ਡਰੀਮ ਸਿਟੀ ਕਲੋਨੀ 'ਚ ਜੰਮੂ ਤੇ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਦੋ ਨੌਜਵਾਨ ਕਾਬੂ
ਕਿਰਾਏ ਤੇ ਫਲੈਟ ਲੈ ਕੇ ਰਹਿ ਰਹੇ ਸਨ ਨੌਜਵਾਨ ਏ ਕੇ 47 ਅਤੇ ਡਰੱਗ ਬਰਾਮਦ ਹੋਣ ਦੀ ਜਾਣਕਾਰੀ
ਕੁਲਵਿੰਦਰ ਸਿੰਘ /ਬਾਬੂਸ਼ਾਹੀ ਬਿਊਰੋ
ਅੰਮ੍ਰਿਤਸਰ 16 ਜੂਨ
ਅੰਮ੍ਰਿਤਸਰ, ਅੰਮ੍ਰਿਤਸਰ ਦੀ ਡਰੀਮ ਸਿਟੀ ਕਲੋਨੀ ਵਿੱਚ ਜੰਮੂ ਪੁਲਿਸ ਅਤੇ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਸਾਂਝਾ ਆਪਰੇਸ਼ਨ ਚਲਾਇਆ ਗਿਆ। ਸੂਤਰਾਂ ਅਨੁਸਾਰ ਜੰਮੂ ਪੁਲਿਸ ਇੱਕ ਵਰੰਟਸ਼ੁਦਾ ਵਿਅਕਤੀ ਦੀ ਭਾਲ ਕਰਦੀ ਹੋਈ ਕਲੋਨੀ ਦੇ ਇੱਕ ਫਲੈਟ ਤੱਕ ਪਹੁੰਚੀ, ਜਿੱਥੇ ਤਲਾਸ਼ੀ ਦੌਰਾਨ ਏਕੇ-47 ਹਥਿਆਰ ਅਤੇ ਡਰੱਗ ਬਰਾਮਦ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। ਕਾਰਵਾਈ ਦੌਰਾਨ ਪੁਲਿਸ ਨੇ ਫਲੈਟ ਵਿੱਚੋਂ ਦੋ ਨੌਜਵਾਨਾਂ ਨੂੰ ਕਾਬੂ ਕੀਤਾ ਹੈ। ਉਨ੍ਹਾਂ ਦੇ ਕਬਜ਼ੇ ਵਾਲੀਆਂ ਗੱਡੀਆਂ ਨੂੰ ਵੀ ਪੁਲਿਸ ਨੇ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸੰਬੰਧਿਤ ਪਰਿਵਾਰ ਡਰੀਮ ਸਿਟੀ ਦੇ ਇਸ ਫਲੈਟ ਵਿੱਚ ਕਿਰਾਏ 'ਤੇ ਰਹਿ ਰਿਹਾ ਸੀ। ਘਟਨਾ ਦੀ ਸੂਚਨਾ ਮਿਲਣ ਉਪਰੰਤ ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਕਈ ਉੱਚ ਅਧਿਕਾਰੀ ਵੀ ਮੌਕੇ 'ਤੇ ਪਹੁੰਚ ਗਏ। ਫਲੈਟ ਮਾਲਕ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਕਾਰਵਾਈ ਤੋਂ ਬਾਅਦ ਕਲੋਨੀ ਵਿੱਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਪੁਲਿਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
- Download Babushahi App
-
-