← ਪਿਛੇ ਪਰਤੋ
ਜਗਜੀਤ ਸਿੰਘ ਡੱਲੇਵਾਲ ਨੂੰ ਗਹਿਰਾ ਸਦਮਾ, ਪੋਤਰੀ ਦਾ ਦਿਹਾਂਤ
ਰਵੀ ਜੱਖੂ
ਜਗਜੀਤ ਸਿੰਘ ਜੀ ਡੱਲੇਵਾਲ ਨੂੰ ਗਹਿਰਾ ਸਦਮਾ ਲੱਗਾ ਹੈ। ਦਰਅਸਲ ਡੱਲੇਵਾਲ ਦੀ ਹੋਣਹਾਰ ਪੋਤਰੀ ਰਾਜਨਦੀਪ ਕੌਰ ਜੋ ਗੁੜਗਾਓਂ ਵਿਖੇ ਮੈਡੀਕਲ ਦੀ ਪੜ੍ਹਾਈ ਕਰ ਰਹੀ ਸੀ । ਪਿਛਲੇ ਕੁਝ ਦਿਨਾਂ ਤੋਂ ਸਿਹਤ ਠੀਕ ਨਾ ਹੋਣ ਕਾਰਨ ਹਸਪਤਾਲ ਵਿਚ ਦਾਖਲ ਸਨ। ਰਾਜਨਦੀਪ ਕੌਰ ਕਲ੍ਹ ਸ਼ਾਮ ਨੂੰ ਅਕਾਲ ਚਲਾਣਾ ਕਰ ਗਏ । ਪੂਰੇ ਪਰਿਵਾਰ ਸਕੇ ਸਬੰਧੀਆਂ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪੈ ਗਿਆ ਹੈ । ਡੱਲੇਵਾਲ ਲਈ ਇਹ ਦੁੱਖ ਉਦੋਂ ਹੋਰ ਵੀ ਵੱਡਾ ਹੋ ਗਿਆ ਜਦੋਂ ਡੱਲੇਵਾਲ ਜ਼ਿੰਮੇਵਾਰੀਆਂ ਨੂੰ ਸਮਝਦੇ ਹੋਏ ਬੱਚੀ ਦੇ ਅੰਤਮ ਸੰਸਕਾਰ ਉੱਪਰ ਨਹੀਂ ਪਹੁੰਚ ਸਕੇ । ਵਾਹਿਗੁਰੂ ਵਿਛੜੀ ਹੋਈ ਰੂਹ ਨੂੰ ਆਪਣੇ ਚਰਨਾਂ ਵਿਚ ਯੋਗ ਅਸਥਾਨ ਬਖਸ਼ਣ । ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।
Total Responses : 62