ਚੰਡੀਗੜ੍ਹ ਮੇਅਰ ਚੋਣਾਂ ਤੋਂ ਪਹਿਲਾਂ ਵੱਡਾ ਸਿਆਸੀ ਉਲਟਫੇਰ: 'ਆਪ' ਦੇ 2 ਕੌਂਸਲਰ ਭਾਜਪਾ 'ਚ ਸ਼ਾਮਲ
ਚੰਡੀਗੜ੍ਹ, 24 ਦਸੰਬਰ 2025- ਚੰਡੀਗੜ੍ਹ ਵਿੱਚ ਜਨਵਰੀ ਮਹੀਨੇ ਹੋਣ ਵਾਲੀਆਂ ਮੇਅਰ ਦੀਆਂ ਚੋਣਾਂ ਤੋਂ ਪਹਿਲਾਂ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਆਮ ਆਦਮੀ ਪਾਰਟੀ (AAP) ਨੂੰ ਇੱਕ ਵੱਡਾ ਝਟਕਾ ਦਿੰਦੇ ਹੋਏ, ਪਾਰਟੀ ਦੀਆਂ ਦੋ ਮਹਿਲਾ ਕੌਂਸਲਰਾਂ ਸੁਮਨ ਦੇਵੀ ਅਤੇ ਪੂਨਮ ਦੇਵੀ ਭਾਰਤੀ ਜਨਤਾ ਪਾਰਟੀ (BJP) ਵਿੱਚ ਸ਼ਾਮਲ ਹੋ ਗਈਆਂ ਹਨ।
ਦਰਅਸਲ, ਭਾਰਤੀ ਜਨਤਾ ਪਾਰਟੀ ਵਿੱਚ ਇਨ੍ਹਾਂ ਦੋਵਾਂ ਕੌਂਸਲਰਾਂ ਦੇ ਸ਼ਾਮਲ ਹੋਣ ਨਾਲ ਗਿਣਤੀ ਵਿੱਚ ਵਾਧਾ ਕਰਕੇ ਮੇਅਰ ਦੀ ਕੁਰਸੀ 'ਤੇ ਆਪਣਾ ਕਬਜ਼ਾ ਬਰਕਰਾਰ ਰੱਖਣ ਦੀ ਕੋਸ਼ਿਸ਼ ਵਿੱਚ ਹੈ। 'ਆਪ' ਲਈ ਇਹ ਇੱਕ ਵੱਡਾ ਨੁਕਸਾਨ ਮੰਨਿਆ ਜਾ ਰਿਹਾ ਹੈ, ਕਿਉਂਕਿ ਮੇਅਰ ਚੋਣਾਂ ਵਿੱਚ ਇੱਕ-ਇੱਕ ਵੋਟ ਦੀ ਅਹਿਮੀਅਤ ਹੁੰਦੀ ਹੈ।