ਜ਼ਿਲ੍ਹਾ ਪ੍ਰਸ਼ਾਸਨ ਵੱਲੋ ਵੱਡੀ ਕਾਰਵਾਈ ਕਰਦਿਆ ਅਣ-ਅਧਿਕਾਰਤ ਕਾਲੋਨੀ ਉੱਪਰ ਚਲਾਇਆ ਪੀਲਾ ਪੰਜਾਂ
ਰੋਹਿਤ ਗੁਪਤਾ
ਗੁਰਦਾਸਪੁਰ, 5 ਜੂਨ ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਗੁਰਸਿਮਰਨ ਸਿੰਘ ਢਿੱਲੋਂ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਪਹਿਲਾਂ ਵੀ ਅਣ-ਅਧਿਕਾਰਤ ਕਲੋਨੀਆਂ ਨੂੰ ਸਮੇ-ਸਮੇ 'ਤੇ ਪਾਪਰਾ ਐਕਟ 1995 ਦੀ ਉਲੰਘਣਾਂ ਤਹਿਤ ਨੋਟਿਸ ਜਾਰੀ ਕੀਤੇ ਗਏ ਅਤੇ ਸਮੇ-ਸਮੇ ਤੇ ਡਿਮੋਲਿਸ ਕੀਤਾ ਗਿਆ।
ਅੱਜ ਜਿਲ੍ਹਾ ਨਗਰ ਯੋਜਨਾਕਾਰ ਗੁਰਦਾਸਪੁਰ ਵੱਲੋਂ ਰੈਗੂਲੇਟਰੀ ਟੀਮ ਅਤੇ ਜ਼ਿਲ੍ਹਾ ਪ੍ਰਸਾਸਨ ਦੀ ਮਦਦ ਨਾਲ ਵੱਡੀ ਕਾਰਵਾਈ ਕਰਦਿਆਂ ਪਿੰਡ ਭਟੋਆ, ਦੀਨਾਨਗਰ ਵਿਖੇ ਪਾਪਰਾ ਐਕਟ 1995 ਦੀ ਉਲੰਘਣਾਂ ਕਰਦੇ ਹੋਏ ਹੋਂਦ ਵਿੱਚ ਲਿਆਂਦੀ ਅਣ-ਅਧਿਕਾਰਤ ਕਲੋਨੀ ਨੂੰ ਢਾਹ ਦਿੱਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ), ਗੁਰਸਿਮਰਨ ਸਿੰਘ ਢਿੱਲੋਂ ਨੇ ਦੱਸਿਆ ਕਿ ਭਵਿੱਖ ਦੇ ਵਿਕਾਸ ਨੂੰ ਨਿਯੰਤਰਣ ਕਰਨ ਲਈ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪਿੰਡ ਭਟੋਆ, ਦੀਨਾਨਗਰ ਵਿਖੇ ਵਿਕਸਿਤ ਕੀਤੀ ਗਈ ਅਣ-ਅਧਿਕਾਰਤ ਕਲੋਨੀ ਨੂੰ ਪਾਪਰਾ ਐਕਟ-1995 ਅਧੀਨ ਨੋਟਿਸ ਜਾਰੀ ਕਰਕੇ ਡੈਮੋਲੀਸ਼ਨ ਦੀ ਕਾਰਵਾਈ ਕੀਤੀ ਗਈ ਹੈ, ਕਿਉਂਜੋ ਅਣ-ਅਧਿਕਾਰਤ ਕਲੋਨੀ ਦੇ ਮਾਲਕਾਂ ਵੱਲੋਂ ਸਰਕਾਰ ਦੀਆਂ ਹਦਾਇਤਾਂ ਦੀ ਪਰਵਾਹ ਨਾ ਕਰਦੇ ਹੋਏ ਸਰਕਾਰੀ ਨਿਯਮਾਂ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ।
ਉਨ੍ਹਾਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਅਣ-ਅਧਿਕਾਰਤ ਕਲੋਨੀ ਕੱਟਣ ਵਾਲੇ ਵਿਅਕਤੀ ਵਿਰੁੱਧ ਪਾਪਰਾ ਐਕਟ-1995 ਦੀ ਸੋਧ 2024 ਅਨੁਸਾਰ 5 ਤੋਂ 10 ਸਾਲ ਦੀ ਕੈਦ ਅਤੇ 25 ਲੱਖ ਤੋਂ 5 ਕਰੋੜ ਦਾ ਜੁਰਮਾਨਾ ਵੀ ਕੀਤਾ ਜਾ ਸਕਦਾ ਹੈ।
ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਰੈਗੂਲੇਟਰੀ ਵਿੰਗ ਵੱਲੋਂ ਸਮੇਂ-ਸਮੇਂ ਤੇ ਜ਼ਿਲਾ ਗੁਰਦਾਸਪੁਰ ਅੰਦਰ ਵਿਕਸਿਤ ਕੀਤੀਆਂ ਜਾ ਰਹੀਆਂ ਅਣ-ਅਧਿਕਾਰਤ ਕਲੋਨੀਆਂ ਅਤੇ ਉਸਾਰੀਆਂ ਦਾ ਮੌਕਾ ਚੈਕ ਕਰਦੇ ਹੋਏ ਸਬੰਧਤ ਐਕਟ ਤਹਿਤ ਨੋਟਿਸ ਜਾਰੀ ਕਰਦਿਆਂ ਕੰਮ ਬੰਦ ਕਰਵਾਉਂਦੇ ਹੋਏ ਸਬੰਧਤ ਥਾਣਾ ਅਫਸਰ ਨੂੰ ਅਗਲੇਰੀ ਕਾਨੂੰਨੀ ਕਾਰਵਾਈ ਕਰਨ ਲਈ ਕਿਹਾ ਜਾ ਰਿਹਾ ਹੈ।
ਇਸ ਮੌਕੇ ਉਹਨਾਂ ਨੇ ਆਮ ਜਨਤਾ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਗੈਰ-ਕਨੂੰਨੀ ਕਲੋਨੀਆਂ ਜੋ ਕਿ ਸਰਕਾਰ ਤੋਂ ਮੰਨਜੂਰਸ਼ੁਦਾ ਨਹੀਂ ਹਨ, ਵਿੱਚ ਪਲਾਟ ਨਾ ਖਰੀਦਿਆ ਜਾਵੇ ਅਤੇ ਕਿਸੇ ਵੀ ਕਲੋਨੀ ਵਿੱਚ ਪਲਾਟ ਖਰੀਦਣ ਤੋਂ ਪਹਿਲਾਂ ਸਰਕਾਰ ਦੀ ਮੰਨਜੂਰੀ ਦੀ ਮੰਗ ਜ਼ਰੂਰ ਕਰਨ ਤਾਂ ਜੋ ਉਹਨਾਂ ਦੇ ਧਨ-ਮਾਲ ਦਾ ਨੁਕਸਾਨ ਨਾ ਹੋ ਸਕੇ ਅਤੇ ਕਿਸੇ ਵੀ ਤਰ੍ਹਾ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਇਸ ਤੋਂ ਇਲਾਵਾ ਉਹਨਾਂ ਨੇ ਕਿਹਾ ਕਿ ਪੁੱਡਾ ਦੇ ਖੇਤਰ ਵਿੱਚ 19 ਮਾਰਚ 2018 ਤੋਂ ਪਹਿਲਾਂ ਦੀਆਂ ਜੋ ਵੀ ਅਣ-ਅਧਿਕਾਰਤ ਕਲੋਨੀਆਂ ਅਪਲਾਈਡ ਹਨ, ਉਹ ਕਲੋਨਾਈਜ਼ਰ ਲੋੜੀਂਦੇ ਦਸਤਾਵੇਜ਼ ਜਮਾਂ ਕਰਵਾਉਂਦੇ ਹੋਏ ਤੁਰੰਤ ਆਪਣੀਆਂ ਕਲੋਨੀਆਂ ਨੂੰ ਰੈਗੂਲਰ ਕਰਵਾਉਣ ਨਹੀਂ ਤਾਂ ਉਨਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਉਨਾਂ ਕਿਹਾ ਕਿ ਜੇਕਰ ਕੋਈ ਵੀ ਕਲੋਨਾਈਜ਼ਰ/ ਪਰਮੋਟਰ ਵਿਭਾਗ ਦੀ ਬਿਨਾਂ ਪ੍ਰਵਾਨਗੀ ਲਏ ਕੋਈ ਉਸਾਰੀ ਕਰਦਾ ਹੈ, ਤਾਂ ਉਹਨਾਂ ਖਿਲਾਫ ਨਿਯਮਾਂ ਅਨੁਸਾਰ ਸਖਤ ਕਾਰਵਾਈ ਕੀਤੀ ਜਾਵੇਗੀ।
- Download Babushahi App
-
-