ਡੇਅਰੀ ਵਿਕਾਸ ਵਿਭਾਗ ਵਲੋਂ 2 ਹਫਤੇ ਡੇਅਰੀ ਸਿਖਲਾਈ ਕੋਰਸ 30 ਤੋਂ
ਹੁਸ਼ਿਆਰਪੁਰ, 23 ਦਸੰਬਰ: ਪੰਜਾਬ ਦੇ ਡੇਅਰੀ ਵਿਕਾਸ ਵਿਭਾਗ ਵਲੋਂ 2 ਹਫ਼ਤੇ ਦਾ ਡੇਅਰੀ ਸਿਖਲਾਈ ਕੋਰਸ 30 ਦਸੰਬਰ ਤੋਂ ਡੇਅਰੀ ਸਿਖਲਾਈ ਕੇਂਦਰ,ਫਗਵਾੜਾ ਵਿਖੇ ਸ਼ੁਰੂ ਕੀਤਾ ਜਾ ਰਿਹਾ ਹੈ। ਸੰਯੁਕਤ ਡਾਇਰੈਕਟਰ ਡੇਅਰੀ ਵਿਕਾਸ ਕਸ਼ਮੀਰ ਸਿੰਘ ਨੇ ਦੱਸਿਆ ਕਿ ਸਿਖਲਾਈ ਪ੍ਰੋਗਰਾਮ ਵਿੱਚ ਦੁਧਾਰੂ ਪਸ਼ੂਆਂ ਦੀ ਖਰੀਦ ਤੋਂ ਲੈ ਕੇ ਰੱਖ-ਰਖਾਅ,ਖਾਦ-ਖੁਰਾਕ,ਨਸਲ ਸੁਧਾਰ,ਸਾਂਭ-ਸੰਭਾਲ ਅਤੇ ਸੁਚੱਜੇ ਮੰਡੀਕਰਨ ਦੀਆਂ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਕੋਰਸ ਲਈ ਯੋਗਤਾ ਸਿਖਿਆਰਥੀ ਪੇਂਡੂ ਖੇਤਰ ਨਾਲ ਸਬੰਧ ਰੱਖਦਾ ਹੋਵੇ,ਘੱਟ ਤੋਂ ਘੱਟ ਪੰਜਵੀਂ ਜਮਾਤ ਪਾਸ ਹੋਵੇ ਅਤੇ ਉਸ ਦੀ ਉਮਰ 18 ਤੋਂ 55 ਸਾਲ ਤੱਕ ਹੋਵੇ। ਸਿਖਲਾਈ ਕੋਰਸ ਦੀ ਫੀਸ 1000 ਰੁਪਏ ਜਨਰਲ ਸ਼੍ਰੇਣੀ ਲਈ ਅਤੇ 750 ਰੁਪਏ ਅਨੁਸੂਚਿਤ ਜਾਤੀ ਦੇ ਸਿਖਆਰਥੀਆ ਲਈ ਹੋਵੇਗੀ।
ਉਨ੍ਹਾਂ ਕਿਹਾ ਸਿਖਲਾਈ ਲੈਣ ਦੇ ਚਾਹਵਾਨ ਆਪਣੇ ਦਸਤਾਵੇਜ ਜਿਵੇਂ ਕਿ ਪੜ੍ਹਾਈ ਦਾ ਸਰਟੀਫਿਕੇਟ, ਆਧਾਰ ਕਾਰਡ, ਵੋਟਰ ਕਾਰਡ, ਜਾਤੀ ਦਾ ਸਰਟੀਫਿਕੇਟ ਅਤੇ 2 ਪਾਸਪੋਰਟ ਸਾਈਜ਼ ਫੋਟੋਆਂ ਨਾਲ ਲੈ ਕੇ 29 ਦਸੰਬਰ 2024 ਤੱਕ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ, ਮਿੰਨੀ ਸਰਤਰੇਤ, ਚੌਥੀ ਮੰਜ਼ਿਲ, ਕਮਰਾ ਨੰਬਰ 439 ਵਿਖੇ ਸੰਪਰਕ ਕਰ ਸਕਦੇ ਹਨ।ਸਿਖਲਾਈ ਪ੍ਰਾਪਤ ਕਰਨ ਉਪਰੰਤ ਸਿਖਿਆਰਥੀ 2 ਤੋਂ 10 ਦੁਧਾਰੂ ਪਸ਼ੂਆਂ ਦਾ ਕਰਜਾ ਲੈ ਸਕਣਗੇ ਅਤੇ ਸਰਕਾਰ ਵਲੋਂ ਜਨਰਲ ਜਾਤੀ ਲਈ 25 ਫੀਸਦੀ ਅਤੇ ਅਨੁਸੂਚਿਤ ਜਾਤੀ ਲਈ 33 ਫੀਸਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਫੋਨ ਨੰ: 01882-220025, 98722-77136 ’ਤੇ ਕਿਸੇ ਵੀ ਕੰਮ-ਕਾਜ ਵਾਲੇ ਦਿਨ ਸੰਪਰਕ ਕੀਤਾ ਜਾ ਸਕਦਾ ਹੈ।