← ਪਿਛੇ ਪਰਤੋ
ਥਰਮਲ ਕਲੋਨੀ ਦੇ ਗੇਟ ਤੇ ਅਣਪਛਾਤਿਆਂ ਨੇ ਨੌਜਵਾਨ ਤੇ ਗੋਲੀਆਂ ਚਲਾਈਆਂ
ਅਸ਼ੋਕ ਵਰਮਾ
ਬਠਿੰਡਾ, 16 ਜੂਨ 2025: ਥਰਮਲ ਕਲੋਨੀ ਬਠਿੰਡਾ ਦੇ ਗੇਟ ਸਾਹਮਣੇ ਕੁੱਝ ਅਣਪਛਾਤੇ ਵਿਅਕਤੀਆਂ ਨੇ ਇੱਕ ਨੌਜਵਾਨ ਦੇ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ । ਇਸ ਗੋਲੀਬਾਰੀ ਦੌਰਾਨ ਗੰਭੀਰ ਜਖਮੀ ਹੋਏ ਨੌਜਵਾਨ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਜਖਮੀ ਦੀ ਪਹਿਚਾਣ ਲਲਿਤ ਕੁਮਾਰ ਸੰਤਪੁਰਾ ਰੋਡ ਬਠਿੰਡਾ ਵਜੋਂ ਕੀਤੀ ਗਈ ਹੈ। ਵਾਰਦਾਤ ਦਾ ਪਤਾ ਚੱਲਦਿਆਂ ਐਸਪੀ ਸਿਟੀ ਨਰਿੰਦਰ ਸਿੰਘ ਤੋਂ ਇਲਾਵਾ ਪੁਲਿਸ ਪਾਰਟੀ ਮੌਕੇ ਤੇ ਪਹੁੰਚੀ ਅਤੇ ਸਥਿਤੀ ਦਾ ਜਾਇਜ਼ਾ ਲਿਆ। ਪੁਲਿਸ ਨੇ ਮਾਮਲੇ ਦੀ ਡੁੰਘਾਈ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ। ਲਲਿਤ ਕੁਮਾਰ ਕ ਹਮੇਸ਼ਾ ਦੀ ਤਰ੍ਹਾਂ ਅੱਜ ਵੀ ਦੁਕਾਨ ’ਤੇ ਚਾਹ ਪੀਣ ਆਇਆ ਸੀ। ਇਥੇ ਪਹਿਲਾਂ ਤੋਂ ਹੀ ਚਾਹ ਪੀਣ ਆਏ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੇ ਉਸ ’ਤੇ ਗੋਲੀਆਂ ਚਲਾ ਦਿੱਤੀਆਂ। ਗੋਲੀਆਂ ਦੀ ਗਿਣਤੀ ਚਾਰ ਦੱਸੀ ਜਾਂਦੀ ਹੈ। ਇੱਕ ਗੋਲੀ ਲਲਿਤ ਦੇ ਮੋਢੇ ਤੇ ਜਦੋਂ ਕਿ ਦੂਸਰੀ ਪੱਟ ਤੇ ਲੱਗੀ ਹੈ। ਇਲਾਕੇ ਦੇ ਲੋਕਾਂ ਦੀ ਸਹਾਇਤਾ ਨਾਲ ਲਲਿਤ ਨੂੰ ਤੁਰੰਤ ਸਰਕਾਰੀ ਹਸਪਤਾਲ ਲਿਆਂਦਾ ਗਿਆ ਜਿੱਥੋਂ ਅੱਗੇ ਉਸ ਨੂੰ ਏਮਜ਼ ਹਸਪਤਾਲ ਭੇਜ ਦਿੱਤਾ। ਐੱਸਪੀ ਸਿਟੀ ਨਰਿੰਦਰ ਸਿੰਘ ਨੇ ਦੱਸਿਆ ਕਿ ਅਣਪਛਾਤੇ ਹਮਲਾਵਰਾਂ ਵਿਰੁੱਧ ਥਾਣਾ ਥਰਮਲ ’ਚ ਕੇਸ ਦਰਜ ਕਰ ਲਿਆ ਹੈ ਅਤੇ ਘਟਨਾ ਸਬੰਧੀ ਸੀਸੀਟੀਵੀ ਫੁਟੇਜ ਚੈੱਕ ਕੀਤੀ ਜਾ ਰਹੀ ਹੈ।
Total Responses : 1027