ਦਿੱਲੀ ਵਿੱਚ ਭਾਜਪਾ ਦੀ ਜਿੱਤ: ਅੰਮ੍ਰਿਤਸਰ 'ਚ ਢੋਲ ਦੀ ਧਮਕ, ਜਸ਼ਨ ਮਨਾ ਰਹੇ ਬੀਜੇਪੀ ਸਮਰਥਕ
ਗੁਰਪ੍ਰੀਤ ਸਿੰਘ
ਅੰਮ੍ਰਿਤਸਰ, 8 ਫਰਵਰੀ 2025 - ਦਿੱਲੀ ਦੇ ਵਿੱਚ 27 ਸਾਲਾਂ ਬਾਅਦ ਤਖਤਾ ਪਲਟਿਆ ਹੈ, ਜਿੱਥੇ ਸਾਬਕਾ ਸੀਐੱਮ ਅਰਵਿੰਦ ਕੇਜਰੀਵਾਲ ਭਾਜਪਾ ਉਮੀਦਵਾਰ ਤੋਂ ਹਾਰ ਗਏ ਹਨ। 27 ਸਾਲਾਂ ਬਾਅਦ ਦਿੱਲੀ ਦੇ ਵਿੱਚ ਭਾਜਪਾ ਦਾ ਉਮੀਦਵਾਰ ਜਿੱਤਿਆ ਹੈ। ਦੱਸ ਦਈਏ ਕਿ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਵੀਂ ਦਿੱਲੀ ਵਿਧਾਨ ਸਭਾ ਸੀਟ ਤੋਂ ਚੋਣ ਹਾਰ ਗਏ ਹਨ। ਉਨ੍ਹਾਂ ਨੂੰ ਭਾਜਪਾ ਦੇ ਪਰਵੇਸ਼ ਵਰਮਾ ਨੇ ਹਰਾਇਆ ਹੈ।ਜਿਸ ਦਾ ਅਸਰ ਸਿਰਫ ਦਿੱਲੀ ਹੀ ਨਹੀਂ ਪੰਜਾਬ ਦੇ ਵਿੱਚ ਵੀ ਦੇਖਣ ਨੂੰ ਮਿਲ ਰਿਹਾ ਹੈ।
ਅਰਵਿੰਦ ਕੇਜਰੀਵਾਲ 2013 ਤੋਂ ਇਸ ਸੀਟ ‘ਤੇ ਕਾਬਜ਼ ਸਨ। ਉਨ੍ਹਾਂ ਨੇ ਕਾਂਗਰਸ ਦੀ ਦਿੱਗਜ ਨੇਤਾ ਅਤੇ ਤਤਕਾਲੀ ਮੁੱਖ ਮੰਤਰੀ ਸ਼ੀਲਾ ਦੀਕਸ਼ਿਤ ਨੂੰ ਹਰਾ ਕੇ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੇ ਦਹਾਕੇ ਲੰਬੇ ਸ਼ਾਸਨ ਦੀ ਸ਼ੁਰੂਆਤ ਕੀਤੀ ਸੀ। ਹੁਣ ਜਿੱਥੇ ਆਪ ਪਾਰਟੀ ਦੇ ਵਰਕਰ ਥੋੜੇ ਨਿਰਾਸ਼ ਦਿਖਾਈ ਦੇ ਰਹੇ ਹਨ ਤਾਂ ਦੂਜੇ ਪਾਸੇ ਭਾਜਪਾ ਦੇ ਵਰਕਰ ਜਸ਼ਨ ਮਨਾ ਰਹੇ ਹਨ।
ਭਾਜਪਾ ਵਰਕਰਾਂ ਦਾ ਕਹਿਣਾ ਹੈ ਕਿ ਜਿੱਥੇ ਇਸ ਵਾਰ ਭਾਜਪਾ ਨੂੰ ਦਿੱਲੀ ਦੇ ਵਿੱਚ ਵੱਡੀ ਜਿੱਤ ਮਿਲੀ ਹੈ ਹੁਣ ਆਉਣ ਵਾਲੇ ਸਮੇਂ ਵਿੱਚ ਪੰਜਾਬ ਚ ਵੀ ਭਾਜਪਾ ਨੂੰ ਵੱਡੀ ਜਿੱਤ ਮਿਲੇਗੀ ਅਤੇ ਲੋਕ ਅਰਵਿੰਦ ਕੇਜਰੀਵਾਲ ਦੀਆਂ ਝੂਠੀਆਂ ਨੀਤੀਆਂ ਤੋਂ ਤੰਗ ਆ ਗਏ ਸਨ ਇਸੇ ਲਈ ਉਹਨਾਂ ਵੱਲੋਂ ਇਸ ਵਾਰ ਭਾਜਪਾ ਨੂੰ ਜਿਤਾ ਕੇ ਭਾਜਪਾ ਤੇ ਭਰੋਸਾ ਜਤਾਇਆ ਹੈ। ਉਹਨਾਂ ਕਿਹਾ ਕਿ ਇੱਕ ਪਾਸੇ ਪੰਜਾਬ ਚੋਂ ਆਮ ਆਦਮੀ ਪਾਰਟੀ ਦੇ ਕੈਬਨਟ ਮੰਤਰੀ ਆਦੇ ਮੁੱਖ ਮੰਤਰੀ ਖੁਦ ਦਿੱਲੀ ਵਿੱਚ ਜਾ ਕੇ ਆਪ ਦਾ ਪ੍ਰਚਾਰ ਕਰ ਰਹੇ ਸਨ। ਅਤੇ ਦੂਜੇ ਪਾਸੇ ਦਿੱਲੀ ਦੇ ਲੋਕਾਂ ਨੇ ਭਾਜਪਾ ਨੂੰ ਵੱਡਾ ਫਤਵਾ ਦਿੱਤਾ ਹੈ ਅਤੇ ਲੋਕ ਆਪਦੀਆਂ ਨੀਤੀਆਂ ਤੋਂ ਪਰੇਸ਼ਾਨ ਹਨ।