ਜ਼ਿਲ੍ਹਾ ਪੱਧਰੀ ਪ੍ਰਾਇਮਰੀ ਖੇਡਾਂ ਦਾ ਸ਼ਾਨਦਾਰ ਆਗਾਜ਼
ਤੰਦਰੁਸਤ ਪੰਜਾਬ ਤਹਿਤ ਬੱਚਿਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕੀਤਾ ਜਾ ਰਿਹਾ ਹੈ : ਡੀ.ਈ.ਓ. ਪਰਮਜੀਤ
ਰੋਹਿਤ ਗੁਪਤਾ
ਬਟਾਲਾ 03 ਨਵੰਬਰ
ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ/ਐਲੀ: ਸ਼੍ਰੀਮਤੀ ਪਰਮਜੀਤ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਡਾ. ਅਨਿਲ ਸ਼ਰਮਾਂ ਦੇ ਸਹਿਯੋਗ ਨਾਲ ਸਿੱਖਿਆ ਵਿਭਾਗ ਐਲੀ: ਗੁਰਦਾਸਪੁਰ ਦੀਆਂ ਜ਼ਿਲ੍ਹਾ ਪੱਧਰੀ ਖੇਡਾਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਜੈਤੋ ਸਰਜਾ ਬਲਾਕ ਬਟਾਲਾ 1 ਦੇ ਖੇਡ ਮੈਦਾਨ ਵਿਖੇ ਸ਼ੁਰੂ ਹੋ ਗਈਆਂ।
ਇਹਨਾਂ ਖੇਡਾਂ ਦਾ ਆਗਾਜ਼ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ/ਐਲੀ: ਸ਼੍ਰੀਮਤੀ ਪਰਮਜੀਤ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਅਫ਼ਸਰ ਐਲੀ: ਡਾ. ਅਨਿਲ ਸ਼ਰਮਾਂ ਵੱਲੋਂ ਵਿਸ਼ੇਸ਼ ਤੌਰ ਤੇ ਪਹੁੰਚ ਕੇ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਈ.ਓ. ਸ਼੍ਰੀਮਤੀ ਪਰਮਜੀਤ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਖੇਡਾਂ 03 ਅਤੇ 04 ਨਵੰਬਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਜੈਤੋ ਸਰਜਾ ਬਲਾਕ ਬਟਾਲਾ 1 ਦੇ ਖੇਡ ਮੈਦਾਨ ਵਿਖੇ ਹੋ ਰਹੀਆਂ ਹਨ , ਜਿਸ ਦਾ ਸ਼ੁੱਭ ਆਰੰਭ ਅੱਜ ਬੱਚਿਆਂ ਵੱਲੋਂ ਪ੍ਰਭਾਵਸ਼ਾਲੀ ਢੰਗ ਨਾਲ ਮਾਰਚ ਪਾਸਟ ਕਰਕੇ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਤੰਦਰੁਸਤ ਪੰਜਾਬ ਤਹਿਤ ਬੱਚਿਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਇਸ ਦੌਰਾਨ ਉਨ੍ਹਾਂ ਬੱਚਿਆਂ ਅਤੇ ਗਾਇਡ ਅਧਿਆਪਕਾਂ ਨਾਲ ਗੱਲ-ਬਾਤ ਕਰਕੇ ਸ਼ੁਭਇੱਛਾਵਾਂ ਦਿੱਤੀਆਂ। ਇਸ ਮੌਕੇ ਡਿਪਟੀ ਡੀਈਓ ਡਾ. ਅਨਿਲ ਸ਼ਰਮਾ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਬਲਾਕ ਪੱਧਰੀ ਖੇਡਾਂ ਕਰਵਾਈਆਂ ਗਈਆਂ ਸਨ ਜਿਸ ਵਿੱਚ ਜੇਤੂ ਰਹੇ ਵਿਦਿਆਰਥੀ ਜ਼ਿਲ੍ਹਾ ਪੱਧਰੀ ਖੇਡਾਂ ਵਿੱਚ ਭਾਗ ਲੈ ਰਹੇ ਹਨ। ਉਨ੍ਹਾਂ ਵਿਦਿਆਰਥੀਆਂ ਹੌਸਲਾ ਅਫ਼ਜਾਈ ਕੀਤੀ। ਉਨ੍ਹਾਂ ਕਿਹਾ ਕਿ ਜੇਤੂ ਰਹੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਦਿੱਤੇ ਜਾਣਗੇ।ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿੱਚ ਜੇਤੂ ਰਹੇ ਵਿਦਿਆਰਥੀ ਰਾਜ ਪੱਧਰੀ ਹੋਣ ਵਾਲੇ ਖੇਡ ਮੁਕਾਬਲਿਆਂ ਵਿੱਚ ਭਾਗ ਲੈਣਗੇ। ਇਸ ਮੌਕੇ ਗਲਾਈਡਰ ਦੁਆਰਾ ਚੱਕਰ ਲਗਾ ਕੇ ਅਤੇ ਫੁੱਲਾਂ ਦੀ ਵਰਖਾ ਕਰਕੇ ਬੱਚਿਆਂ ਅਤੇ ਮਹਿਮਾਨਾਂ ਦਾ ਉਤਸ਼ਾਹ ਵਧਾਉਂਦੇ ਹੋਏ ਸਵਾਗਤ ਕੀਤਾ।
ਇਸ ਮੌਕੇ ਪਿੰਡ ਜੈਤੋਸਰਜਾ ਵਾਸੀਆਂ ਬੱਚਿਆਂ ਨੂੰ ਨਗਦ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਸ਼੍ਰੀਮਤੀ ਅਨੀਤਾ ਵੱਲੋਂ ਜ਼ਿਲ੍ਹਾ ਪੱਧਰੀ ਹੋ ਰਹੀਆਂ ਖੇਡਾਂ ਦੀ ਪ੍ਰਸ਼ੰਸਾ ਕੀਤੀ। ਬੀ.ਪੀ.ਈ.ਓ. ਜਸਵਿੰਦਰ ਸਿੰਘ , ਬੀ.ਪੀ.ਈ.ਓ. ਲਖਵਿੰਦਰ ਸਿੰਘ ਸੇਖੋਂ, ਬੀ.ਪੀ.ਈ.ਓ. ਬਲਵਿੰਦਰ ਸਿੰਘ ਗਿੱਲ, ਬੀ.ਪੀ.ਈ.ਓ.ਪੋਹਲਾ ਸਿੰਘ , ਬੀ.ਪੀ.ਈ. ਓ. ਪੰਕਜ ਅਰੋੜਾ, ਬੀ.ਪੀ.ਈ.ਓ. ਨਰੇਸ਼ ਪਨਿਆੜ , ਬੀ.ਪੀ.ਈ.ਓ. ਤਰਸੇਮ ਸਿੰਘ , ਬੀ.ਪੀ.ਈ.ਓ. ਕੁਲਬੀਰ ਕੌਰ , ਬੀ.ਪੀ.ਈ.ਓ. ਸ਼ੁਦੇਸ਼ ਖੰਨਾ , ਬੀ.ਪੀ.ਈ.ਓ. ਰਾਜੇਸ਼ ਕੁਮਾਰ , ਹੈੱਡਮਾਸਟਰ ਨੀਰਜ ਕੁਮਾਰ, ਮੀਡੀਆ ,ਨਵਜੋਤ ਕੌਰ ਬਲਾਕ ਸਪੋਰਟਸ ਕੋਆਰਡੀਨੇਟਰ , ਮੀਡੀਆ ਕੋਆਰਡੀਨੇਟਰ ਗਗਨਦੀਪ ਸਿੰਘ , ਸੈਂਟਰ ਮੁੱਖ ਅਧਿਆਪਕ ਰਵਿੰਦਰ ਸਿੰਘ ਜੈਤੋਸਰਜਾ , ਵਿਨੋਦ ਸ਼ਰਮਾ , ਜਸਵਿੰਦਰ ਸਿੰਘ ਹਰਪਿੰਦਰਪਾਲ ਕੌਰ , ਅਮਰਜੀਤ ਕੌਰ,ਗੁਰਪ੍ਰਤਾਪ ਸਿੰਘ, ਅਮਨਦੀਪ ਕੌਰ , ਪ੍ਰਿੰਸੀਪਲ ਜਸਬੀਰ ਕੌਰ, ਪ੍ਰਿੰਸੀਪਲ ਮਨਜੀਤ ਸਿੰਘ ਸੰਧੂ, ਪ੍ਰਿੰਸੀਪਲ ਰਾਜਨ ਕੁਮਾਰ, ਜ਼ਿਲ੍ਹਾ ਕੋਆਰਡੀਨੇਟਰ ਗੁਰਨਾਮ ਸਿੰਘ , ਦਲਜੀਤ ਸਿੰਘ ਧੰਦਲ, ਅਮਿਤ ਸਿੰਘ,ਪਰਮਵੀਰ ਸਿੰਘ ਤੁੰਗ, ਜਸਪਾਲ ਸਿੰਘ, ਸੰਜੀਵ ਕੁਮਾਰ, ਭੁਪਿੰਦਰ ਸਿੰਘ ਪੰਛੀ, ਲਖਬੀਰ ਸਿੰਘ ਪੰਨੂੰ ਜਸਪਾਲ ਸਿੰਘ ਕਾਹਲੋਂ, ਜਤਿੰਦਰ ਸਿੰਘ , ਜਗਦੀਸ਼ ਰਾਜ ਬੈਂਸ, ਸਰਬਜੀਤ ਸਿੰਘ,ਹਰਪ੍ਰੀਤ ਸਿੰਘ ਬਲਾਕ ਸਪੋਰਟਸ ਕੋਆਰਡੀਨੇਟਰ , ਪਿੰਡ ਵਾਸੀ ਡਾ. ਸਤਨਾਮ ਸਿੰਘ, ਇਕਬਾਲ ਸਿੰਘ , ਜਗਤਾਰ ਸਿੰਘ , ਸਮੇਤ ਵੱਖ-ਵੱਖ ਬਲਾਕਾਂ ਦੇ ਅਧਿਆਪਕ ਹਾਜ਼ਰ ਸਨ।ਸਟੇਜ ਸਕੱਤਰ ਦੀ ਭੂਮਿਕਾ ਰਾਮ ਸਿੰਘ , ਤਜਿੰਦਰ ਸਿੰਘ ਬਾਠ ਤੇ ਰਿਤਮ ਸ਼ਰਮਾ ਵੱਲੋਂ ਬਾਖੂਬੀ ਨਿਭਾਈ ਗਈ।