ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਵੱਲੋਂ 21 ਜੂਨ ਨੂੰ ਕੌਮਾਂਤਰੀ ਯੋਗ ਦਿਵਸ ਮੌਕੇ ਯੋਗ ਕੈਂਪ ਲਾਉਣ ਦਾ ਫੈਸਲਾ
ਅਸ਼ੋਕ ਵਰਮਾ
ਬਠਿੰਡਾ, 19 ਜੂਨ 2025: ਅੰਤਰਰਾਸ਼ਟਰੀ ਯੋਗ ਦਿਵਸ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਵੱਲੋਂ 21 ਜੂਨ ਨੂੰ ਸਥਾਨਕ ਰੇਲਵੇ ਸਟੇਸ਼ਨ ਦੇ ਨੇੜੇ, ਗਾਂਧੀ ਮਾਰਕੀਟ ਵਿਖੇ ਜ਼ਿਲ੍ਹਾ ਪ੍ਰਧਾਨ ਸ਼੍ਰੀ ਅਸ਼ੋਕ ਬਾਲਿਆਂਵਾਲੀ ਦੀ ਅਗਵਾਈ ਹੇਠ ਯੋਗ ਕੈਂਪ ਲਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦੇ ਹੋਏ ਸ਼੍ਰੀ ਅਸ਼ੋਕ ਬਾਲਿਆਂਵਾਲੀ ਨੇ ਦੱਸਿਆ ਕਿ ਉਕਤ ਕੈਂਪ ਸਵੇਰੇ 6:30 ਵਜੇ ਤੋਂ 7:30 ਵਜੇ ਤੱਕ ਲਗਾਇਆ ਜਾਵੇਗਾ, ਜਿਸ ਵਿੱਚ ਪਤੰਜਲੀ ਯੋਗ ਸਮਿਤੀ, ਹੋਲਸੇਲ, ਰਿਟੇਲ ਸਮੇਤ ਜ਼ਿਲ੍ਹੇ ਦੀਆਂ ਸਾਰੀਆਂ 11 ਯੂਨਿਟਾਂ ਵੱਲੋਂ ਵਿਸ਼ੇਸ਼ ਸਹਿਯੋਗ ਦਿੱਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਉਕਤ ਯੋਗ ਕੈਂਪ ਵਿੱਚ ਪਤੰਜਲੀ ਯੋਗ ਸਮਿਤੀ ਦੇ ਯੋਗ ਟ੍ਰੇਨਰ ਅਤੇ ਨਥਾਣਾ ਯੂਨਿਟ ਦੇ ਪ੍ਰਧਾਨ ਸ਼੍ਰੀ ਵਿਜੇਂਦਰ ਸ਼ਰਮਾ ਵੱਲੋਂ ਯੋਗਾਸਨ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਤੰਦਰੁਸਤ ਰਹਿਣ ਲਈ ਯੋਗਾਸਨ ਜ਼ਰੂਰੀ ਹਨ, ਇਸ ਲਈ ਹਰ ਵਿਅਕਤੀ ਨੂੰ ਯੋਗ ਟ੍ਰੇਨਰ ਦੀ ਨਿਗਰਾਨੀ ਹੇਠ ਯੋਗਾਸਨ ਕਰਨੇ ਚਾਹੀਦੇ ਹਨ। ਉਨ੍ਹਾਂ ਜ਼ਿਲ੍ਹਾ ਬਠਿੰਡਾ ਦੇ ਸਾਰੇ ਕੈਮਿਸਟਾਂ ਨੂੰ ਅਪੀਲ ਕੀਤੀ ਕਿ ਉਹ 21 ਜੂਨ ਨੂੰ ਹੋਣ ਵਾਲੇ ਯੋਗ ਕੈਂਪ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋਕੇ ਯੋਗਾਸਨ ਦਾ ਲਾਭ ਉਠਾਉਣ ਅਤੇ ਆਪਣੇ ਸਰੀਰ ਨੂੰ ਤੰਦਰੁਸਤ ਬਣਾਉਣ।