← ਪਿਛੇ ਪਰਤੋ
ਦਿੱਲੀ ਗੁਰਦੁਆਰਾ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ ਅੱਜ 25 ਜੂਨ ਨੂੰ ਬਾਬੂਸ਼ਾਹੀ ਨੈਟਵਰਕ ਨਵੀਂ ਦਿੱਲੀ, 25 ਜੂਨ, 2025: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ ਅੱਜ 25 ਜੂਨ ਨੂੰ ਹੋ ਰਹੀ ਹੈ। ਡਾਇਰੈਕਟਰ ਗੁਰਦੁਆਰਾ ਚੋਣਾਂ ਦੇ ਹੁਕਮਾਂ ’ਤੇ ਇਹ ਚੋਣ ਹੋ ਰਹੀ ਹੈ ਜਿਸ ਵਿਚ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਚੋਣ ਕੀਤੀ ਜਾਵੇਗੀ। ਇਹ ਚੋਣ ਗੁਰਦੁਆਰਾ ਰਕਾਬਗੰਜ ਸਾਹਿਬ ਦੇ ਕਾਨਫਰੰਸ ਹਾਲ ਵਿਚ ਕੀਤੀ ਜਾਵੇਗੀ। ਇਸ ਵੇਲੇ ਕਮੇਟੀ ਦੇ 52 ਮੈਂਬਰ ਹਨ। ਇਹ ਚੋਣ ਸਵੇਰੇ 11.00 ਵਜੇ ਹੋਵੇਗੀ। ਇਸ ਵੇਲੇ ਹਰਮੀਤ ਸਿੰਘ ਕਾਲਕਾ ਦੀ ਅਗਵਾਈ ਵਾਲੇ ਧੜੇ ਕੋਲ 38 ਮੈਂਬਰ ਹਨ ਜਦੋਂ ਕਿ ਵਿਰੋਧੀ ਪਰਮਜੀਤ ਸਿੰਘ ਸਰਨਾ ਤੇ ਮਨਜੀਤ ਸਿੰਘ ਜੀ.ਕੇ. ਕੋਲ 10 ਮੈਂਬਰ ਹਨ। ਵਿਰੋਧੀ ਧਿਰ ਨੇ ਚੋਣਾਂ ਦੇ ਬਾਈਕਾਟ ਦਾ ਵੀ ਐਲਾਨ ਕੀਤਾ ਹੈ।
Total Responses : 3