰਦਿਆਂ, ਆਬਜ਼ਰਵਰ ਨੇ ਸਾਰੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਚੋਣ ਫਰਜ਼ ਪੂਰੀ ਲਗਨ, ਮਿਹਨਤ ਅਤੇ ਇਮਾਨਦਾਰੀ ਨਾਲ ਨਿਭਾਉਣ।
ਚੋਣ ਅਬਜਰਵਰ ਸ. ਜਗਜੀਤ ਸਿੰਘ ਨੇ ਵੋਟਾਂ ਵਾਲੇ ਦਿਨ ਵੋਟਰਾਂ ਲਈ ਕੀਤੇ ਗਏ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ, ਇਸ ਗੱਲ 'ਤੇ ਜ਼ੋਰ ਦਿੱਤਾ ਕਿ ਵੋਟਰ ਬਿਨਾਂ ਕਿਸੇ ਅਸੁਵਿਧਾ ਦੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕਣ ਲਈ ਲੋੜੀਂਦੀਆਂ ਸਹੂਲਤਾਂ ਯਕੀਨੀ ਬਣਾਈਆਂ ਜਾਣ।
ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਚੋਣ ਪ੍ਰਕਿਰਿਆ ਨੂੰ ਰਾਜ ਚੋਣ ਕਮਿਸ਼ਨ ਦੁਆਰਾ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਖ਼ਤੀ ਨਾਲ ਕੀਤਾ ਜਾਣਾ ਚਾਹੀਦਾ ਹੈ ਅਤੇ ਚੋਣਾਂ ਦੌਰਾਨ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਨੂੰ ਬਰਦਾਸ਼ ਨਹੀਂ ਕੀਤਾ ਜਾਵੇਗਾ।
ਅਬਜ਼ਰਵਰ ਨੇ ਪੁਲਿਸ ਵਿਭਾਗ ਦੁਆਰਾ ਕੀਤੇ ਗਏ ਸੁਰੱਖਿਆ ਪ੍ਰਬੰਧਾਂ ਦਾ ਵੀ ਬਾਰੀਕੀ ਨਾਲ ਜਾਇਜ਼ਾ ਲਿਆ। ਉਨ੍ਹਾਂ ਨੇ ਸਮੁੱਚੀ ਚੋਣ ਪ੍ਰਕਿਰਿਆਵਾਂ ਦਾ ਵੀ ਜਾਇਜ਼ਾ ਲਿਆ ਅਤੇ ਚੋਣਾਂ ਦੇ ਸੁਚਾਰੂ ਸੰਚਾਲਨ ਦੀ ਮਹੱਤਤਾ ਨੂੰ ਉਜਾਗਰ ਕੀਤਾ।
ਉਨ੍ਹਾਂ ਪੋਲਿੰਗ ਸਟੇਸ਼ਨਾਂ 'ਤੇ ਸੁਰੱਖਿਆ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ ਅਤੇ ਪੁਲਿਸ ਅਧਿਕਾਰੀਆਂ ਨੂੰ ਚੋਣਾਂ ਦੇ ਸ਼ਾਂਤੀਪੂਰਨ ਸੰਚਾਲਨ ਨੂੰ ਯਕੀਨੀ ਬਣਾਉਣ ਲਈ ਕਾਨੂੰਨ ਵਿਵਸਥਾ ਦੀ ਸਥਿਤੀ 'ਤੇ ਨੇੜਿਓਂ ਨਜ਼ਰ ਰੱਖਣ ਦੇ ਨਿਰਦੇਸ਼ ਦਿੱਤੇ।
ਵਧੀਕ ਡਿਪਟੀ ਕਮਿਸ਼ਨਰ ਚੰਦਰਜਯੋਤੀ ਸਿੰਘ ਨੇ ਆਬਜ਼ਰਵਰ ਨੂੰ ਦੱਸਿਆ ਕਿ ਜ਼ਿਲ੍ਹੇ ਵਿੱਚ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਸਾਰੇ ਜ਼ਰੂਰੀ ਪ੍ਰਬੰਧ ਕੀਤੇ ਗਏ ਹਨ।
ਜ਼ਿਕਰਯੋਗ ਹੈ ਕਿ 26 ਮਈ ਨੂੰ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਵੋਟਾਂ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 29 ਮਈ ਨੂੰ ਨਿਰਧਾਰਤ ਗਿਣਤੀ ਕੇਂਦਰਾਂ 'ਤੇ ਕੀਤੀ ਜਾਵੇਗੀ।
ਨਗਰ ਨਿਗਮ/ਨਗਰ ਕੌਸਲ/ਨਗਰ ਪੰਚਾਇਤ ਚੋਣਾਂ 2026 ਦੇ ਮੱਦੇਨਜ਼ਰ ਉਮੀਦਵਾਰ ਅਤੇ ਆਮ ਜਨਤਾ ਚੋਣ ਅਬਜਰਵਰ ਸ. ਜਗਜੀਤ ਸਿੰਘ ਨਾਲ ਸਰਕਾਰੀ ਕੰਮ ਵਾਲੇ ਦਿਨਾਂ ਵਿੱਚ ਸਵੇਰੇ 11:00 ਵਜੇ ਤੋਂ ਦੁਪਹਿਰ 12.00 ਵਜੇ ਤੱਕ ਨੂੰ ਕੈਨਾਲ ਰੈਸਟ ਹਾਊਸ ਰੂਪਨਗਰ ਸਾਹਮਣੇ ਦਫਤਰ ਡਿਪਟੀ ਕਮਿਸ਼ਨਰ ਰੂਪਨਗਰ ਵਿਖੇ ਸੰਪਰਕ ਕਰ ਸਕਦੇ ਹਨ। ਇਸ ਤੋਂ ਇਲਾਵਾ ਚੋਣਾਂ ਸਬੰਧੀ ਉਹਨਾਂ ਨਾਲ ਮੋਬਾਇਲ ਨੰਬਰ 90417-00221 ਅਤੇ 97791 41490 ਉੱਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।
- Download Babushahi App
-
-