ਦਿਹਾਤੀ ਮਜ਼ਦੂਰਾਂ ਵੱਲੋਂ 8 ਅਪ੍ਰੈਲ ਦੀ ਰੈਲੀ ਵਿੱਚ ਭਰਵੀਂ ਸ਼ਮੂਲੀਅਤ ਦਾ ਫੈਸਲਾ
*ਮਜ਼ਦੂਰਾਂ ਨੇ 25 ਹਜ਼ਾਰ ਤੱਕ ਦੇ ਕਰਜ਼ੇ ਮਾਫ ਕਰਨ ਦੀ ਕੀਤੀ ਮੰਗ*
ਪ੍ਰਮੋਦ ਭਾਰਤੀ
ਨਵਾਂਸ਼ਹਿਰ 30 ਮਾਰਚ 2026
ਅੱਜ ਇੱਥੇ ਦਿਹਾਤੀ ਮਜ਼ਦੂਰ ਸਭਾ ਅਤੇ ਮਨਰੇਗਾ ਵਰਕਰਾਂ ਦੀ ਮੀਟਿੰਗ ਸੋਢੀ ਰਾਮ ਸਾਬਕਾ ਸਰਪੰਚ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਹਰਪਾਲ ਸਿੰਘ ਜਗਤਪੁਰ ਅਤੇ ਕੁਲਦੀਪ ਸਿੰਘ ਦੌੜਕਾ ਨੇ ਕੇਂਦਰੀ ਟਰੇਡ ਯੂਨੀਅਨਾਂ, ਮੁਲਾਜ਼ਮ ਫੈਡਰੇਸ਼ਨਾਂ ਅਤੇ ਜਨਤਕ ਜਥੇਬੰਦੀਆਂ ਵੱਲੋਂ ਪਹਿਲੀ ਅਪ੍ਰੈਲ ਨੂੰ ਬੱਸ ਸਟੈਂਡ ਨਵਾਂ ਸ਼ਹਿਰ ਵਿਖੇ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਵਿੱਚ ਅਤੇ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਲਈ ਲੜੇ ਜਾ ਰਹੇ ਸੰਘਰਸ਼ ਤਹਿਤ 8 ਅਪ੍ਰੈਲ ਨੂੰ ਜਲੰਧਰ ਵਿਖੇ ਹੋ ਰਹੀ ਰੈਲੀ ਵਿੱਚ ਭਰਵੀਂ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਮਜ਼ਦੂਰਾਂ ਦੇ ਹੱਕ ਵਿੱਚ ਬਣੇ ਹੋਏ ਕਿਰਤ ਕਾਨੂੰਨਾਂ ਨੂੰ ਖਤਮ ਕਰਕੇ ਸਰਮਾਏਦਾਰਾਂ ਦੇ ਹੱਕ ਵਿੱਚ ਚਾਰ ਕੋਡਾਂ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਜਿਸ ਨਾਲ ਕਿਰਤੀ ਵਰਗ ਦੀ ਕਾਨੂੰਨੀ ਰਾਖੀ ਖਤਮ ਹੋ ਗਈ ਹੈ। ਮਨਰੇਗਾ ਵਿੱਚ ਰਾਜਾਂ ਵਲੋਂ ਹਿੱਸਾ 40% ਕਰਨ ਨਾਲ ਮਨਰੇਗਾ ਵਰਕਰਾਂ ਨੂੰ ਕੰਮ ਮਿਲਣ ਦੀ ਸੰਭਾਵਨਾ ਬਿਲਕੁਲ ਹੀ ਖਤਮ ਕਰ ਦਿੱਤੀ ਗਈ ਹੈ। ਜਿਸ ਨਾਲ ਮਜ਼ਦੂਰ ਵਰਗ ਭੁੱਖ ਮਰੀ ਦਾ ਸ਼ਿਕਾਰ ਹੋ ਰਿਹਾ ਹੈ।
ਮਜ਼ਦੂਰਾਂ ਨੇ ਪੰਜਾਬ ਸਰਕਾਰ ਵੱਲੋਂ ਮਜ਼ਦੂਰਾਂ ਦੇ ਕਰਜ਼ੇ ਮਾਫ ਕਰਨ ਦਾ ਵਾਅਦਾ ਯਾਦ ਕਰਾਉਂਦਿਆਂ ਉਨ੍ਹਾਂ ਵੱਲੋਂ ਆਪਣੀਆਂ ਲੋੜਾਂ ਦੀ ਪੂਰਤੀ ਲਈ ਸੁਸਾਇਟੀ ਤੋਂ ਲਏ ਕਰਜ਼ਿਆਂ ਦੀ ਵਸੂਲੀ ਲਈ ਸੁਸਾਇਟੀ ਵੱਲੋਂ ਭੇਜੇ ਗਏ ਨੋਟਿਸਾਂ 'ਤੇ ਚਿੰਤਾ ਜਾਹਰ ਕੀਤੀ ਗਈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਵਾਅਦੇ ਅਨੁਸਾਰ ਉਹਨਾਂ ਦੇ 25 ਹਜਾਰ ਰੁਪਏ ਤੱਕ ਦੇ ਕਰਜ਼ੇ ਮੁਆਫ ਕੀਤੇ ਜਾਣ। ਜ਼ਿਕਰਯੋਗ ਹੈ ਕਿ ਪਿਛਲੇ ਸਮੇਂ ਵਿੱਚ ਸੁਸਾਇਟੀ ਦੇ ਸੈਕਟਰੀ ਵੱਲੋਂ ਵੱਡਾ ਘਪਲਾ ਕਰਕੇ ਖੁਦਕਸ਼ੀ ਕਰ ਲਈ ਗਈ ਸੀ, ਜਿਸ ਦਾ ਅਦਾਲਤ ਵਿੱਚ ਕੇਸ ਚੱਲ ਰਿਹਾ ਹੈ।
ਸੁਸਾਇਟੀ ਵੱਲੋਂ ਜਾਰੀ ਕੀਤੇ ਕਰਜ਼ਾ ਵਸੂਲੀ ਦੇ ਨੋਟਿਸਾਂ ਦੀ ਪੈਰਵਈ ਲਈ ਇੱਕ ਕਮੇਟੀ ਦਾ ਗਠਨ ਕੀਤਾ ਗਿਆ। ਜਿਸ ਵਿੱਚ ਸਰਜੀਤ ਕੌਰ ਸਰਪੰਚ, ਸੋਢੀ ਰਾਮ ਸਾਬਕਾ ਸਰਪੰਚ, ਬਲਕਾਰ ਸਿੰਘ ਲਾਖਾ ਸਾਬਕਾ ਸਰਪੰਚ, ਰੇਸ਼ਮ ਸਿੰਘ ਪੰਚ, ਕਮਲਜੀਤ, ਕੁਲਦੀਪ ਰਾਹੀ ਸਾਬਕਾ ਪੰਚ, ਜਗਤਾਰ ਰਾਮ, ਵਿਜੇ ਕੁਮਾਰ, ਪਰਮਜੀਤ ਗਿੱਲ ਪੰਚ, ਗਿਆਨ ਚੰਦ, ਦਿਲਾਵਰ ਸਿੰਘ, ਬਿੰਦਰ, ਹਰਮੇਸ਼ ਕੁਮਾਰ, ਅਸ਼ਨੀ ਸਾਬਕਾ ਪੰਚ, ਬਹਾਦਰ, ਕੇਵਲ ਸਿੰਘ, ਵਰਿੰਦਰ ਕੌਰ, ਜਸਵਿੰਦਰ ਕੌਰ, ਮਨਜੀਤ ਕੌਰ ਸਾਬਕਾ ਸਰਪੰਚ, ਜਗਦੀਸ਼ ਕੌਰ, ਕੁਲਵਿੰਦਰ ਕੌਰ, ਅਮਰੋ, ਸੀਮਾ ਆਦਿ ਸ਼ਾਮਿਲ ਹਨ।
Click to Follow Babushahi Facebook page →