ਚੰਡੀਗੜ੍ਹ: AAP ਨੂੰ ਵੱਡਾ ਝਟਕਾ, ਕੌਂਸਲਰ ਪ੍ਰੇਮਲਤਾ ਕਾਂਗਰਸ 'ਚ ਸ਼ਾਮਲ
ਚੰਡੀਗੜ੍ਹ 23 ਫਰਵਰੀ 2026- ਚੰਡੀਗੜ੍ਹ ਨਗਰ ਨਿਗਮ ਦੀ ਸਿਆਸਤ ਵਿੱਚ ਅੱਜ ਉਸ ਸਮੇਂ ਵੱਡਾ ਉਲਟਫੇਰ ਦੇਖਣ ਨੂੰ ਮਿਲਿਆ ਜਦੋਂ ਆਮ ਆਦਮੀ ਪਾਰਟੀ (AAP) ਦੀ ਕੌਂਸਲਰ ਪ੍ਰੇਮਲਤਾ ਨੇ ਪਾਰਟੀ ਨੂੰ ਅਲਵਿਦਾ ਕਹਿ ਕੇ ਕਾਂਗਰਸ ਦਾ ਪੱਲਾ ਫੜ ਲਿਆ।
ਪ੍ਰੇਮਲਤਾ ਨੇ ਕਾਂਗਰਸ ਦੇ ਸੀਨੀਅਰ ਆਗੂਆਂ ਦੀ ਮੌਜੂਦਗੀ ਵਿੱਚ ਪਾਰਟੀ ਜੁਆਇਨ ਕੀਤੀ। ਉਨ੍ਹਾਂ ਨੇ 'ਆਪ' ਦੀਆਂ ਨੀਤੀਆਂ ਤੋਂ ਨਾਰਾਜ਼ਗੀ ਜਤਾਉਂਦਿਆਂ ਕਾਂਗਰਸ ਦੀ ਵਿਚਾਰਧਾਰਾ 'ਤੇ ਭਰੋਸਾ ਪ੍ਰਗਟਾਇਆ ਹੈ।
ਪ੍ਰੇਮਲਤਾ ਦੇ ਜਾਣ ਨਾਲ ਚੰਡੀਗੜ੍ਹ ਨਗਰ ਨਿਗਮ ਵਿੱਚ ਆਮ ਆਦਮੀ ਪਾਰਟੀ ਦੀ ਸਥਿਤੀ ਨੂੰ ਝਟਕਾ ਲੱਗਾ ਹੈ, ਜਦਕਿ ਕਾਂਗਰਸ ਦੀ ਸਥਿਤੀ ਮਜ਼ਬੂਤ ਹੋਈ ਹੈ। ਸੂਤਰਾਂ ਅਨੁਸਾਰ ਪ੍ਰੇਮਲਤਾ ਪਿਛਲੇ ਕੁੱਝ ਸਮੇਂ ਤੋਂ ਪਾਰਟੀ ਦੇ ਅੰਦਰੂਨੀ ਫੈਸਲਿਆਂ ਤੋਂ ਖ਼ੁਸ਼ ਨਹੀਂ ਸਨ।
Click to Follow Babushahi Facebook page →