DM ਰੰਧਾਵਾ ਖੁਦਕੁਸ਼ੀ ਮਾਮਲਾ! ਰਾਜਾ ਵੜਿੰਗ ਦਾ ਯੂ-ਟਰਨ... ਕਿਹਾ- ਜੇ ਮੇਰੀ ਇਜਾਜ਼ਤ ਨਾਲ ਜਾਂਚ CBI ਕਰ ਦੇਵੇ ਤਾਂ, ਮੇਰੀ ਹਾਂ ਸਮਝੋ
Ravi Jakhu
ਨਵੀਂ ਦਿੱਲੀ/ਪੰਜਾਬ, 26 ਮਾਰਚ 2026 : ਡੀ.ਐਮ. ਰੰਧਾਵਾ (DM Randhawa) ਖੁਦਕੁਸ਼ੀ ਮਾਮਲੇ ਵਿੱਚ ਸਿਆਸੀ ਤਣਾਅ ਲਗਾਤਾਰ ਵਧਦਾ ਜਾ ਰਿਹਾ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਸ ਮਾਮਲੇ ਦੀ ਕੇਂਦਰੀ ਜਾਂਚ ਬਿਊਰੋ (CBI) ਤੋਂ ਜਾਂਚ ਕਰਵਾਉਣ ਸਬੰਧੀ ਭਾਰਤੀ ਜਨਤਾ ਪਾਰਟੀ (BJP) 'ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਵੜਿੰਗ ਨੇ ਸੋਸ਼ਲ ਮੀਡੀਆ ਰਾਹੀਂ ਸਪੱਸ਼ਟ ਕੀਤਾ ਕਿ ਜੇਕਰ ਕੇਂਦਰ ਸਰਕਾਰ ਸਿਰਫ਼ ਉਨ੍ਹਾਂ ਦੀ ਇਜਾਜ਼ਤ ਦੀ ਉਡੀਕ ਕਰ ਰਹੀ ਹੈ, ਤਾਂ ਉਹ ਇਸ ਲਈ ਬਿਲਕੁਲ ਤਿਆਰ ਹਨ।
ਰਾਜਾ ਵੜਿੰਗ ਨੇ ਕਿਹਾ, "ਜੇਕਰ ਭਾਰਤੀ ਜਨਤਾ ਪਾਰਟੀ ਸਿਰਫ਼ ਸੀਬੀਆਈ ਜਾਂਚ ਲਈ ਮੇਰੀ ਇਜਾਜ਼ਤ ਦੀ ਉਡੀਕ ਕਰ ਰਹੀ ਹੈ—ਤਾਂ ਕਿਰਪਾ ਕਰਕੇ ਅੱਗੇ ਵਧੋ। ਮੈਂ ਖੁਦ ਮੰਗ ਕਰਦਾ ਹਾਂ ਕਿ ਡੀ.ਐਮ. ਰੰਧਾਵਾ ਖੁਦਕੁਸ਼ੀ ਮਾਮਲੇ ਵਿੱਚ ਤੁਰੰਤ ਕੇਂਦਰੀ ਜਾਂਚ ਬਿਊਰੋ (CBI) ਦੇ ਆਦੇਸ਼ ਦਿੱਤੇ ਜਾਣ।" ਉਨ੍ਹਾਂ ਅੱਗੇ ਕਿਹਾ ਕਿ ਪੀੜਤ ਪਰਿਵਾਰ ਲੰਬੇ ਸਮੇਂ ਤੋਂ ਇਨਸਾਫ਼ ਦੀ ਮੰਗ ਕਰ ਰਿਹਾ ਹੈ ਅਤੇ ਸੱਚਾਈ ਸਾਹਮਣੇ ਆਉਣੀ ਚਾਹੀਦੀ ਹੈ। ਵੜਿੰਗ ਨੇ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਹੁਣ ਹੋਰ ਦੇਰੀ (Delay) ਜਾਂ ਬਹਾਨੇਬਾਜ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ, ਕਿਉਂਕਿ ਇਹ ਮਾਮਲਾ ਸਿਰਫ਼ ਇਨਸਾਫ਼ (Justice) ਦਾ ਹੈ।
Click to Follow Babushahi Facebook page →