ਚੰਡੀਗੜ੍ਹ: ਸੀਐਮ ਪੰਜਾਬ ਦੀ ਰਿਹਾਇਸ਼ ਵੱਲ ਯੂਥ ਕਾਂਗਰਸ ਦਾ ਰੋਸ ਵਿਖਾਵਾ
ਚੰਡੀਗੜ੍ਹ: ਚੰਡੀਗੜ੍ਹ ਵਿੱਚ ਅੱਜ ਕਾਂਗਰਸ ਵੱਲੋਂ ਰੋਸ ਵਿਖਾਵਾ ਕੀਤਾ ਗਿਆ। ਇਹ ਰੋਸ ਵਿਖਾਵਾ ਕਾਂਗਰਸ ਦੇ ਅਨੁਸਾਰ ਨਸ਼ਿਆਂ ਦੇ ਮੁੱਦੇ ਉੱਤੇ ਕੀਤਾ ਗਿਆ ਹੈ । ਰੋਸ ਮੁਜਾਹਰਾ ਕਰਨ ਵਾਲਿਆਂ ਦਾ ਕਹਿਣਾ ਹੈ ਕਿ ਪੰਜਾਬ ਵਿੱਚੋਂ ਹਾਲੇ ਤੱਕ ਨਸ਼ਾ ਖਤਮ ਨਹੀਂ ਕੀਤਾ ਗਿਆ ।
ਇਸ ਦੌਰਾਨ ਕਾਂਗਰਸੀਆਂ ਅਤੇ ਪੁਲਿਸ ਵਿਚਾਲੇ ਝੜਪਾਂ ਵੀ ਹੋਈਆਂ। ਇਸ ਮੌਕੇ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਹਾਜ਼ਰ ਸਨ । ਉਹਨਾਂ ਨੇ ਬੈਰੀਕੇਡ ਤੋੜ ਕੇ ਅੱਗੇ ਵਧਣ ਦੀ ਕੋਸ਼ਿਸ਼ ਵੀ ਕੀਤੀ। ਵਾਟਰ ਕੈਨਨ ਦੀਆਂ ਗੱਡੀਆਂ ਵੀ ਮੌਕੇ 'ਤੇ ਮੌਜੂਦ ਸਨ। ਰੋਸ ਮੁਜਾਹਰਾ ਕਰਨ ਵਾਲੇ ਕਾਂਗਰਸੀ ਦਰਅਸਲ ਮੁੱਖ ਮੰਤਰੀ ਭਗਵੰਤ Mann ਦੀ ਰਿਹਾਇਸ਼ ਵੱਲ ਕੂਚ ਕਰਨਾ ਚਾਹੁੰਦੇ ਸਨ।