ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਪ੍ਰੋਡਕਸ਼ਨ ਹੈਲਪਰ ਦੀ ਭਰਤੀ ਲਈ ਪਲੇਸਮੈਂਟ ਕੈਂਪ 10 ਜੁਲਾਈ ਨੂੰ
ਅਸ਼ੋਕ ਵਰਮਾ
ਬਠਿੰਡਾ, 7 ਜੁਲਾਈ 2025: ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੜ੍ਹੇ-ਲਿਖੇ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਅਤੇ ਸਵੈ-ਰੋਜਗ਼ਾਰ ਦੇ ਕਾਬਿਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਡੀ.ਬੀ.ਈ.ਈ. ਸ਼੍ਰੀ ਸੌਕਤ ਅਹਿਮਦ ਪਰੇ ਨੇ ਦੱਸਿਆ ਕਿ 10 ਜੁਲਾਈ 2025 (ਦਿਨ ਵੀਰਵਾਰ) ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਠਿੰਡਾ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਪ੍ਰਬੰਧਕੀ ਸ਼ਾਖਾ ਤੋਂ ਸ਼੍ਰੀ ਬਲਤੇਜ ਸਿੰਘ, ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਐਸ.ਐਲ.ਪੀ. ਐਪਲਾਈਸੰਸ ਪ੍ਰਾਈਵੇਟ ਲਿਮਟਿਡ, ਬਠਿੰਡਾ ਵੱਲੋਂ ਪ੍ਰੋਡਕਸ਼ਨ ਹੈਲਪਰ ਦੀਆਂ ਅਸਾਮੀਆਂ ਲਈ ਕੇਵਲ ਪੁਰਸ਼ ਪ੍ਰਾਰਥੀਆਂ ਦੀ ਚੋਣ ਕੀਤੀ ਜਾਵੇਗੀ। ਇਨ੍ਹਾਂ ਅਸਾਮੀਆਂ ਲਈ ਯੋਗਤਾ ਬਾਰਵੀਂ ਜਾਂ ਕਿਸੇ ਵੀ ਬਰਾਂਚ ਵਿੱਚ ਆਈ.ਟੀ.ਆਈ. ਹੋਣੀ ਜ਼ਰੂਰੀ ਹੈ। ਪ੍ਰੋਡਕਸ਼ਨ ਹੈਲਪਰ ਲਈ ਉਮਰ ਹੱਦ 20 ਤੋਂ 35 ਸਾਲ ਅਤੇ ਤਨਖਾਹ 10000/- ਤੋਂ 13000/- ਪ੍ਰਤੀ ਮਹੀਨਾ ਰਹੇਗੀ। ਇਸ ਅਸਾਮੀ ਲਈ ਚਾਹਵਾਨ ਪ੍ਰਾਰਥੀ ਆਪਣੇ ਨਾਲ ਰਜ਼ਿਓਮ, ਅਧਾਰ ਕਾਰਡ, ਵਿਦਿਅਕ ਯੋਗਤਾ ਦੇ ਸਰਟੀਫਿਕੇਟ ਆਦਿ ਲੈ ਕੇ ਮਿਤੀ 10 ਜੁਲਾਈ (ਦਿਨ ਵੀਰਵਾਰ) ਸਵੇਰੇ 09.30 ਵਜੇ ਤੋਂ 12.30 ਵਜੇ ਤੱਕ ਇੰਟਰਵੀਓ ਲਈ ਸਥਾਨਕ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸਿਵਲ ਲਾਈਨ ਵਿਖੇ ਪਹੁੰਚ ਸਕਦੇ ਹਨ।
ਹੋਰ ਜਾਣਕਾਰੀ ਲਈ ਪ੍ਰਾਰਥੀ ਦਫ਼ਤਰ ਦੇ ਟੈਲੀਗ੍ਰਾਮ ਚੈਨਲ ਡੀ.ਬੀ.ਈ.ਈ. ਬਠਿੰਡਾ ਨੂੰ ਵੀ ਜੁਆਇੰਨ ਕਰ ਸਕਦੇ ਹਨ।