ਦੋਰਾਹਾ ਪੁਲਿਸ ਨੇ ਹੈਰੋਇਨ ਸਮੇਤ ਵਿਅਕਤੀ ਨੂੰ ਕੀਤਾ ਗ੍ਰਿਫਤਾਰ
Ravinder Singh, khana-
ਪੁਲਸ ਜ਼ਿਲ੍ਹਾ ਖੰਨਾ ਅਧੀਨ ਥਾਣਾ ਦੋਰਾਹਾ ਦੀ ਪੁਲਿਸ ਨੇ ਦੱਖਣੀ ਬਾਈਪਾਸ ਰੋਡ 'ਤੇ ਨਾਕਾਬੰਦੀ ਦੌਰਾਨ ਇੱਕ ਮੋਟਰਸਾਈਕਲ ਸਵਾਰ ਨੂੰ ਗ੍ਰਿਫ਼ਤਾਰ ਕੀਤਾ ਅਤੇ ਤਲਾਸ਼ੀ ਦੌਰਾਨ 260 ਗ੍ਰਾਮ ਹੈਰੋਇਨ ਬਰਾਮਦ ਕੀਤੀ। ਇਸ ਮੌਕੇ ਦਿੰਦੇ ਹੋਏ ਡੀਐਸਪੀ ਪਾਇਲ ਜਸਵਿੰਦਰ ਸਿੰਘ ਖਹਿਰਾ ਨੇ ਦੱਸਿਆ ਕਿ ਜਦੋਂ ਦੋਰਾਹਾ ਪੁਲਿਸ ਵਲੋਂ ਦੱਖਣੀ ਬਾਈਪਾਸ ਰੋਡ 'ਤੇ ਇੰਡੀਅਨ ਆਇਲ ਪੈਟਰੋਲ ਪੰਪ ਨੇੜੇ ਨਾਕਾਬੰਦੀ ਕਰ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਜਾਂਚ ਕਰ ਰਹੀ ਸੀ, ਤਾਂ ਉਨ੍ਹਾਂ ਨੇ ਇੱਕ ਮੋਟਰਸਾਈਕਲ ਸਵਾਰ ਨੂੰ ਆਉਂਦੇ ਦੇਖਿਆ, ਜਿਸ ਤੇ ਪੁਲਿਸ ਪਾਰਟੀ ਨੂੰ ਸ਼ੱਕ ਹੋਇਆ। ਪੁਲਿਸ ਟੀਮ ਨੇ ਉਸਨੂੰ ਰੋਕਿਆ ਅਤੇ ਉਸਦੀ ਤਲਾਸ਼ੀ ਲਈ, ਜਿਸ ਤੋਂ ਉਸ ਕੋਲੋਂ 260 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਦੱਸਿਆ ਕਿ ਦੋਸ਼ੀ ਦੇ ਖਿਲਾਫ ਪਹਿਲਾਂ ਵੀ ਕਈ ਮਾਮਲੇ ਦਰਜ ਹਨ। ਦੋਸ਼ੀ ਦੀ ਪਛਾਣ ਸੰਤੋਖ ਸਿੰਘ ਵਜੋਂ ਹੋਈ ਹੈ, ਜੋ ਕਿ ਮੁੱਲਾਪੁਰ ਦਾਖਾ ਥਾਣਾ ਦੇ ਪਿੰਡ ਮਨੀਆਂ ਵਾਲਾ ਦਾ ਰਹਿਣ ਵਾਲਾ ਹੈ।
Click to Follow Babushahi Facebook page →