ਡਾਕਟਰ ਮਹੇਸ਼ ਕੁਮਾਰ ਪ੍ਰਭਾਕਰ ਨੇ ਸੰਭਾਲਿਆ ਸਿਵਲ ਸਰਜਨ ਦਾ ਅਹੁਦਾ
ਮਰੀਜ਼ਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹਇਆ ਕਰਵਾਇਆਂ ਜਾਣਗੀਆਂ- ਡਾਕਟਰ ਪ੍ਰਭਾਕਰ
ਰੋਹਿਤ ਗੁਪਤਾ
ਗੁਰਦਾਸਪੁਰ 28 ਨਵੰਬਰ
ਡਾਕਟਰ ਮਹੇਸ਼ ਕੁਮਾਰ ਪ੍ਰਭਾਕਰ ਨੇ ਅੱਜ ਸਿਵਲ ਸਰਜਨ ਗੁਰਦਾਸਪੁਰ ਦੇ ਅਹੁਦੇ ਦਾ ਭਾਰ ਸੰਭਾਲ ਲਿਆ। ਸਮੂਹ ਪ੍ਰੋਗਰਾਮ ਅਫਸਰ ਅਤੇ ਸਮੂਹ ਸਟਾਫ਼ ਦਫਤਰ ਸਿਵਲ ਸਰਜਨ ਗੁਰਦਾਸਪੁਰ ਨੇ ਉਨਾਂ ਦਾ ਸਵਾਗਤ ਕੀਤਾ। ਇਸ ਮੌਕੇ
ਸਿਵਲ ਸਰਜਨ ਡਾਕਟਰ ਮਹੇਸ਼ ਪ੍ਰਭਾਕਰ ਨੇ ਕਿਹਾ ਕਿ ਮਰੀਜ਼ਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਦੀ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। ਸਮੂਹ ਸਿਹਤ ਸੰਸਥਾਵਾਂ ਵਿੱਚ ਮਰੀਜ਼ਾਂ ਨੂੰ ਸਰਕਾਰ ਵੱਲੋਂ ਐਲਾਨੀ ਸਹੂਲਤਾਂ ਮੁਹਇਆ ਕਰਵਾਇਆਂ ਜਾ ਰਹੀਆਂ ਹਨ। ਉਨਾਂ ਸਮੂਹ ਸਿਹਤ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਅਪਣਾ ਕੰਮ ਤਨਦੇਹੀ ਨਾਲ ਕਰਨ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਏਸੀਐਸ ਡਾਕਟਰ ਪ੍ਰਭਜੋਤ ਕੌਰ ਕਲਸੀ, ਜ਼ਿਲਾ ਪਰਿਵਾਰ ਭਲਾਈ ਅਫ਼ਸਰ, ਡਾਕਟਰ ਤੇਜਿੰਦਰ ਕੌਰ, ਜ਼ਿਲਾ ਟੀਕਾਕਰਣ ਅਫ਼ਸਰ ,
ਡਾਕਟਰ ਭਾਵਨਾ ਸ਼ਰਮਾ,ਜਿਲਾ ਤਪਦਿਕ ਅਫਸਰ ਡਾਕਟਰ ਸੁਚੇਤਨ ਅਬਰੋਲ, ਜਿਲਾ ਐਪਿਡਮੋਲੋਜਿਸਟ ਡਾਕਟਰ ਗੁਰਪ੍ਰੀਤ ਕੌਰ, ਡਾਕਟਰ ਵੰਦਨਾ, ਚੀਫ਼ ਫਾਰਮੇਸੀ ਅਫਸਰ ਗੁਰਿੰਦਰ ਸਿੰਘ ਆਦਿ ਹਾਜ਼ਰ ਸਨ