ਜਿਲ੍ਹਾ ਸਿਹਤ ਵਿਭਾਗ ਬਠਿੰਡਾ ਨੇ ਕਿਸਾਨ ਮੇਲੇ ਵਿੱਚ ਲਾਈ ਸਿਹਤ ਸਕੀਮਾਂ ਸਬੰਧੀ ਪ੍ਰਦਰਸ਼ਨੀ
ਅਸ਼ੋਕ ਵਰਮਾ
ਬਠਿੰਡਾ, 27 ਨਵੰਬਰ 2025 :ਖੇਤੀਬਾੜੀ ਯੂਨੀਵਰਸਿਟੀ ਬਠਿੰਡਾ ਵੱਲੋਂ ਅੱਜ ਸਥਾਨਕ ਲਾਰਡ ਰਾਮਾ ਹਾਲ ਬਠਿੰਡਾ ਵਿਖੇ ਕਿਸਾਨ ਮੇਲਾ ਲਗਾਇਆ ਗਿਆ । ਡਾ ਤਪਿੰਦਰਜੋਤ ਸਿਵਲ ਸਰਜਨ ਦੀਆਂ ਹਦਾਇਤਾਂ ਅਨੁਸਾਰ ਇਸ ਕਿਸਾਨ ਮੇਲੇ ਵਿੱਚ ਜਿਲ੍ਹਾ ਸਿਹਤ ਵਿਭਾਗ ਦੀ ਮਾਸ ਮੀਡੀਆ ਬ੍ਰਾਂਚ ਵੱਲੋਂ ਸਿਹਤ ਵਿਭਾਗ ਦੀਆਂ ਵੱਖ -ਵੱਖ ਸਿਹਤ ਸਕੀਮਾਂ ਅਤੇ ਸਿਹਤ ਸੇਵਾਵਾਂ ਸਬੰਧੀ ਪ੍ਰਦਰਸ਼ਨੀ ਲਗਾਈ ਗਈ।
ਇਸ ਸਮੇਂ ਲਗਾਈ ਗਈ ਪ੍ਰਦਰਸ਼ਨੀ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਅੰਗਦਾਨ (ਆਰਗਨ ਡੋਨੇਸ਼ਨ) ਜਾਗਰੂਕਤਾ ਮੁਹਿੰਮ ਸਬੰਧੀ ਇੱਕ ਦਰਜਨ ਤੋਂ ਵੱਧ ਸਨਮਾਨਯੋਗ ਕਿਸਾਨਾਂ ਵੱਲੋਂ ਸਰੀਰ ਦਾਨ ਕਰਨ ਲਈ ਕਿਉ ਆਰ ਕੋਡ ਸਕੈਨ ਕੀਤਾ ਗਿਆ ਇਸ ਮੌਕੇ ਵੱਖ ਵੱਖ ਸਕੀਮਾਂ ਸਬੰਧੀ ਬੈਨਰ, ਪੋਸਟਰ ਅਤੇ ਪੈਂਫਲਿਟ ਵੀ ਲਗਾਏ ਗਏ ਅਤੇ ਆਮ ਲੋਕਾਂ ਨੂੰ ਵੰਡੇ ਗਏ। ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ, ਜਨਣੀ ਸੁਰੱਖਿਆ ਯੋਜਨਾ, ਹੈਪਾਟਾਈਟਸ ਬੀ ਅਤੇ ਸੀ ਦਾ ਇਲਾਜ, ਦਿਲ ਦੀਆਂ ਬਿਮਾਰੀਆਂ, ਮਾਨਸਿਕ ਰੋਗਾਂ, ਕੈਂਸਰ, ਏਡਜ਼, ਨਸ਼ਿਆਂ ਤੋਂ ਬਚਣ, ਐਨ.ਸੀ.ਡੀ. ਬਿਮਾਰੀਆਂ, ਡੈਂਟਲ ਹੈਲਥ, ਅੱਖਾਂ ਦੀ ਬਿਮਾਰੀਆਂ ਅਤੇ ਹੋਰ ਬਿਮਾਰੀਆਂ ਤੋਂ ਬਚਣ ਸਬੰਧੀ ਪੈਂਫਲਿਟ ਵੰਡੇ ਗਏ
ਇਸ ਸਮੇਂ ਆਮ ਲੋਕਾਂ ਨੂੰ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾਂਦੀਆਂ ਸਿਹਤ ਸਕੀਮਾਂ ਦਾ ਪੂਰਾ ਲਾਭ ਲੈਣ, ਨਸ਼ਿਆਂ ਤੋਂ ਬਚਣ ਲਈ, ਗੈਰ ਸੰਚਾਰੀ ਬਿਮਾਰੀਆਂ ਤੋਂ ਬਚਣ ਪ੍ਰਤੀ ਜਾਗਰੂਕ ਕੀਤਾ। ਇਸ ਸਮੇਂ ਡਿਪਟੀ ਮਾਸ ਮੀਡੀਆ ਅਫ਼ਸਰ ਰੋਹਿਤ ਜਿੰਦਲ ਅਤੇ ਕੇਵਲ ਸਿੰਘ ,ਨਰਿੰਦਰ ਕੁਮਾਰ ਜਿਲ੍ਹਾ ਬੀ.ਸੀ.ਸੀ ਕੁਆਰਡੀਨੇਟਰ ,ਬੀ.ਈ.ਈ ਗਗਨਦੀਪ ਸਿੰਘ ਭੁੱਲਰ, ਅਤੇ ਸਿਹਤ ਮੇਲੇ ਵਿੱਚ ਆਏ ਹੋਏ ਵੱਖ ਵੱਖ ਵਿਭਾਗਾਂ ਦੇ ਨੁਮਾਇੰਦੇ ਅਤੇ ਕਿਸਾਨ ਹਾਜ਼ਰ ਸਨ।