ਚੋਣ ਆਬਜਰਵਰ ਵਲੋਂ ਗੁਰਦਾਸਪੁਰ ਵਿਖੇ ਬਣਾਏ ਸਟਰਾਂਗ ਰੂਮ ਦਾ ਦੌਰਾ
ਸਟਰਾਂਗ ਰੂਮ ਦੀ ਸੁਰੱਖਿਆ ਤੇ 29 ਮਈ ਨੂੰ ਵੋਟਾਂ ਦੀ ਗਿਣਤੀ ਦੇ ਸਬੰਧ ਵਿਚ ਕੀਤੇ ਪ੍ਰਬੰਧਾਂ ’ਤੇ ਤਸੱਲੀ ਪ੍ਰਗਟਾਈ
ਰੋਹਿਤ ਗੁਪਤਾ
ਗੁਰਦਾਸਪੁਰ, 24 ਮਈ
ਚੋਣ ਆਬਜਰਵਰ ਰਾਕੇਸ਼ ਕੁਮਾਰ ਪੋਪਲੀ ਵਲੋਂ ਸਟਰਾਂਗ ਰੂਮ/ਕਾਊਟਿੰਗ ਸੈਂਟਰ ਦੀ ਸਰੁੱਖਿਆ ਸਬੰਧੀ ਸੁਖਜਿੰਦਰ ਗਰੁੱਪ ਆਫ ਇੰਸਟੀਚਿਊਟ ਗੁਰਦਾਸਪੁਰ ਦਾ ਦੌਰਾ ਕੀਤਾ ਗਿਆ, ਇਥੇ ਧਾਰੀਵਾਲ ਨਗਰ ਕੌਂਸਲ ਦਾ ਸਟਰਾਂਗ ਰੂਮ ਸਥਾਪਤ ਕੀਤਾ ਗਿਆ। ਇਸ ਮੌਕੇ ਕੁਲਦੀਪ ਚੰਦ ਸਹਾਇਕ ਕਮਿਸ਼ਨਰ (ਜ) ਗੁਰਦਾਸਪੁਰ- ਕਮ- ਰਿਟਰਨਿੰਗ ਅਫਸਰ ਧਾਰੀਵਾਲ ਵੀ ਮੌਜੂਦ ਸਨ।
ਇਸ ਮੌਕੇ ਚੋਣ ਆਬਜਰਵਰ ਰਾਕੇਸ਼ ਕੁਮਾਰ ਪੋਪਲੀ ਵਲੋਂ ਸੁਖਜਿੰਦਰ ਕਾਲਜ ਗਰੁੱਪ ਆਫ ਇੰਸਟੀਚਿਊਟ, ਹਰਦੋਛੰਨੀ ਰੋਡ ਗਰਦਾਸਪੁਰ ਵਿਖੇ ਬਣਾਏ ਗਏ ਸਟਰਾਂਗ ਰੂਮਾਂ ਦਾ ਨਿਰੀਖਣ ਕਰਦਿਆਂ ਕੀਤੇ ਗਏ ਸੁਰੱਖਿਆ ਪ੍ਰਬੰਧਾਂ ’ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਮਾਣਯੋਗ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਇੰਨਬਿੰਨ ਪਾਲਣਾ ਕਰਦੇ ਹੋਏ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ, ਜਿਥੇ 24 ਘੰਟੇ ਸਟਰਾਂਗ ਰੂਮਾਂ ਦੀ ਸਖ਼ਤ ਸੁਰੱਖਿਆ ਨਿਗਰਾਨੀ ਕੀਤੀ ਜਾ ਰਹੀ ਹੈ।
ਇਸ ਮੌਕੇ ਉਨ੍ਹਾਂ ਵਲੋਂ ਕਾਉਂਟਿੰਗ ਸਟਾਫ ਨਾਲ ਮੀਟਿੰਗ ਵੀ ਕੀਤੀ ਗਈ ਅਤੇ ਉਨ੍ਹਾਂ ਮਾਣਯੋਗ ਰਾਜ ਕਮਿਸ਼ਨ ਦੀਆਂ ਹਦਾਇਤਾਂ ਤੋਂ ਜਾਣੂੰ ਕਰਵਾਇਆ ਗਿਆ।
ਜੇਕਰ ਚੋਣਾਂ ਸੰਬੰਧੀ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਜਾਂ ਸ਼ਿਕਾਇਤ ਹੋਵੇ ਤਾਂ ਚੋਣ ਆਬਜ਼ਰਵਰ ਨਾਲ ਉਨ੍ਹਾਂ ਦੇ ਮੋਬਾਈਲ ਨੰਬਰ 98156-64124 ਜਾਂ ਉਨ੍ਹਾਂ ਦੇ ਲਾਇਨਜ਼ ਅਫਸਰ ਜ਼ਿਲ੍ਹਾ ਟਾਊਨ ਪਲਾਨਰ ਗੁਰਦਾਸਪੁਰ ਰਿਤੇਸ਼ ਕੁਮਾਰ ਦੇ ਮੋਬਾਇਲ ਨੰਬਰ 87912-59388 'ਤੇ ਸੰਪਰਕ ਕੀਤਾ ਜਾ ਸਕਦਾ ਹੈ।
ਇਸ ਮੌਕੇ ਗੱਲ ਕਰਦਿਆਂ ਰਿਟਰਨਿੰਗ ਅਫਸਰ ਕੁਲਦੀਪ ਚੰਦ ਨੇ ਕਿਹਾ ਕਿ ਡਿਪਟੀ ਕਮਿਸ਼ਨਰ -ਕਮ-ਜ਼ਿਲਾ ਚੋਣ ਅਫਸਰ ਗੁਰਦਾਸਪੁਰ ਆਦਿਤਿਆ ਉੱਪਰ ਦੀ ਅਗਵਾਈ ਹੇਠ ਚੋਣਾਂ ਨਿਰਪੱਖ ਅਤੇ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚਾੜ੍ਹੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸਟਰਾਂਗ ਰੂਮ ਵਿਚ ਸਖ਼ਤ ਸੁਰੱਖਿਆ ਪ੍ਰਬੰਧਾਂ ਕੀਤੇ ਗਏ ਹਨ।
ਉਨ੍ਹਾਂ ਨੇ ਅੱਗੇ ਕਿਹਾ ਕਿ ਮਾਣਯੋਗ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ 26 ਮਈ ਨੂੰ ਪੋਲਿੰਗ ਅਤੇ 29 ਮਈ ਨੂੰ ਵੋਟਾਂ ਦੀ ਗਿਣਤੀ ਦਾ ਕੰਮ ਅਮਨ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ।
ਜ਼ਿਕਰਯੋਗ ਹੈ ਕਿ ਬਟਾਲਾ ਨਗਰ ਨਿਗਮ ਦੇ 50 ਵਾਰਡ, 122 ਪੋਲਿੰਗ ਬੂਥ ਅਤੇ 1 ਲੱਖ 18 ਹਜ਼ਾਰ 422 ਵੋਟਰ ਹਨ। ਧਾਰੀਵਾਲ ਨਗਰ ਕੌਂਸਲ ਦੇ 13 ਵਾਰਡ, 14 ਬੂਥ ਅਤੇ 12473 ਵੋਟਰ ਹਨ। ਸ੍ਰੀ ਹਰਗੋਬਿੰਦਪੁਰ ਸਾਹਿਬ ਨਗਰ ਕੌਂਸਲ ਦੇ 11 ਵਾਰਡ, 11 ਪੋਲਿੰਗ ਬੂਥ ਅਤੇ 7041 ਵੋਟਰ ਹਨ ਅਤੇ ਨਗਰ ਕੌਂਸਲ ਫਤਿਹਗੜ੍ਹ ਚੂੜੀਆਂ ਦੇ 13 ਵਾਰਡ, 17 ਪੋਲਿੰਗ ਬੂਥ ਅਤੇ 14821 ਵੋਟਰ ਹਨ।
- Download Babushahi App
-
-