ਟ੍ਰੈਫਿਕ ਨਿਯਮਾਂ ਦੀ ਉਲੰਘਣਾ ਪੈ ਸਕਦੀ ਹੈ ਮਹਿੰਗੀ: ਟ੍ਰੈਫਿਕ ਐਜੂਕੇਸ਼ਨ ਸੈੱਲ ਨੇ ਡਰਾਈਵਰਾਂ ਨੂੰ ਕੀਤਾ ਜਾਗਰੂਕ
ਪੁਲਿਸ ਜ਼ਿਲ੍ਹਾ ਬਟਾਲਾ ਦੇ ਟ੍ਰੈਫਿਕ ਐਜੂਕੇਸ਼ਨ ਸੈੱਲ ਨੇ ਸ਼ਹਿਰ ਵਿੱਚ ਟ੍ਰੈਫਿਕ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ
ਰੋਹਿਤ ਗੁਪਤਾ
ਬਟਾਲਾ, 7 ਫਰਵਰੀ 2026-ਸੜਕ ਸੁਰੱਖਿਆ ਮਹੀਨੇ ਦੇ ਹਿੱਸੇ ਵਜੋਂ ਪੁਲਿਸ ਜ਼ਿਲ੍ਹਾ ਬਟਾਲਾ ਦੇ ਟ੍ਰੈਫਿਕ ਐਜੂਕੇਸ਼ਨ ਸੈੱਲ ਵੱਲੋਂ ਸ਼ਹਿਰ ਵਿੱਚ ਟ੍ਰੈਫਿਕ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਗਈਆਂ। ਵਾਹਨਾਂ 'ਤੇ ਰਿਫਲੈਕਟਰ ਲਗਾਏ ਗਏ ਅਤੇ ਡਰਾਈਵਰਾਂ ਨੂੰ ਹਾਦਸਿਆਂ ਨੂੰ ਰੋਕਣ ਲਈ ਸੜਕ ਸੁਰੱਖਿਆ ਨਿਯਮਾਂ ਬਾਰੇ ਜਾਣੂ ਕਰਵਾਇਆ ਗਿਆ।
ਟਰੈਫਿਕ ਇੰਚਾਰਜ ਇੰਸਪੈਕਟਰ ਸੁਰਿੰਦਰ ਸਿੰਘ ਨੇ ਦੱਸਿਆ ਕਿ ਟਰੈਫਿਕ ਪੁਲਿਸ ਬਟਾਲਾ ਵਲੋਂ ਆਮ ਪਬਲਿਕ ਨੂੰ ਟਰੈਫਿਕ ਨਿਯਮਾਂ ਤੋਂ ਜਾਣੂ ਕਰਵਾਇਆ ਗਿਆ ਅਤੇ ਡਰਾਈਵਿੰਗ ਕਰਦੇ ਸਮੇਂ ਮੋਬਾਇਲ ਫੋਨ ਦੀ ਵਰਤੋਂ ਕਰਨ ਨਾਲ ਹੋਣ ਵਾਲੀਆਂ ਦੁਰ ਘਟਨਾਵਾਂ ਸਬੰਧੀ ਜਾਗਰੂਕ ਕੀਤਾ ਗਿਆ।
ਲੋਕਾਂ ਨੂੰ ਐਕਸੀਡੈਂਟ ਪੀੜਤ ਦੀ ਮਦਦ ਲਈ ਅੱਗੇ ਆਉਣ ਬਾਰੇ ਦੱਸਿਆ ਗਿਆ ਅਤੇ ਆਪਣੀਆਂ ਲਾਈਟਾਂ ਵਾਈਪਰ ਬਰੇਕਾਂ ਆਦਿ ਦੀ ਸਮੇਂ ਸਿਰ ਜਾਂਚ ਕਰਵਾਉਣ ਬਾਰੇ ਦੱਸਿਆ ਗਿਆ। ਓਵਰਟੇਕ ਕਰਨ ਸਮੇਂ ਹਮੇਸ਼ਾ ਟਰੈਫਿਕ ਰੂਲ ਨੂੰ ਅਪਣਾਉਣ ਲਈ ਦੱਸਿਆ ਗਿਆ। ਇਸ ਤੋਂ ਇਲਾਵਾ ਲੋਕਾਂ ਨੂੰ ਹੈਲਪ ਲਾਈਨ ਨੰਬਰ 112 1033 ਅਤੇ 1930 ਬਾਰੇ ਜਾਣਕਾਰੀ ਦਿੱਤੀ ਗਈ।