ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਦੀ ਚੋਣ ਹੁਣ 30 ਜਨਵਰੀ ਨੂੰ
ਰਵੀ ਜੱਖੂ
ਚੰਡੀਗੜ੍ਹ, 21 ਜਨਵਰੀ 2024 - ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਦੀ ਚੋਣ ਹੁਣ 30 ਜਨਵਰੀ ਨੂੰ ਹੋਵੇਗੀ। ਡੀਸੀ ਨਿਸ਼ਾਂਤ ਯਾਦਵ ਨੇ ਇਸ ਸੰਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਕੱਲ੍ਹ ਹਾਈ ਕੋਰਟ ਦੇ ਫੈਸਲੇ ਤੋਂ ਬਾਅਦ, ਹੁਣ ਇੱਕ ਨਵਾਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਹੁਣ ਦੁਬਾਰਾ ਨਾਮਜ਼ਦਗੀਆਂ ਦਾਖਲ ਕੀਤੀਆਂ ਜਾਣਗੀਆਂ। 'ਆਪ' ਪਾਰਟੀ ਵੱਲੋਂ ਅਜੇ ਤੱਕ ਮੇਅਰ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਗਿਆ ਹੈ।